04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਸਾਈਬਰ ਕ੍ਰਾਈਮ ਅਤੇ ਸੁਰੱਖਿਅਤ ਨਿਵੇਸ਼ ਬਾਰੇ ਜਾਗਰੂਕਤਾ ਲੈਕਚਰ ਕਰਵਾਇਆ ਵਿਦਿਆਰਥਣਾਂ ਨੂੰ ਡਿਜੀਟਲ ਦੁਨੀਆ ਦੇ ਖ਼ਤਰਿਆਂ ਤੋਂ ਬਚਣ ਅਤੇ ਨਿਵੇਸ਼ ਦੇ ਸਹੀ ਤਰੀਕਿਆਂ ਤੋਂ ਜਾਣੂੰ ਕਰਵਾਇਆ-ਪ੍ਰਿੰਸੀਪਲ ਡਾ: ਰਜਨੀ ਬਾਲਾ

ਰਾਏਕੋਟ, 4 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਵਿਦਿਆਰਥੀਆਂ ਨੂੰ ਵਧਦੇ ਸਾਈਬਰ ਅਪਰਾਧਾਂ ਤੋਂ ਜਾਗਰੂਕ ਕਰਨ ਅਤੇ ਵਿੱਤੀ ਸੁਰੱਖਿਆ ਬਾਰੇ ਜਾਣਕਾਰੀ ਦੇਣ ਦੇ ਮੰਤਵ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਲੈਕਚਰ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਡਿਜ਼ੀਟਲ ਦੁਨੀਆਂ ਦੇ ਖ਼ਤਰਿਆਂ ਤੋਂ ਬਚਾਉਣਾ ਅਤੇ ਸਹੀ ਨਿਵੇਸ਼ ਦੇ ਤਰੀਕਿਆਂ ਤੋਂ ਜਾਣੂੰ ਕਰਵਾਉਣਾ ਸੀ।

Ad Position 21
No active advertisement
ਅਜੀਤ ਡੈਸਕ 05-10-2026
ਰਾਏਕੋਟ, 4 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਵਿਦਿਆਰਥੀਆਂ ਨੂੰ ਵਧਦੇ ਸਾਈਬਰ ਅਪਰਾਧਾਂ ਤੋਂ ਜਾਗਰੂਕ ਕਰਨ ਅਤੇ ਵਿੱਤੀ ਸੁਰੱਖਿਆ ਬਾਰੇ ਜਾਣਕਾਰੀ ਦੇਣ ਦੇ ਮੰਤਵ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਲੈਕਚਰ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਡਿਜ਼ੀਟਲ ਦੁਨੀਆਂ ਦੇ ਖ਼ਤਰਿਆਂ ਤੋਂ ਬਚਾਉਣਾ ਅਤੇ ਸਹੀ ਨਿਵੇਸ਼ ਦੇ ਤਰੀਕਿਆਂ ਤੋਂ ਜਾਣੂੰ ਕਰਵਾਉਣਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੀ ਪ੍ਰਿੰਸੀਪਲ ਡਾ: ਰਜਨੀ ਬਾਲਾ ਵਲੋਂ ਆਏ ਹੋਏ ਮੁੱਖ ਮਹਿਮਾਨ ਅਤੇ ਸਰੋਤ ਵਿਅਕਤੀ ਡਾ. ਜਸਵਿੰਦਰ ਕੌਰ ਏ.ਸੀ.ਐੱਸ ਦਾ ਨਿੱਘਾ ਸਵਾਗਤ ਕਰਕੇ ਕੀਤੀ ਗਈ। ਇਸ ਮੌਕੇ ਡਾ.ਜਸਵਿੰਦਰ ਕੌਰ, ਜੋ ਕਿ ਐੱਸ.ਈ.ਬੀ.