04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਗੁਰਮੀਤ ਸਿੰਘ ਹਾਂਸ ਅਤੇ ਮਨਜਿੰਦਰ ਸਿੰਘ ਬਿੰਦਾ ਭੁਮਾਲੋ ਇਯਾਲੀ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਸੂਬੇ ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਆਸ ਨਾਲੋਂ ਕਿਤੇ ਵੱਧ ਮਜ਼ਬੂਤ ਹੋ ਰਹੀ-ਹਾਂਸ, ਭੁਮਾਲ

ਸਿੱਧਵਾਂ ਬੇਟ, 4 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਇਯਾਲੀ ਦੇ ਨਜ਼ਦੀਕੀ ਸਾਥੀ ਗੁਰਮੀਤ ਸਿੰਘ ਹਾਂਸ ਜ਼ਿਲ੍ਹਾ ਪ੍ਰੀਸਦ ਮੈਂਬਰ ਜ਼ੋਨ ਪੁੜੈਣ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਵਾਈਸ ਚੇਅਰਮੈਨ ਮਨਜਿੰਦਰ ਸਿੰਘ ਬਿੰਦਾ ਭੁਮਾਲ ਨੇ ਇਕ ਸਾਂਝੇ ਬਿਆਨ ਵਿੱਚ ਆਖਿਆ ਕਿ ਵਿਧਾਇਕ ਇਯਾਲੀ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਸੂਬੇ ਭਰ ਵਿੱਚ ਆਸ ਨਾਲੋਂ ਕਿਤੇ ਵੱਧ ਮਜ਼ਬੂਤੀ ਹੋ ਰਹੀ ਹੈ। ਜਿਸ ਨੇ ਸਾਰੀਆਂ ਸਿਆਸੀ ਧਿਰਾਂ ਨੂੰ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ ।

Ad Position 21
No active advertisement
ਕੌਮੀ ਪ੍ਰਧਾਨ ਬਲਵਿੰਦਰ ਜੰਮੂ, ਸੂਬਾਈ ਪ੍ਰਧਾਨ ਜੈ ਸਿੰਘ ਛਿੱਬਰ ਅਤੇ ਸਕੱਤਰ ਜਨਰਲ ਸੰਤੋਖ ਗਿੱਲ ਦੀ ਤਸਵੀਰ। 05-10-2026
ਸਿੱਧਵਾਂ ਬੇਟ, 4 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਇਯਾਲੀ ਦੇ ਨਜ਼ਦੀਕੀ ਸਾਥੀ ਗੁਰਮੀਤ ਸਿੰਘ ਹਾਂਸ ਜ਼ਿਲ੍ਹਾ ਪ੍ਰੀਸਦ ਮੈਂਬਰ ਜ਼ੋਨ ਪੁੜੈਣ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਵਾਈਸ ਚੇਅਰਮੈਨ ਮਨਜਿੰਦਰ ਸਿੰਘ ਬਿੰਦਾ ਭੁਮਾਲ ਨੇ ਇਕ ਸਾਂਝੇ ਬਿਆਨ ਵਿੱਚ ਆਖਿਆ ਕਿ ਵਿਧਾਇਕ ਇਯਾਲੀ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਸੂਬੇ ਭਰ ਵਿੱਚ ਆਸ ਨਾਲੋਂ ਕਿਤੇ ਵੱਧ ਮਜ਼ਬੂਤੀ ਹੋ ਰਹੀ ਹੈ। ਜਿਸ ਨੇ ਸਾਰੀਆਂ ਸਿਆਸੀ ਧਿਰਾਂ ਨੂੰ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ । ਉਨ੍ਹਾਂ ਆਖਿਆ ਕਿ ਵਿਧਾਇਕ ਇਯਾਲੀ ਰੋਜ਼ਾਨਾ ਪਹਿਲਾਂ ਆਪਣੇ ਬੀਰਮੀ ਨਜ਼ਦੀਕ ਅਨੰਤਾ ਘਰ ਵਿਚ ਸਿਰਫ਼ ਆਪਣੇ ਹਲਕਾ ਦਾਖਾ ਦੇ ਲੋਕਾਂ ਦੀਆਂ ਮੁਸ਼ਕਿਲਾਂ ਹੀ ਨਹੀਂ ਸੁਣਦੇ ਸਗੋਂ ਪੁਰੇ ਮਾਲਵਾ ਜ਼ੋਨ ਨਾਲ ਸੰਬੰਧਿਤ ਪਾਰਟੀ ਵਰਕਰ ਉਨ੍ਹਾਂ ਨੂੰ ਘਰ ਆ ਕੇ ਆਪਣੀ ਹਮਾਇਤ ਦੇ ਰਹੇ ਹਨ। ਉਪਰੰਤ ਇਯਾਲੀ ਦਾ ਕਾਫਲਾ ਸੂਬੇ ਦੇ ਕੋਨੇ-ਕੋਨੇ ਵਿੱਚ ਜਾ ਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੂੰ ਨਾਲ ਲੈ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਮਿਹਨਤੀ ਲੋਕਾਂ ਨੂੰ ਆਪਣੀ ਪਾਰਟੀ ਨਾਲ ਜੋੜਣ ਦਾ ਕੰਮ ਕਰ ਰਿਹਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਜਿਸ ਤਰ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਦੇਸ਼ਾਂ ਵਿੱਚ ਵੱਸਦਾ ਪੰਜਾਬੀ ਭਾਈਚਾਰਾ ਆਮ ਆਦਮੀ ਪਾਰਟੀ ਨੂੰ ਸਮੱਰਥਨ ਦਿੰਦਾ ਵਿਖਾਈ ਦਿੰਦਾ ਸੀ ਹੁਣ ਉਸੇ ਤਰ੍ਹਾਂ ਹੁਣ ਪ੍ਰਵਾਸੀ ਵੀਰ ਵਾਰਿਸ ਪੰਜਾਬ ਦੇ ਪਾਰਟੀ ਨੂੰ ਸਮੱਰਥਨ ਦੇਣ ਦੀ ਗੱਲ ਕਰਦੇ ਹੋਏ 2027 ਵਿੱਚ ਇਸ ਪਾਰਟੀ ਦੀ ਸਰਕਾਰ ਵੇਖਣਾ ਚਾਹੁੰਦੇ ਹਨ। ਹੁਣ ਵਿਦੇਸ਼ਾਂ ਵਿਚ ਵੱਸਦੇ ਲੋਕਾਂ ਦਾ ਬਦਲਾਅ ਵਾਲੀ ਮਾਨ ਸਰਕਾਰ ਤੋਂ ਮੋਹ ਬੁਰੀ ਤਰ੍ਹਾਂ ਭੰਗ ਹੋ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਹੁਣ ਸੂਬੇ ਅੰਦਰ ਸਰਕਾਰ ਨਾਂ ਦੀ ਕੋਈ ਚੀਜ਼ ਵਿਖਾਈ ਨਹੀਂ ਦੇ ਰਹੀ। ਉਕਤ ਆਗੂਆਂ ਨੇ ਪਿਛਲੇ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਪਾਰਟੀ ਦੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਦੇ ਹੋਏ ਆਖਿਆ ਕਿ ਸਰਕਾਰਾਂ ਇਕ ਚੁਣੇ ਹੋਏ ਨੁਮਾਇੰਦੇ ਨੂੰ ਇਸ ਤਰ੍ਹਾਂ ਜੇਲ੍ਹ ਵਿੱਚ ਬੰਦ ਕਰਕੇ ਲੋਕਾਂ ਦੇ ਹੱਕਾਂ ’ਤੇ ਡਾਕਾ ਨਹੀਂ ਮਾਰ ਸਕਦੀਆਂ, ਕਿਉਂਕਿ ਲੱਖਾਂ ਵੋਟਰਾਂ ਨੇ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਲੀਡ ਨਾਲ ਜਿਤਾ ਕੇ ਸੰਸਦ ਵਿੱਚ ਭੇਜਿਆ ਸੀ। ਪਰ ਸਰਕਾਰ ਅਜੇ ਵੀ ਜਾਣਬੁੱਝ ਕੇ ਉਨ੍ਹਾਂ ਨੂੰ ਰਿਹਾਅ ਨਹੀਂ ਕਰ ਰਹੀ। ਉਨ੍ਹਾਂ ਸੂਬਾ ਸਰਕਾਰ ’ਤੇ ਵੀ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਵਿੱਚ ਅੜਿੱਕਾ ਡਾਹੁਣ ਦੇ ਇਲਜਾਮ ਲਗਾਏ।
Ad Position 22
No active advertisement
ਪਿਛਲੀ ਖ਼ਬਰ ਮੁਕਾਬਲਿਆਂ ਤੋਂ ਪਹਿਲਾਂ ਖ਼ਾਲਸਾ ਕਾਲਜ ਸੁਧਾਰ ਫੁੱਟਬਾਲ ਟੀਮ ਨੇ ਕੀਤਾ ਕਮਰਕੱਸਾ ਹਰਬੰਸ ਭਰੋਵਾਲ ਦੀ ਯਾਦ ’ਚ ਸ਼ਰਧਾਂਜਲੀ... ਅਗਲੀ ਖ਼ਬਰ ਗ੍ਰੀਨ ਪੰਜਾਬ ਮਿਸ਼ਨ ਨੇ ਜਲ ਸਰੋਤ ਮੰਤਰੀ ਨੂੰ ਦਿੱਤਾ ਮੰਗ ਪੱਤਰ
Ad Position 24