ਮਾਂਵਾਂ-ਧੀਆਂ ਸਤਿਕਾਰ ਯੋਜਨਾ ਦਾ ਉਦੇਸ਼ ਔਰਤਾਂ ਨੂੰ ਆਰਥਿਕ ਰੂਪ ਵਿਚ ਮਜ਼ਬੂਤ ਕਰਨਾ ਹੈ-ਵਿਜੇ ਦਾਨਵ
ਲੋਕਾਂ ਨੂੰ ‘ਆਪ’ ਸਰਕਾਰ ਵਲੋਂ ਕੀਤੇ ਕੰਮਾਂ ਨੂੰ ਕਰਵਾਇਆ ਜਾਣੂੰ
ਜਗਰਾਉਂ, 5 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਮਾਂਵਾਂ-ਧੀਆਂ ਸਤਿਕਾਰ ਯੋਜਨਾ ਦਾ ਮੁੱਖ ਮਕਸਦ ਪੰਜਾਬ ਦੀਆਂ ਮਾਂਵਾਂ ਅਤੇ ਧੀਆਂ ਨੂੰ ਆਰਥਿਕ ਤੌਰ ’ਤੇ ਆਤਮ-ਨਿਰਭਰ ਅਤੇ ਮਜ਼ਬੂਤ ਬਣਾਉਣਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਜੈ ਦਾਨਵ ਚੇਅਰਮੈਨ ਦਲਿਤ ਵਿਕਾਸ ਬੋਰਡ ਵਲੋਂ ਪਿੰਡ ਕੋਠੇ ਅੱਠ ਚੱਕ ਅਗਵਾੜ ਲੋਕ ਮਿਲਣੀ ਦੌਰਾਨ ਕੀਤਾ ਗਿਆ।
ਜਗਰਾਉਂ, 5 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਮਾਂਵਾਂ-ਧੀਆਂ ਸਤਿਕਾਰ ਯੋਜਨਾ ਦਾ ਮੁੱਖ ਮਕਸਦ ਪੰਜਾਬ ਦੀਆਂ ਮਾਂਵਾਂ ਅਤੇ ਧੀਆਂ ਨੂੰ ਆਰਥਿਕ ਤੌਰ ’ਤੇ ਆਤਮ-ਨਿਰਭਰ ਅਤੇ ਮਜ਼ਬੂਤ ਬਣਾਉਣਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਜੈ ਦਾਨਵ ਚੇਅਰਮੈਨ ਦਲਿਤ ਵਿਕਾਸ ਬੋਰਡ ਵਲੋਂ ਪਿੰਡ ਕੋਠੇ ਅੱਠ ਚੱਕ ਅਗਵਾੜ ਲੋਕ ਮਿਲਣੀ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਘਰ ਦੀ ਮਾਂ ਜਾਂ ਧੀ ਦੇ ਹੱਥ ਵਿਚ ਆਰਥਿਕ ਤਾਕਤ ਆਉਂਦੀ ਹੈ ਤਾਂ ਪੂਰਾ ਪਰਿਵਾਰ ਅਤੇ ਸਮਾਜ ਤਰੱਕੀ ਕਰਦਾ ਹੈ ਕਿਉਂਕਿ ਔਰਤਾਂ ਆਪਣੇ ਘਰ ਦੀ ਬਿਹਤਰੀ ਬਾਰੇ ਸਭ ਤੋਂ ਪਹਿਲਾਂ ਸੋਚਦੀਆਂ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦਾ ਪੈਸਾ ਬਿਨਾਂ ਕਿਸੇ ਵਿਚੋਲੇ ਜਾਂ ਕਟੌਤੀ ਦੇ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਰਦਰਸ਼ੀ ਤਰੀਕੇ ਨਾਲ ਪਹੁੰਚਾਇਆ ਜਾ ਰਿਹਾ ਹੈ ਤੇ ਇਹ ਯੋਜਨਾ ਜ਼ਰੀਏ ‘ਆਪ’ ਪਾਰਟੀ ਇਤਿਹਾਸ ਸਿਰਜ ਰਹੀ ਹੈ। ਇਸ ਯੋਜਨਾ ਤਹਿਤ ਹੁਣ ਤੱਕ ਕੁੱਲ ਵੰਡੀ ਗਈ ਰਾਸ਼ੀ ਦਾ ਅੰਕੜਾ 2,562 ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ, ਜਿਸ ਨਾਲ ਲਗਭਗ 74 ਲੱਖ ਰਜਿਸਟਰਡ ਮਹਿਲਾਵਾਂ ਨੂੰ ਸਿੱਧਾ ਲਾਭ ਮਿਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ, ਖੇਤੀ ਨੂੰ ਆਧੁਨਿਕ ਬਣਾਉਣ ਲਈ ਟੈਕਨਾਲੋਜੀ ਅਤੇ ਇਨਫਰਾਸਟ੍ਰਕਚਰ, ਔਰਤਾਂ ਅਤੇ ਬੱਚਿਆਂ ਲਈ ਸੁਰੱਖਿਆ ਅਤੇ ਸਸ਼ਕਤੀਕਰਨ, ਸਿੱਖਿਆ ਵਿਵਸਥਾ ਨੂੰ ਮਜ਼ਬੂਤ ਬਣਾਉਣਾ ਅਤੇ ਉਦਯੋਗਾਂ ਨੂੰ ਉਤਸ਼ਾਹਿਤ ਕਰਨਾ, ਟੇਲਾਂ ਤੱਕ ਪਾਣੀ, ਸਿਹਤ ਕ੍ਰਾਂਤੀ, ਸਿੱਖਿਆ ਕ੍ਰਾਂਤੀ ਸੰਬੰਧੀ ਮਾਨ ਸਰਕਾਰ ਨੇ ਹਰ ਖੇਤਰ ਵਿਚ ਇਤਿਹਾਸਕ ਕੰਮ ਕੀਤਾ ਹੈ। ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੀ ਸਰਕਾਰ ਸੰਭਵ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰੇਕ ਵਰਗ ਦਾ ਆਮ ਆਦਮੀ ਪਾਰਟੀ ਨੂੰ ਸਮਰਥਨ ਮਿਲ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਜਨਤਾ ਫ਼ਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਾਏਗੀ।