04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮੁਕਾਬਲਿਆਂ ਤੋਂ ਪਹਿਲਾਂ ਖ਼ਾਲਸਾ ਕਾਲਜ ਸੁਧਾਰ ਫੁੱਟਬਾਲ ਟੀਮ ਨੇ ਕੀਤਾ ਕਮਰਕੱਸਾ ਹਰਬੰਸ ਭਰੋਵਾਲ ਦੀ ਯਾਦ ’ਚ ਸ਼ਰਧਾਂਜਲੀ ਸਮਾਗਮ 13 ਨੂੰ

ਭੂੰਦੜੀ, 4 ਅਕਤੂਬਰ (ਕੁਲਦੀਪ ਸਿੰਘ ਮਾਨ)-ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਭੂੰਦੜੀ ਨੇ ਦੱਸਿਆ ਕਿ ‘ਸਰੋਕਾਰਾਂ ਦੀ ਆਵਾਜ਼’ ਦੇ ਮੁੱਖ ਸੰਪਾਦਕ ਸਾਥੀ ਹਰਬੰਸ ਸਿੰਘ ਭਰੋਵਾਲ ਦੇ ਸਦੀਵੀ ਵਿਛੋੜੇ ’ਤੇ ਸ਼ਰਧਾਂਜਲੀ ਸਮਾਗਮ ਕਰਵਾਉਣ ਸਬੰਧੀ ਭਰੋਵਾਲ ਕਲਾਂ ਵਿਖੇ ਇਲਾਕੇ ਦੀਆਂ ਜਨਤਕ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਦੀ ਮੀਟਿੰਗ ਹੋਈ।

Ad Position 21
No active advertisement
ਮੁਕਾਬਲਿਆਂ ਲਈ ਅਭਿਆਸ ਉਪਰੰਤ ਜੀ.ਐੱਚ.ਜੀ. ਖ਼ਾਲਸਾ ਕਾਲਜ ਗੁਰੂਸਰ ਸੁਧਾਰ ਦੀ ਫੁੱਟਬਾਲ ਟੀਮ ਨਾਲ ਕੋਚ ਮੁਹੰਮਦ ਅਕਬਰ, ਜ਼ਿਲ੍ਹਾ ਖ਼ੁਰਾਕ ਸਪਲਾਈ ਅਫ਼ਸਰ ਚਰਨਜੀਤ ਸਿੰਘ ਧਾਲੀਵਾਲ ਅਤੇ ਹੋਰ। ਤਸਵੀਰ: ਬਲਵਿੰਦਰ ਸਿੰਘ ਧਾਲੀਵਾਲ 05-10-2026
ਭੂੰਦੜੀ, 4 ਅਕਤੂਬਰ (ਕੁਲਦੀਪ ਸਿੰਘ ਮਾਨ)-ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਭੂੰਦੜੀ ਨੇ ਦੱਸਿਆ ਕਿ ‘ਸਰੋਕਾਰਾਂ ਦੀ ਆਵਾਜ਼’ ਦੇ ਮੁੱਖ ਸੰਪਾਦਕ ਸਾਥੀ ਹਰਬੰਸ ਸਿੰਘ ਭਰੋਵਾਲ ਦੇ ਸਦੀਵੀ ਵਿਛੋੜੇ ’ਤੇ ਸ਼ਰਧਾਂਜਲੀ ਸਮਾਗਮ ਕਰਵਾਉਣ ਸਬੰਧੀ ਭਰੋਵਾਲ ਕਲਾਂ ਵਿਖੇ ਇਲਾਕੇ ਦੀਆਂ ਜਨਤਕ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਦੀ ਮੀਟਿੰਗ ਹੋਈ। ਮੀਟਿੰਗ ਦੀ ਸ਼ੁਰੂਆਤ ਦੋ ਮਿੰਟ ਦਾ ਮੌਨ ਧਾਰ ਕੇ ਕੀਤੀ ਗਈ। ਉਨ੍ਹਾਂ ਦੱਸਿਆ ਕਿ 13 ਅਕਤੂਬਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸਾਥੀ ਹਰਬੰਸ ਭਰੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਸਮਾਗਮ ਦੌਰਾਨ ਇਨਕਲਾਬੀ ਗੀਤ ਤੇ ਕੋਰੀਓਗ੍ਰਾਫੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। ਇਸ ਮੌਕੇ ਬੀ.ਕੇ.ਯੂ. ਉਗਰਾਹਾਂ, ਬੀ.ਕੇ.ਯੂ. ਡਕੌਂਦਾ-ਧਨੇਰ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ), ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਪਲਸ ਮੰਚ, ਵਰਗ ਚੇਤਨਾ, ਪੈਨਸ਼ਨਰਜ਼ ਐਸੋਸੀਏਸ਼ਨ ਜਗਰਾਉਂ ਅਤੇ ਡੀ.ਟੀ.ਐੱਫ. ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਪਿੰਡ ਵਾਸੀ ਹਾਜ਼ਰ ਸਨ। ਜਮਹੂਰੀ ਅਧਿਕਾਰ ਸਭਾ, ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਅਤੇ ਪੰਜਾਬ ਕਿਸਾਨ ਯੂਨੀਅਨ ਵੱਲੋਂ ਵੀ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਸਹਿਮਤੀ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਦੇ ਵਿਧਾਇਕ ਮਈਸਰਖਾਨਾ ਨੇ ਹੀ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ-ਦਿਉਲ, ਛੀਨਾ ਅਗਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਗੁਰਮੀਤ ਸਿੰਘ ਹਾਂਸ ਅਤੇ ਮਨਜਿੰਦਰ ਸਿੰਘ ਬਿੰਦਾ ਭੁਮਾਲੋ ਇਯਾਲੀ ਦੀਆਂ ਅਣਥੱਕ ਕੋਸ਼ਿਸ਼ਾਂ...
Ad Position 24