ਝੋਨੇ ਦੇ ਸੀਜ਼ਨ ਦੀਆਂ ਤਿਆਰੀਆਂ ਸੰਬੰਧੀ ਐੱਸ. ਡੀ. ਐੱਮ. ਰਾਏਕੋਟ ਵਲੋਂ ਅਧਿਕਾਰੀਆਂ ਅਤੇ ਆੜ੍ਹਤੀਆਂ ਨਾਲ ਮੀਟਿੰਗ
ਰਾਏਕੋਟ, 5 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਰਾਏਕੋਟ ਵਿਖੇ ਝੋਨੇ ਦੀ ਆਮਦ ਦਿਨੋਂ-ਦਿਨ ਤੇਜ਼ੀ ਨਾਲ ਵਧਦੀ ਜਾ ਰਹੀ ਹੈ ਅਤੇ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸੇ ਲੜੀ ਤਹਿਤ ਰਾਏਕੋਟ ਦੇ ਐੱਸ.
ਐ
ਐੱਸ. ਡੀ. ਐੱਮ. ਰਾਏਕੋਟ ਖੁਸ਼ਪ੍ਰੀਤ ਸਿੰਘ ਵੱਖ-ਵੱਖ ਅਧਿਕਾਰੀਆਂ ਤੇ ਆੜ੍ਹਤੀਆਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਝੋਨੇ ਦੇ ਸੀਜ਼ਨ ਸੰਬੰਧੀ ਮੀਟਿੰਗ ਕਰਦੇ ਹੋਏ। ਤਸਵੀਰ : ਬਲਵਿੰਦਰ ਸਿੰਘ ਲਿੱਤਰ
06-10-2026
ਰਾਏਕੋਟ, 5 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਰਾਏਕੋਟ ਵਿਖੇ ਝੋਨੇ ਦੀ ਆਮਦ ਦਿਨੋਂ-ਦਿਨ ਤੇਜ਼ੀ ਨਾਲ ਵਧਦੀ ਜਾ ਰਹੀ ਹੈ ਅਤੇ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸੇ ਲੜੀ ਤਹਿਤ ਰਾਏਕੋਟ ਦੇ ਐੱਸ. ਡੀ. ਐੱਮ. ਖੁਸ਼ਪ੍ਰੀਤ ਸਿੰਘ ਵਲੋਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ, ਆੜ੍ਹਤੀਆਂ ਐਸੋਸੀਏਸ਼ਨ ਦੇ ਨੁਮਾਇੰਦਿਆਂ, ਟਰੱਕ ਯੂਨੀਅਨ ਦੇ ਮੁਲਾਜ਼ਮਾਂ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਮੰਡੀਆਂ ਵਿਚ ਝੋਨੇ ਦੀ ਆਮਦ ਤੇਜ਼ ਹੋਣ ਤੋਂ ਪਹਿਲਾਂ ਪ੍ਰਬੰਧਾਂ ਨੂੰ ਮੁਕੰਮਲ ਕਰਨਾ ਅਤੇ ਕਿਸਾਨਾਂ ਨੂੰ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਦੇ ਫ਼ਸਲ ਵੇਚਣ ਨੂੰ ਯਕੀਨੀ ਬਣਾਉਣਾ ਸੀ। ਮੀਟਿੰਗ ਦੌਰਾਨ ਐੱਸ. ਡੀ. ਐੱਮ. ਖੁਸ਼ਪ੍ਰੀਤ ਸਿੰਘ ਨੇ ਸਮੂਹ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਮੰਡੀਆਂ ਵਿਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧਾਂ, ਬਿਜਲੀ ਦੀ ਨਿਰਵਿਘਨ ਸਪਲਾਈ ਅਤੇ ਬਾਰਦਾਨੇ ਦੀ ਉਪਲੱਬਧਤਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਐੱਸ. ਡੀ. ਐੱਮ. ਵਲੋਂ ਮਾਰਕੀਟ ਕਮੇਟੀ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਵਾਲੀਆਂ ਦਾਣਾ ਮੰਡੀਆਂ ਦਾ ਦੌਰਾ ਕਰਨ ਅਤੇ ਉੱਥੇ ਮੌਜੂਦ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲੈਣ। ਮੀਟਿੰਗ ਵਿਚ ਝੋਨੇ ਦੀ ਨਮੀ ਦੀ ਮਾਤਰਾ ਬਾਰੇ ਵੀ ਵਿਸ਼ੇਸ਼ ਤੌਰ ’ਤੇ ਗੱਲਬਾਤ ਕੀਤੀ ਗਈ। ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਨਿਰਧਾਰਤ ਮਾਪਦੰਡਾਂ ਅਨੁਸਾਰ ਹੀ ਖ਼ਰੀਦ ਕਰਨ ਤੇ ਕਿਸਾਨਾਂ ਨੂੰ ਵੀ ਜਾਗਰੂਕ ਕਰਨ ਕਿ ਉਹ ਪੂਰੀ ਤਰ੍ਹਾਂ ਸੁੱਕੀ ਫ਼ਸਲ ਹੀ ਮੰਡੀਆਂ ਵਿਚ ਲੈ ਕੇ ਆਉਣ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਰਾਏਕੋਟ ਪ੍ਰਸ਼ਾਸਨ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਇਸ ਮੌਕੇ ਸੰਜੀਵ ਕੁਮਾਰ ਬੌਵਾ ਗੋਇਲ, ਸੁਰੇਸ਼ ਗਰਗ, ਵਿਨੋਦ ਕਤਿਆਲ, ਕੀਮਤੀ ਲਾਲ ਬਵੇਜਾ, ਗੁਰਮੇਲ ਸਿੰਘ ਧਾਲੀਵਾਲ, ਰਾਜਿੰਦਰਪਾਲ ਗੋਇਲ, ਮੇਜਰ ਸਿੰਘ ਗਿੱਲ, ਨਿਰਮਲ ਸਿੰਘ ਵਿਰਕ, ਨਿਰਮਲ ਕੁੰਦਰਾ, ਗੁਰਜੀਤ ਜੰਡ, ਟਰੱਕ ਯੂਨੀਅਨ ਦੇ ਮੁਨਸ਼ੀ ਹਰਪ੍ਰੀਤ ਸਿੰਘ, ਪਨਸਪ ਇੰਸਪੈਕਟਰ ਬਲਦੇਵ ਸਿੰਘ, ਪਨਗਰੇਨ ਇੰਸਪੈਕਟਰ ਜਸਵਿੰਦਰ ਕੁਮਾਰ, ਮਾਰਕੀਟ ਕਮੇਟੀ ਦੇ ਸਕੱਤਰ ਰੁਮੇਲ ਸਿੰਘ ਆਦਿ ਹਾਜ਼ਰ ਸਨ।