03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ’ਚ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਿਸਾਨਾਂ ਲਈ ਨਿਰਾਸ਼ਾਜਨਕ-ਪ੍ਰਧਾਨ ਹੰਬੜਾਂ

ਹੰਬੜਾਂ, 3 ਅਕਤੂਬਰ (ਮੇਜਰ ਹੰਬੜਾਂ)-ਕੇਂਦਰ ਸਰਕਾਰ ਵਲੋਂ ਹਮੇਸ਼ਾਂ ਹੀ ਪੰਜਾਬ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਹੈ, ਜਿਸ ਦੀ ਮਿਸਾਲ ਕੇਂਦਰ ਵਲੋਂ ਕਣਕ ਦੇ ਭਾਅ ’ਚ 25 ਰੁਪਏ ਪ੍ਰਤੀ ਕੁਇੰਟਲ ਦੇ ਕੀਤੇ ਮਾਮੂਲੀ ਵਾਧੇ ਤੋਂ ਮਿਲਦੀ ਹੈ ਤੇ ਕੇਂਦਰ ਵਲੋਂ ਕਣਕ ਦੇ ਭਾਅ ’ਚ ਕੀਤਾ ਵਾਧਾ ਕਿਸਾਨਾਂ ਲਈ ਨਿਰਾਸ਼ਾਜਨਕ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੁੱਢੇਵਾਲ ਖੰਡ ਮਿੱਲ ਦੇ ਡਾਇਰੈਕਟਰ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੇ ਕੇਂਦਰ ਸਰਕਾਰ ਵਲੋਂ ਵਧਾਏ ਕਣਕ ਦੇ ਭਾਅ ਨੂੰ ਕਿਸਾਨਾਂ ਨਾਲ ਕੋਝਾ ਮਜਾਕ ਦੱਸਦਿਆਂ ਕੀਤਾ।

Ad Position 21
No active advertisement
ਬੁੱਢੇਵਾਲ ਖੰਡ ਮਿੱਲ ਦੇ ਡਾਇਰੈਕਟਰ ਪ੍ਰਧਾਨ ਮਨਜੀਤ ਸਿੰਘ ਹੰਬੜਾਂ 04-10-2026
ਹੰਬੜਾਂ, 3 ਅਕਤੂਬਰ (ਮੇਜਰ ਹੰਬੜਾਂ)-ਕੇਂਦਰ ਸਰਕਾਰ ਵਲੋਂ ਹਮੇਸ਼ਾਂ ਹੀ ਪੰਜਾਬ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਹੈ, ਜਿਸ ਦੀ ਮਿਸਾਲ ਕੇਂਦਰ ਵਲੋਂ ਕਣਕ ਦੇ ਭਾਅ ’ਚ 25 ਰੁਪਏ ਪ੍ਰਤੀ ਕੁਇੰਟਲ ਦੇ ਕੀਤੇ ਮਾਮੂਲੀ ਵਾਧੇ ਤੋਂ ਮਿਲਦੀ ਹੈ ਤੇ ਕੇਂਦਰ ਵਲੋਂ ਕਣਕ ਦੇ ਭਾਅ ’ਚ ਕੀਤਾ ਵਾਧਾ ਕਿਸਾਨਾਂ ਲਈ ਨਿਰਾਸ਼ਾਜਨਕ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੁੱਢੇਵਾਲ ਖੰਡ ਮਿੱਲ ਦੇ ਡਾਇਰੈਕਟਰ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੇ ਕੇਂਦਰ ਸਰਕਾਰ ਵਲੋਂ ਵਧਾਏ ਕਣਕ ਦੇ ਭਾਅ ਨੂੰ ਕਿਸਾਨਾਂ ਨਾਲ ਕੋਝਾ ਮਜਾਕ ਦੱਸਦਿਆਂ ਕੀਤਾ। ਪ੍ਰਧਾਨ ਹੰਬੜਾਂ ਨੇ ਕਿਹਾ ਕਿ ਅੱਜ ਫਸਲਾਂ ਪਾਲਣ ਸਮੇਂ ਵਰਤੀਆਂ ਜਾਣ ਵਾਲੀਆਂ ਕੀਟਨਾਸ਼ਕ ਦਵਾਈਆਂ, ਡੀਜ਼ਲ ਤੇਲ, ਖਾਦਾਂ ਅਤੇ ਮਸ਼ੀਨਰੀ ਦੇ ਭਾਅ ਵਿੱਚ ਕਈ ਗੁਣਾ ਵਾਧਾ ਹੋ ਚੁੱਕਾ ਹੈ ਤੇ ਹਰ ਚੀਜ਼ ’ਤੇ ਟੈਕਸ ਵਸੂਲੀ ਕੀਤੀ ਜਾ ਰਹੀ ਹੈ ਪਰ ਉਸ ਦੇ ਮੁਕਾਬਲੇ ਕਣਕ ਦੇ ਭਾਅ ’ਚ ਮਾਮੂਲੀ ਵਾਧਾ ਕੇਂਦਰ ਸਰਕਾਰ ਦੀ ਹਾਸੋਹੀਣੀ ਗੱਲ ਹੈ, ਜਿਸ ਨਾਲ ਕਿਸਾਨਾਂ ਦੇ ਪੱਲੇ ਸਿਰਫ ਨਿਰਾਸ਼ਾ ਪਈ ਹੈ ਇਸ ਤੋਂ ਵੱਧ ਕੁਝ ਨਹੀਂ। ਪ੍ਰਧਾਨ ਹੰਬੜਾਂ ਨੇ ਕਿਹਾ ਕਿ ਅੱਜ ਜਦੋਂ ਕਿਸਾਨ ਕਰਜ਼ੇ ਦੇ ਬੋਝ ਥੱਲੇ ਦੱਬਿਆ ਪਿਆ ਹੈ ਤੇ ਉਸ ਨੂੰ ਸਮੇਂ ਦੀਆਂ ਸਰਕਾਰਾਂ ਤੋਂ ਵੱਡੀਆਂ ਆਸਾਂ ਹਨ ਉਸ ਸਮੇਂ ਕਿਸਾਨਾਂ ਨੂੰ ਆਪਣੀਆਂ ਜਿਣਸਾਂ ਦਾ ਸਹੀ ਮੁੱਲ ਨਾ ਮਿਲਣਾ ਕਿਸਾਨਾਂ ਲਈ ਨਿਰਾਸ਼ਾ ਭਰਿਆ ਹੈ,ਜਿਸ ਲਈ ਸਿੱਧੇ ਤੌਰ ’ਤੇ ਸਮੇਂ ਦੀਆਂ ਸਰਕਾਰਾਂ ਜ਼ਿੰਮੇਵਾਰ ਹਨ।
Ad Position 22
No active advertisement
ਪਿਛਲੀ ਖ਼ਬਰ ਮੁੱਲਾਂਪੁਰ-ਮਾਜਰੀ ਸੜਕ ’ਤੇ ਕਾਰ ਸਵਾਰਾਂ ’ਤੇ ਹਮਲਾ, ਨੌਜਵਾਨ ਦੀ ਮੌਤ ਅਗਲੀ ਖ਼ਬਰ ਕਣਕ ਦੇ ਭਾਅ ’ਚ 25 ਰੁਪਏ ਮਾਮੂਲੀ ਵਾਧਾ ਕੇਂਦਰ ਦਾ ਕਿਸਾਨਾਂ ਨਾਲ ਕੋਝਾ ਮਜ਼ਾਕ- ਦਿਓਲ
Ad Position 24