03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਰਮਿੰਦਰ ਸਿੰਘ ਸਿੱਧੂ ਨੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ ਕੈਬਨਿਟ ਮੰਤਰੀ ਸੌਂਦ, ਵਿਧਾਇਕਾ ਬੀਬੀ ਮਾਣੂੰਕੇ, ਹਲਕਾ ਇੰਚਾਰਜ ਕੰਗ, ਵਿਧਾਇਕ ਹਾਕਮ ਸਿੰਘ, ਚੇਅਰਮੈਨ ਡਾ: ਗਿੱਲ ਹੋਏ ਸ਼ਾਮਿਲ

ਜਗਰਾਉਂ/ਸਿੱਧਵਾਂ ਬੇਟ, 3 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ, ਜਸਵੰਤ ਸਿੰਘ ਸਲੇਮਪੁਰੀ)-ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਨਵ-ਨਿਯੁਕਤ ਚੇਅਰਮੈਨ ਸ: ਪਰਮਿੰਦਰ ਸਿੰਘ ਸਿੱਧੂ ਵਲੋਂ ਆਪਣਾ ਅਹੁਦਾ ਸੰਭਾਲਣ ਮੌਕੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਉਪਰੰਤ ਭਾਈ ਪ੍ਰਭਜੋਤ ਸਿੰਘ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।

Ad Position 21
No active advertisement
ਦਰਸ਼ਨ ਬੀਰਮੀ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ 04-10-2026
ਜਗਰਾਉਂ/ਸਿੱਧਵਾਂ ਬੇਟ, 3 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ, ਜਸਵੰਤ ਸਿੰਘ ਸਲੇਮਪੁਰੀ)-ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਨਵ-ਨਿਯੁਕਤ ਚੇਅਰਮੈਨ ਸ: ਪਰਮਿੰਦਰ ਸਿੰਘ ਸਿੱਧੂ ਵਲੋਂ ਆਪਣਾ ਅਹੁਦਾ ਸੰਭਾਲਣ ਮੌਕੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਉਪਰੰਤ ਭਾਈ ਪ੍ਰਭਜੋਤ ਸਿੰਘ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਦੌਰਾਨ ਚੇਅਰਮੈਨ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ: ਤਰੁਨਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ’ਤੇ ਪੁੱਜੇ। ਉਨ੍ਹਾਂ ਵਲੋਂ ਸ: ਪਰਮਿੰਦਰ ਸਿੰਘ ਸਿੱਧੂ ਨੂੰ ਚੇਅਰਮੈਨ ਦੀ ਕੁਰਸੀ ’ਤੇ ਬਿਠਾਉਂਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਸ: ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ: ਪਰਮਿੰਦਰ ਸਿੰਘ ਸਿੱਧੂ ਪਾਰਟੀ ਦੇ ਵਫ਼ਾਦਾਰ, ਮਿਹਨਤੀ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ, ਇਸ ਲਈ ਪਾਰਟੀ ਵਲੋਂ ਉਨ੍ਹਾਂ ਨੂੰ ਚੇਅਰਮੈਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਮਾਰਕੀਟ ਕਮੇਟੀ ਦੀ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਸਭ ਦੇ ਸਹਿਯੋਗ ਨਾਲ ਕਿਸਾਨਾਂ, ਆੜ੍ਹਤੀਆਂ ਅਤੇ ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਯਤਨ ਕਰਨਗੇ। ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਮਾਰਕੀਟ ਕਮੇਟੀਆਂ ਦੀ ਭੂਮਿਕਾ ਖੇਤੀਬਾੜੀ ਨਾਲ ਜੁੜੇ ਲੋਕਾਂ ਲਈ ਅਹਿਮ ਹੈ ਅਤੇ ਇਨ੍ਹਾਂ ਸੰਸਥਾਵਾਂ ਰਾਹੀਂ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਕਿਸਾਨਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਹਲਕਾ ਦਾਖਾ ਦੇ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ, ਹਲਕਾ ਜਗਰਾਉਂ ਦੀ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ, ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਅਤੇ ਪੰਜਾਬ ਪਨਗ੍ਰੇਨ ਦੇ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਵਲੋਂ ਚੇਅਰਮੈਨ ਸਿੱਧੂ ਨੂੰ ਅਹੁਦਾ ਸੰਭਾਲਣ ਮੌਕੇ ਵਧਾਈ ਦਿੰਦਿਆਂ ਕਿਹਾ ਕਿ ਸ: ਸਿੱਧੂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਕਰਕੇ ਪਾਰਟੀ ਨੇ ਉਨ੍ਹਾਂ ਨੂੰ ਮਾਣ ਦਿੱਤਾ ਹੈ ਅਤੇ ਇਸਦਾ ਸਿੱਧਵਾਂ ਬੇਟ ਦੇ ਏਰੀਏ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਚੇਅਰਮੈਨ ਸਿੱਧੂ ਮੰਡੀਆਂ ’ਚ ਸੁਧਾਰ ਲਈ ਪੂੂਰੀ ਸੁਹਿਰਦਤਾ ਨਾਲ ਯਤਨ ਕਰਨਗੇ। ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਸ: ਪਰਮਿੰਦਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਕੈਬਨਿਟ ਮੰਤਰੀ ਸ: ਤਰਨਦੀਪ ਸਿੰਘ ਸੌਂਦ, ਹਲਕਾ ਦਾਖਾ ਦੇ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ। ਇਸ ਮੌਕੇ ਜਨਰਲ ਸਕੱਤਰ ਮੈਡਮ ਰਮਨ ਕੌਰ ਸੰਧੂ, ਚੇਅਰਮੈਨ ਕੁਲਵਿੰਦਰ ਸਿੰਘ ਝੱਜ, ਚੇਅਰਮੈਨ ਵਿਜੇ ਬੈਕਟਰ, ਚੇਅਰਮੈਨ ਗੁਰਮਿੰਦਰ ਸਿੰਘ ਤੂਰ, ਚੇਅਰਮੈਨ ਜਗਦੀਪ ਸਿੰਘ ਦਿਉਲ, ਚੇਅਰਮੈਨ ਪਰਮਪਾਲ ਸਿੰਘ ਬਾਵਾ, ਸਾਬਕਾ ਚੇਅਰਮੈਨ ਰਛਪਾਲ ਸਿੰਘ ਤਲਵਾੜਾ, ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਬਲਵਿੰਦਰ ਸਿੰਘ ਬੱਸਣ, ਪ੍ਰਧਾਨ ਰਵਿੰਦਰ ਸ਼ਰਮਾ, ਕੋਆਰਡੀਨੇਟਰ ਸਿਮਰਨਜੀਤ ਸਿੰਘ ਸਹੌਲੀ, ਕੋਆਰਡੀਨੇਟਰ ਬਲਜਿੰਦਰ ਸਿੰਘ, ਕੋਆਰਡੀਨੇਟਰ ਕੁਲਦੀਪ ਸਿੰਘ, ਵਾਈਸ ਕੋਆਰਡੀਨ ੇਟਰ ਭਾਰਤ ਭੂਸ਼ਣ, ਬਲਾਕ ਪ੍ਰਧਾਨ ਬਲਕਾਰ ਸਿੰਘ ਲਾਡੀ, ਪ੍ਰਧਾਨ ਅਜਮੇਰ ਸਿੰਘ, ਪ੍ਰਧਾਨ ਗੁਲਵੰਤ ਸਿੰਘ ਜੰਡੀ, ਪ੍ਰਧਾਨ ਨਵਤੇਜ ਸਿੰਘ, ਪ੍ਰਧਾਨ ਸੁਖਜੀਵਨ ਸਿੰਘ ਮੋਹੀ, ਚੇਅਰਮੈਨ ਸਾਬੀ ਜਰਖੜ, ਪ੍ਰਧਾਨ ਦਵਿੰਦਰ ਸਿੰਘ ਸਲੇਮਪੁਰੀ, ਪ੍ਰਧਾਨ ਪਰਮਿੰਦਰ ਸਿੰਘ ਮਾਜਰੀ, ਪ੍ਰਧਾਨ ਸਤਵਿੰਦਰ ਸਿੰਘ ਸਵੱਦੀ, ਪ੍ਰਧਾਨ ਚਮਕੌਰ ਸਿੰਘ ਚੌਂਕੀਮਾਨ, ਪ੍ਰਧਾਨ ਬਲਵੀਰ ਸਿੰਘ ਵਲੀਪੁਰ, ਪ੍ਰਧਾਨ ਜਗਦੀਪ ਸਿੰਘ, ਪ੍ਰਧਾਨ ਜਗਦੇਵ ਸਿੰਘ, ਪ੍ਰਧਾਨ ਲਖਵੀਰ ਸਿੰਘ, ਜਗਤਾਰ ਸਿੰਘ ਤਿਹਾੜਾ, ਪ੍ਰਧਾਨ ਸ਼ਿੰਗਾਰਾ ਸਿੰਘ, ਸਰਪੰਚ ਜਰਨੈਲ ਸਿੰਘ ਗੋਰਸੀਆਂ, ਸਰਪੰਚ ਸੁਖਦੇਵ ਸਿੰਘ, ਸਰਪੰਚ ਦਲਜੀਤ ਸਿੰਘ, ਸਰਪੰਚ ਤੇਜੀ ਸਿੰਘ, ਸਰਪੰਚ ਦਲਜੀਤ ਸਿੰਘ, ਸਰਪੰਚ ਮਨਜੀਤ ਸਿੰਘ, ਸਰਪੰਚ ਪ੍ਰਦੀਪ ਸਿੰਘ, ਸਾਬਕਾ ਸਰਪੰਚ ਗੁਰਵਿੰਦਰ ਸਿੰਘ ਪੋਨਾ, ਮਾ: ਕਰਮਜੀਤ ਸਿੰਘ ਪੋਨਾ, ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਪ੍ਰਭਦੀਪ ਸਿੰਘ, ਸਰਪੰਚ ਕੁਲਵੰਤ ਸਿੰਘ ਸੋਹੀਆਂ, ਸਰਪੰਚ ਜਗਦੀਪ ਸਿੰਘ ਸਵੱਦੀ, ਸੁਖਵੰਤ ਸਿੰਘ ਚੱਕ, ਸਰਪੰਚ ਜਗਤਾਰ ਸਿੰਘ ਰਸੂਲਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਸੰਸਦ ਮੈਂਬਰ ਬਿਧੂੜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਕੀਤੀ ਖਿਮਾ ਯਾਚਨਾ ਅਗਲੀ ਖ਼ਬਰ ਮੁੱਲਾਂਪੁਰ-ਮਾਜਰੀ ਸੜਕ ’ਤੇ ਕਾਰ ਸਵਾਰਾਂ ’ਤੇ ਹਮਲਾ, ਨੌਜਵਾਨ ਦੀ ਮੌਤ
Ad Position 24