05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਲੀਲਾ ਮੇਘ ਸਿੰਘ ਦੇ ਜੇ.ਐੱਮ.ਕੇ. ਸਕੂਲ ਵਿਚ ਚਾਰ ਰੋਜ਼ਾ ਯੋਗਾ ਕੈਂਪ ਦੀ ਸ਼ੁਰੂਆਤ

ਸਿੱਧਵਾਂ ਬੇਟ, 4 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਪਿੰਡ ਲੀਲਾਂ ਮੇਘ ਸਿੰਘ ਦੇ ਬਾਹਰਵਾਰ ਸ਼ੇਖਦੌਲਤ ਵਾਲੀ ਸੜਕ ’ਤੇ ਸਥਿਤ ਜੇ. ਐੱਮ.

Ad Position 21
No active advertisement
ਅਜੀਤ ਡੈਸਕ 05-10-2026
ਸਿੱਧਵਾਂ ਬੇਟ, 4 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਪਿੰਡ ਲੀਲਾਂ ਮੇਘ ਸਿੰਘ ਦੇ ਬਾਹਰਵਾਰ ਸ਼ੇਖਦੌਲਤ ਵਾਲੀ ਸੜਕ ’ਤੇ ਸਥਿਤ ਜੇ.ਐੱਮ.ਕੇ. ਸਕੂਲ ਵਿਖੇ ਵਿਦਿਆਰਥੀਆਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਿੰਸੀਪਲ ਸ੍ਰੀ ਰਜਨੀਸ਼ ਸ਼ਰਮਾਂ ਦੀ ਅਗਵਾਈ ਹੇਠ ਚਾਰ ਰੋਜ਼ਾ ਯੋਗਾ ਕੈਂਪ ਦੀ ਸ਼ੁਰੂਆਤ ਹੋਈ। ਜਿਸ ਵਿਚ ਸਕੂਲੀ ਬੱਚਿਆਂ ਦੇ ਨਾਲ-ਨਾਲ ਅਧਿਆਪਕਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਹੋਰ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਸਾਹਿਬ ਨੇ ਦੱਸਿਆ ਕਿ ਇਸ ਚਾਰ ਰੋਜ਼ਾ ਯੋਗਾ ਕੈਂਪ ਵਿਚ ਅਧਿਆਪਕਾ ਮੈਡਮ ਚਾਂਦਨੀ ਗਾਬਾ, ਪੂਨ ਅਨੇਜਾ ਅਤੇ ਤਰੁਨ ਬੇਦੀ 9ਵੀਂ ਤੋਂ 12ਵੀਂ ਤੱਕ ਦੇ ਬੱਚਿਆਂ ਨੂੰ ਯੋਗਾ ਅਭਿਆਸ ਕਰਵਾਉਣਗੇ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਰੋਜ਼ਾਨਾ ਜੀਵਨ ਵਿਚ ਉਨ੍ਹਾਂ ਨੂੰ ਯੋਗਾ ਅਤੇ ਉਨ੍ਹਾਂ ਦੀ ਮਨਪਸੰਦੀ ਖੇਡਾਂ ਵੱਲ ਪ੍ਰੇਰਿਤ ਕਰਨ। ਉਨ੍ਹਾਂ ਇਹ ਵੀ ਆਖਿਆ ਕਿ ਉਹ ਬੱਚਿਆਂ ਨੂੰ ਮੋਬਾਇਲ ਫੋਨ ਦੀ ਬੇਲੋੜੀ ਵਰਤੋਂ ਨਾ ਕਰਨ ਦੇਣ ਕਿਉਂਕਿ ਮੋਬਾਇਲ ਦੀ ਸਕਰੀਨ ਨਾਲ ਵੀ ਬੱਚਿਆਂ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਆਖਿਆ ਕਿ ਜੇਕਰ ਹੋ ਸਕੇ ਤਾਂ ਮਾਪੇ ਖੁਦ ਵੀ ਬੱਚਿਆਂ ਦੇ ਨਾਲ ਆਪਣੇ ਨਜ਼ਦੀਕ ਖੇਡ ਪਾਰਕਾਂ ਵਿਚ ਜਾਣ ਅਤੇ ਉਨ੍ਹਾਂ ਦੇ ਨਾਲ ਹੀ ਯੋਗਾ ਅਭਿਆਸ ਕਰਨ ਕਿਉਂਕਿ ਇਸ ਨਾਲ ਮਨ ਨੂੰ ਤੰਦਰੁਸਤ ਰੱਖਣ ਦੀ ਇੱਛਾ ਸ਼ਕਤੀ ਵੱਧਦੀ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਡਾਂਗੋਂ ’ਚ ਧਾਰਮਿਕ ਸਮਾਗਮ ਦੌਰਾਨ ਹੈੱਡ ਗ੍ਰੰਥੀ ਅਮਰਜੀਤ ਸਿੰਘ ਦਾ ਸਨਮਾਨ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ... ਅਗਲੀ ਖ਼ਬਰ ਮਨਪ੍ਰੀਤ ਸਿੰਘ ਤਲਵੰਡੀ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਜਨਰਲ ਸਕੱਤਰ ਨਿਯੁਕਤ ਸਮਰਥਕਾਂ ’ਚ ਖੁਸ਼ੀ ਦੀ ਲਹਿਰ
Ad Position 24