ਸੂਬੇ ਦੀ ਮਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆ ਨੂੰ ਪੂਰਾ ਕੀਤਾ- ਡਾ. ਕੰਗ
ਚੌਂਕੀਮਾਨ, 5 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਪਿੰਡ ਮਾਜਰੀ ਵਿਖੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ ਦੇ ਗ੍ਰਹਿ ਵਿਖੇ ‘ਆਪ’ ਦੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲਨੈਨ ਸਿੰਘ ਕੰਗ ਨੇ ਉਚੇਚੇ ਤੌਰ ’ਤੇ ਪਹੁੰਚ ਕੇ ‘ਆਪ’ ਆਗੂਆਂ ਨਾਲ ਮੀਟਿੰਗ ਕੀਤੀ।
ਚੌਂਕੀਮਾਨ, 5 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਪਿੰਡ ਮਾਜਰੀ ਵਿਖੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ ਦੇ ਗ੍ਰਹਿ ਵਿਖੇ ‘ਆਪ’ ਦੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲਨੈਨ ਸਿੰਘ ਕੰਗ ਨੇ ਉਚੇਚੇ ਤੌਰ ’ਤੇ ਪਹੁੰਚ ਕੇ ‘ਆਪ’ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਨਾਲ ਨੰਬਰਦਾਰ ਹਰਪ੍ਰੀਤ ਸਿੰਘ ਤਲਵੰਡੀ ਵੀ ਪਹੁੰਚੇ।ਇਸ ਮੌਕੇ ਡਾ. ਕੰਵਲਨੈਨ ਸਿੰਘ ਕੰਗ ਨੇ ਕਿਹਾ ਕੇ ਸੂਬੇ ਦੀ ਮਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆਂ ਕਰਵਾਈਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜਿੱਥੇ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ ਕੀਤੀਆਂ ਉੱਥੇ ਹੀ ਆਧੁਨਿਕ ਖੇਡ ਪਾਰਕ ਬਣਾ ਕੇ ਲੋਕ ਅਰਪਿਤ ਕੀਤੇ ਤੇ ਇਸ ਦੇ ਨਾਲ ਹੀ ਪੰਜਾਬ ਦੇ ਨੌਜਵਾਨ ਖਿਡਾਰੀਆਂ ਨੂੰ ਨਗਦ ਰਾਸ਼ੀ ਦੇ ਕੇ ਹੌਂਸਲਾ ਅਫ਼ਜਾਈ ਕੀਤੀ ਤੇ ਸਰਕਾਰੀ ਨੌਕਰੀਆਂ ਦੇ ਕੇ ਨਿਵਾਜਿਆ। ਇਸ ਮੌਕੇ ਡਾ. ਕੰਵਲਨੈਨ ਸਿੰਘ ਕੰਗ, ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ ਤੇ ਨੰਬਰਦਾਰ ਹਰਪ੍ਰੀਤ ਸਿੰਘ ਤਲਵੰਡੀ ਨੇ ਨਗਰ ਨਿਵਾਸੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੇ ਸਿਹਤ ਕਾਰਡ ਵੀ ਵੰਡੇ ਗਏ। ਡਾ. ਕੰਵਲ ਨੈਨ ਸਿੰਘ ਕੰਗ ਨੇ ਕਿਹਾ ਪੰਜਾਬ ਸਰਕਾਰ ਨੇ ਪੰਜਾਬ ਦੇ ਹਰ ਪਰਿਵਾਰ ਦੇ ਹਰ ਇਕ ਮੈਂਬਰ ਲਈ 10 ਲੱਖ ਰੁਪਏ ਦਾ ਮੁਫ਼ਤ ਇਲਾਜ ਸਰਕਾਰੀ ਤੇ ਸੂਚੀਬੱਧ ਸਰਕਾਰੀ ਹਸਪਤਾਲਾ ਵਿਚ ਕਰਵਾਉਣ ਦੀ ਸਹੂਲਤ ਦਿੱਤੀ ਹੈ। ਇਸ ਮੌਕੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ ਦੀ ਅਗਵਾਈ ਵਿਚ ਪਤਵੰਤੇ ਨੇ ਡਾ. ਕੰਵਲਨੈਨ ਸਿੰਘ ਕੰਗ ਤੇ ਨੰਬਰਦਾਰ ਹਰਪ੍ਰੀਤ ਸਿੰਘ ਤਲਵੰਡੀ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਿਹਤ ਵਿਭਾਗ ਵਲੋਂ ਪ੍ਰਭਜੋਤ ਕੌਰ, ਮਨਪ੍ਰੀਤ ਕੌਰ, ਜਸਵੀਰ ਕੌਰ ਬਲਾਕ ਪ੍ਰਧਾਨ ਸਿਮਰਨਜੀਤ ਕੌਰ, ਗਗਨਦੀਪ ਸਿੰਘ, ਬਲਵਿੰਦਰ ਸਿੰਘ ਮਾਜਰੀ, ਪੰਚ ਸੁਖਦੇਵ ਸਿੰਘ, ਪੰਚ ਸਿਕੰਦਰ ਸਿੰਘ, ਅਮਨਦੀਪ ਸਿੰਘ ਮਾਜਰੀ, ਹਾਕਮ ਸਿੰਘ, ਰਾਜਕਮਲ ਸਿੰਘ, ਸਰਬਜੀਤ ਸਿੰਘ, ਸੁਰਜੀਤ ਸਿੰਘ, ਮਨਿੰਦਰ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।