‘ਆਪ’ ਸਰਕਾਰ ਦੇ ਰਾਜ ਅਮਨ ਕਾਨੂੰਨ ਦਾ ਜਨਾਜ਼ਾ ਨਿੱਕਲਿਆ-ਪ੍ਰਧਾਨ ਹੰਬੜਾਂ, ਜੱਗਾ ਭੰਦੋਲ
ਕਾਂਗਰਸ ਦੇ ਸੁਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਅਤੇ ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ ਨੇ ਲੁੱਟਾਂ ਖੋਹਾਂ ਦੀਆਂ ਵਾਪਰ ਰਹੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ’ਚ ਅਮਨ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ’ਚ ਦਿਨ ਦਿਹਾੜੇ ਵਾਪਰ ਰਹੀਆਂ ਲੁੱਟਾਂ ਖੋਹਾਂ ਤੇ ਕਤਲ ਵਰਗੀਆਂ ਵਾਰਦਾਤਾਂ ਨਾਲ ਲੱਗਦਾ ਹੈ ਹੁਣ ਪੰਜਾਬ ਬਿਹਾਰ ਬਣ ਚੁੱਕਾ ਹੈ।
ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ
05-10-2026