ਆਈ. ਦੇ ਤਜਰਬੇਕਾਰ ਟ੍ਰੇਨਰ ਅਤੇ ਮੈਂਬਰ ਹਨ ਅਤੇ ਇਸ ਸਮੇਂ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਜਲੰਧਰ ਦੇ ਪੋਸਟ ਗ੍ਰੈਜੂਏਟ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਮੁਖੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਨੂੰ ਫਾਇਨੈਂਸ, ਰਿਸਰਚ ਅਤੇ ਨਿਵੇਸ਼ ਦੇ ਖੇਤਰ ਵਿਚ ਵਿਸ਼ਾਲ ਤਜਰਬਾ ਹਾਸਲ ਹੈ। ਲੈਕਚਰ ਦੌਰਾਨ ਡਾ: ਜਸਵਿੰਦਰ ਕੌਰ ਨੇ ਸਾਈਬਰ ਠੱਗੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ-ਕੱਲ੍ਹ ਸਾਈਬਰ ਅਪਰਾਧੀ ਨਕਲੀ ਵੈੱਬਸਾਈਟਾਂ, ਫਰਜ਼ੀ ਲਿੰਕਾਂ ਅਤੇ ਭਰਮਾਊ ਸੁਨੇਹਿਆਂ ਰਾਹੀਂ ਲੋਕਾਂ ਨੂੰ ਆਪਣੇ ਜ਼ਾਲ ਵਿਚ ਫਸਾ ਕੇ ਉਨ੍ਹਾਂ ਦੀ ਨਿੱਜੀ ਅਤੇ ਬੈਂਕਿੰਗ ਜਾਣਕਾਰੀ ਚੋਰੀ ਕਰ ਲੈਂਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਸੇ ਵੀ ਅਣਜਾਣ ਲਿੰਕ ’ਤੇ ਕਲਿੱਕ ਨਾ ਕਰਨ, ਆਪਣਾ ਓ.ਟੀ.ਪੀ. ਜਾਂ ਗੁਪਤ ਜਾਣਕਾਰੀ ਸਾਂਝੀ ਨਾ ਕਰਨ ਅਤੇ ਕਿਸੇ ਵੀ ਯੋਜਨਾ ਦੀ ਭਰੋਸੇਯੋਗਤਾ ਜਾਂਚਣ ਤੋਂ ਬਾਅਦ ਹੀ ਅੱਗੇ ਵਧਣ ਦੀ ਸਲਾਹ ਦਿੱਤੀ। ਇਸਦੇ ਨਾਲ ਹੀ ਉਨ੍ਹਾਂ ਨੇ ਸੁਰੱਖਿਅਤ ਨਿਵੇਸ਼ ਬਾਰੇ ਮਾਰਗਦਰਸ਼ਨ ਕਰਦਿਆਂ ਕਿਹਾ ਕਿ ਕਿਸੇ ਵੀ ਜਗ੍ਹਾ ਪੈਸਾ ਲਗਾਉਣ ਤੋਂ ਪਹਿਲਾਂ ਸੰਬੰਧਿਤ ਸੰਸਥਾ ਦੀ ਪੂਰੀ ਜਾਂਚ-ਪੜਤਾਲ ਕਰਨੀ ਚਾਹੀਦੀ ਹੈ। ਕਾਲਜ ਦੀਆਂ ਵਿਦਿਆਰਥਣਾਂ ਨੇ ਇਸ ਲੈਕਚਰ ਵਿਚ ਬੜੀ ਰੁਚੀ ਦਿਖਾਈ ਅਤੇ ਸਾਈਬਰ ਸੁਰੱਖਿਆ ਨਾਲ ਜੁੜੇ ਆਪਣੇ ਸਵਾਲ ਪੁੱਛ ਕੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ। ਸਮਾਗਮ ਦੇ ਅਖ਼ੀਰ ਵਿਚ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸ਼੍ਰੀ ਰਾਜਿੰਦਰ ਕੌੜਾ, ਸਕੱਤਰ ਸ਼੍ਰੀ ਸੁਨੀਲ ਸ਼ਰਮਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਡਾ.ਰਜਨੀ ਬਾਲਾ ਨੇ ਇਸ ਸਫ਼ਲ ਪ੍ਰੋਗਰਾਮ ਦੇ ਆਯੋਜਨ ਲਈ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਮਿਸਿਜ਼ ਸਤਵੀਰ ਕੌਰ ਅਤੇ ਅਸਿਸਟੈਂਟ ਮੈਡਮ ਹਰਮੀਤ ਕੌਰ ਦੀ ਮਿਹਨਤ ਤੇ ਸਮਰਪਣ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਗੋਲਡ ਅਤੇ ਸਿਲਵਰ ਮੈਡਲ ਜੇਤੂ ਜਸਨੂਰ ਜ਼ੀਰਖ ਦਾ ਸੰਤ ਅਵਤਾਰ ਸਿੰਘ ਬਾਬਰਪੁਰ ਵਲੋਂ ਸਨਮਾਨ ਅਗਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਦੀ ਅਹਿਮ ਮੀਟਿੰਗ
Ad Position 24