05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਡਾਂਗੋਂ ’ਚ ਧਾਰਮਿਕ ਸਮਾਗਮ ਦੌਰਾਨ ਹੈੱਡ ਗ੍ਰੰਥੀ ਅਮਰਜੀਤ ਸਿੰਘ ਦਾ ਸਨਮਾਨ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਲਈ ਧਾਰਮਿਕ ਸਿੱਖਿਆ ਜ਼ਰੂਰੀ

ਪੱਖੋਵਾਲ-ਸਰਾਭਾ, 4 ਅਕਤੂਬਰ (ਖੁਸ਼ਵਿੰਦਰ ਸਿੰਘ ਸਰਾਭਾ)-ਅੱਜ ਦੇ ਪਦਾਰਥਵਾਦੀ ਯੁੱਗ ਵਿੱਚ ਜਦੋ ਨੌਜਵਾਨ ਪੀੜ੍ਹੀ ਪੱਛਮੀ ਸੱਭਿਆਚਾਰ ਦੇ ਪ੍ਰਭਾਵ ਹੇਠ ਆ ਕੇ ਚਕਾਚੌਂਦ ਵਾਲੀ ਜ਼ਿੰਦਗੀ ਜਿਊਣਾ ਚਾਹੁੰਦੀ ਹੈ ਤਾਂ ਉਨ੍ਹਾਂ ਨੂੰ ਸਹੀ ਰਾਹ ਪ੍ਰਦਾਨ ਕਰਨ ਲਈ ਬਾਬਾ ਸਰਬਜੋਤ ਸਿੰਘ ਡਾਂਗੋਂ ਵਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਅਤੇ ਦਿੱਤੀ ਜਾ ਰਹੀ ਧਾਰਮਿਕ ਵਿੱੱਦਿਆ ਨੌਜਵਾਨ ਪੀੜ੍ਹੀ ਲਈ ਸਹੀ ਰਾਹ ਦਸੇਰਾ ਬਣ ਰਹੀ ਹੈ। ਇਹ ਪ੍ਰਗਟਾਵਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਅੱਜ ਡਾਂਗੋਂ ’ਚ ਨਾਨਕਸਰ ਦਰਬਾਰ ਡਾਂਗੋਂ ’ਚ ਕਰਵਾਏ ਧਾਰਮਿਕ ਸਮਾਗਮ ਦੌਰਾਨ ਇਕੱਤਰ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 05-10-2026
ਪੱਖੋਵਾਲ-ਸਰਾਭਾ, 4 ਅਕਤੂਬਰ (ਖੁਸ਼ਵਿੰਦਰ ਸਿੰਘ ਸਰਾਭਾ)-ਅੱਜ ਦੇ ਪਦਾਰਥਵਾਦੀ ਯੁੱਗ ਵਿੱਚ ਜਦੋ ਨੌਜਵਾਨ ਪੀੜ੍ਹੀ ਪੱਛਮੀ ਸੱਭਿਆਚਾਰ ਦੇ ਪ੍ਰਭਾਵ ਹੇਠ ਆ ਕੇ ਚਕਾਚੌਂਦ ਵਾਲੀ ਜ਼ਿੰਦਗੀ ਜਿਊਣਾ ਚਾਹੁੰਦੀ ਹੈ ਤਾਂ ਉਨ੍ਹਾਂ ਨੂੰ ਸਹੀ ਰਾਹ ਪ੍ਰਦਾਨ ਕਰਨ ਲਈ ਬਾਬਾ ਸਰਬਜੋਤ ਸਿੰਘ ਡਾਂਗੋਂ ਵਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਅਤੇ ਦਿੱਤੀ ਜਾ ਰਹੀ ਧਾਰਮਿਕ ਵਿੱੱਦਿਆ ਨੌਜਵਾਨ ਪੀੜ੍ਹੀ ਲਈ ਸਹੀ ਰਾਹ ਦਸੇਰਾ ਬਣ ਰਹੀ ਹੈ। ਇਹ ਪ੍ਰਗਟਾਵਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਅੱਜ ਡਾਂਗੋਂ ’ਚ ਨਾਨਕਸਰ ਦਰਬਾਰ ਡਾਂਗੋਂ ’ਚ ਕਰਵਾਏ ਧਾਰਮਿਕ ਸਮਾਗਮ ਦੌਰਾਨ ਇਕੱਤਰ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਬੱੱਚਿਆਂ ਨੂੰ ਮਾੜੀ ਸੰਗਤ ਤੋਂ ਬਚਾਉਣ ਲਈ ਸਾਨੂੰ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣਾ ਚਾਹੀਦਾ ਹੈ ਤਾਂ ਕਿ ਮਾਪਿਆਂ ਵਲੋਂ ਬੱੱਚਿਆ ਨੂੰ ਸਹੀ ਦਿਸ਼ਾ ਪ੍ਰਦਾਨ ਕੀਤਾ ਜਾ ਸਕੇ। ਇਸ ਮੌਕੇ ਗ੍ਰੰਥੀ ਅਮਰਜੀਤ ਸਿੰਘ ਨੂੰ ਸਿਰੋਪਾਓ, ਸ੍ਰੀ ਸਾਹਿਬ ਤੇ ਲੋਈ ਦੇ ਕੇ ਸਨਮਾਨਿਤ ਬਾਬਾ ਸਰਬਜੋਤ ਸਿੰਘ ਡਾਂਗੋਂ ਨੇ ਕੀਤਾ। ਇਸ ਮੌਕੇ ਬਾਬਾ ਅਵਤਾਰ ਸਿੰਘ ਮਹੌਲੀ, ਬੂਟਾ ਸਿੰਘ ਬੁਚਕਰ, ਪ੍ਰੇਮ ਸਿੰਘ ਕਲਿਆਣ, ਦਰਸ਼ਨ ਸਿੰਘ ਡਾਂਗੋਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਪਟਨ ਸੰਦੀਪ ਸਿੰਘ ਸੰਧੂ, ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ ਤੇ ਚੇਅਰਮੈਨ ਰਵੀ ਸਿੰਘ ਪੱਬੀਆਂ ਪਰਗਟ ਸਿੰਘ ਦੇ ਪੰਜਾਬ ਕਾਂ... ਅਗਲੀ ਖ਼ਬਰ ਲੀਲਾ ਮੇਘ ਸਿੰਘ ਦੇ ਜੇ.ਐੱਮ.ਕੇ. ਸਕੂਲ ਵਿਚ ਚਾਰ ਰੋਜ਼ਾ ਯੋਗਾ ਕੈਂਪ ਦੀ ਸ਼ੁਰੂਆਤ
Ad Position 24