05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸੀ.ਪੀ.ਆਈ. (ਐੱਮ) ਤੇ ਸੀ.ਪੀ.ਆਈ. ਵਲੋਂ ਮੋਦੀ ਸਰਕਾਰ ਦੀਆਂ ਮਜ਼ਦੂਰ ਤੇ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਵਿਧਾਇਕ ਠੇਕੇਦਾਰ ਨੂੰ ਮੰਗ ਪੱਤਰ ਸੌਂਪਿਆ

ਰਾਏਕੋਟ, 5 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸੀ. ਪੀ.

Ad Position 21
No active advertisement
ਸੀ.ਪੀ.ਆਈ (ਐੱਮ) ਅਤੇ ਸੀ.ਪੀ.ਆਈ ਦੀ ਸ਼ਾਂਝੀ ਅਗਵਾਈ ਹੇਠ ਆਗੂ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ 06-10-2026
ਰਾਏਕੋਟ, 5 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸੀ.ਪੀ.ਆਈ. (ਐੱਮ) ਅਤੇ ਸੀ.ਪੀ.ਆਈ. ਦੀ ਸ਼ਾਂਝੀ ਅਗਵਾਈ ਹੇਠ ਤਹਿਸੀਲ ਸਕੱਤਰ ਹਰਪਾਲ ਸਿੰਘ ਭੈਣੀ ਦਰੇੜਾ ਦੀ ਪ੍ਰਧਾਨਗੀ ਵਿਚ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਜ਼ਦੂਰ ਤੇ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ।ਇਹ ਮੰਗ ਪੱਤਰ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਚਾਰ ਮਜ਼ਦੂਰ ਵਿਰੋਧੀ ਲੇਬਰ ਕੋਡਾਂ, ਵੀ.ਬੀ. ਗ੍ਰਾਮ (ਜੀ) ਯੋਜਨਾ ਅਤੇ ਮੁਕਤ ਵਪਾਰ ਸੰਧੀ ਦੇ ਵਿਰੋਧ ਵਿਚ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਆਗੂਆਂ ਨੇ ਕਥਿਤ ਤੌਰ ’ਤੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ 8 ਮਈ 2026 ਨੂੰ ਚਾਰ ਕਿਰਤ ਕੋਡਾਂ ਦੇ ਕੇਂਦਰੀ ਨਿਯਮ ਲਾਗੂ ਕਰਕੇ 29 ਪੁਰਾਣੇ ਕਿਰਤ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਾਨੂੰਨਾਂ ਨਾਲ ਮਜ਼ਦੂਰਾਂ ਨੂੰ ਗੁਲਾਮੀ ਵੱਲ ਧੱਕਿਆ ਜਾ ਰਿਹਾ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਅੰਨ੍ਹੀ ਲੁੱਟ ਕਰਨ ਦਾ ਲਾਇਸੈਂਸ ਦਿੱਤਾ ਗਿਆ ਹੈ, ਜਦਕਿ ਕੋਡਾਂ ਵਿਚ “ਨਿਸ਼ਚਿਤ ਸਮਾਂ ਰੁਜ਼ਗਾਰ” (ਫਿਕਸਡ ਟਰਮ ਇੰਪਲਾਇਮੈਂਟ) ਦੀ ਸ਼ਰਤ ਲਗਾ ਕੇ ਮਾਲਕਾਂ ਨੂੰ ਮਜ਼ਦੂਰਾਂ ਨੂੰ ਕਿਸੇ ਵੀ ਵੇਲੇ ਕੱਢਣ ਦਾ ਅਧਿਕਾਰ ਦਿੱਤਾ ਗਿਆ ਹੈ, ਜਿਸ ਖ਼ਿਲਾਫ਼ ਵਰਕਰ ਅਦਾਲਤ ਜਾਂ ਕਾਨੂੰਨ ਦਾ ਸਹਾਰਾ ਵੀ ਨਹੀਂ ਲੈ ਸਕਣਗੇ। ਆਗੂਆਂ ਨੇ ਮੰਗ ਕੀਤੀ ਕਿ ਕੇਰਲ ਦੀ ਖੱਬੇ ਮੋਰਚੇ ਦੀ ਸਰਕਾਰ ਵਾਂਗ ਪੰਜਾਬ ਸਰਕਾਰ ਵੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਇਸ ਵਿਰੁੱਧ ਮਤਾ ਪਾਸ ਕਰੇ। ਮੰਗ ਪੱਤਰ ਵਿਚ ਚਾਰ ਲੇਬਰ ਕੋਡ ਰੱਦ ਕਰਨ ਤੋਂ ਇਲਾਵਾ ਮਨਰੇਗਾ ਨੂੰ ਬਹਾਲ ਕਰਕੇ ਦਿਹਾੜੀ 200 ਦਿਨ ਕਰਨ, ਖੇਤੀ ਫ਼ਸਲਾਂ ਦੀ ਐੱਮ.ਐੱਸ.ਪੀ. ਡਾ.ਸਵਾਮੀਨਾਥਨ ਦੇ ਫਾਰਮੂਲੇ ਅਨੁਸਾਰ ਕਾਨੂੰਨੀ ਗਾਰੰਟੀ ਦੇਣ, ਲਾਲ ਲਕੀਰ ਅੰਦਰਲੇ ਲੋਕਾਂ ਨੂੰ ਮਾਲਕੀ ਹੱਕ ਦੇਣ, ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਅਤੇ ਬੇਰੁਜ਼ਗਾਰਾਂ ਨੂੰ 10 ਹਜ਼ਾਰ ਰੁਪਏ ਮਹੀਨਾ ਭੱਤਾ ਦੇਣ ਦੀ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਚੰਡੀਗੜ੍ਹ ਪੰਜਾਬ ਨੂੰ ਦੇਣ, ਦਰਿਆਈ ਪਾਣੀਆਂ ਦੀ ਨਿਆਂਇਕ ਵੰਡ, ਬੁਢਾਪਾ ਤੇ ਵਿਧਵਾ ਪੈਨਸ਼ਨ 10 ਹਜ਼ਾਰ ਰੁਪਏ ਕਰਨ ਅਤੇ ਮਹਿੰਗਾਈ ਤੇ ਨਸ਼ਾ ਤਸਕਰੀ ’ਤੇ ਨਕੇਲ ਕੱਸਣ ਦੀ ਮੰਗ ਕੀਤੀ ਗਈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ’ਤੇ ਜਲਦ ਧਿਆਨ ਨਾ ਦਿੱਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਮੰਗ ਪੱਤਰ ਪ੍ਰਾਪਤ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਇਹ ਮੰਗਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਉੱਚ ਪ੍ਰਸ਼ਾਸਨ ਤੱਕ ਜਲਦ ਪਹੁੰਚਾਉਣਗੇ। ਇਸ ਮੌਕੇ ਮਾ: ਮੁਖਤਿਆਰ ਸਿੰਘ ਜਲਾਲਦੀਵਾਲ, ਹਰਜਿੰਦਰ ਸਿੰਘ ਗਰੇਵਾਲ, ਚਰਨ ਸਿੰਘ, ਗੁਰਮੀਤ ਸਿੰਘ, ਕਰਤਾਰ ਰਾਮ, ਜਸਵਿੰਦਰ ਸਿੰਘ ਤਲਵੰਡੀ, ਅਵਤਾਰ ਸਿੰਘ ਬੱਸੀਆਂ, ਜਗਤਾਰ ਸਿੰਘ ਭੈਣੀ ਰੋੜ੍ਹਾ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲੌਜ਼ਮ ਕਾਨਵੈਂਟ ਸਕੂਲ ਵਿਖੇ ਬੱਚਿਆਂ ਦੀ ‘ਰੈੱਡ ਡੇਅ’ ਗਤੀਵਿਧੀ ਕਰਵਾਈ ਅਗਲੀ ਖ਼ਬਰ ਲਾਲਾ ਲਾਜਪਤ ਰਾਏ ਚੈਰੀਟੇਬਲ ਵੈੱਲਫੇਅਰ ਸੁਸਾਇਟੀ ਵੱਲੋਂ ਏ.ਡੀ.ਸੀ. ਮਨਜੀਤ ਸਿੰਘ ਚੀਮਾ ਦਾ ਸਨਮਾਨ
Ad Position 24