ਕਣਕ ਦੇ ਰੇਟ ’ਚ ਨਿਗੂਣਾ ਵਾਧਾ ਕਿਸਾਨਾਂ ਨਾਲ ਹਾਸੋ-ਹੀਣਾ ਮਜ਼ਾਕ-ਡਾ: ਬੜਿੰਗ/ਲਾਡੀ ਭੈਣੀ
ਰਾਏਕੋਟ, 5 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਕੇਂਦਰ ਸਰਕਾਰ ਵਲੋਂ ਆਉਣ ਵਾਲੇ ਹਾੜ੍ਹੀ ਦੇ ਸੀਜ਼ਨ ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੇ ਫ਼ੈਸਲੇ ਦਾ ਪੰਜਾਬ ਕਿਸਾਨ ਯੂਨੀਅਨ ਵਲੋਂ ਸਖ਼ਤ ਵਿਰੋਧ ਕੀਤਾ ਗਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਜਥੇਬੰਦਕ ਸਕੱਤਰ ਡਾ: ਗੁਰਚਰਨ ਸਿੰਘ ਬੜਿੰਗ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਲਾਡੀ ਭੈਣੀ ਬੜਿੰਗਾ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੂੰ ਕਿਸਾਨਾਂ ਨਾਲ ਸਰਾਸਰ ਬੇਇਨਸਾਫ਼ੀ ਕਰਾਰ ਦਿੰਦਿਆਂ ਇਸ ਵਾਧੇ ਨੂੰ ਪੂਰੀ ਤਰ੍ਹਾਂ ਨਕਾਰਿਆ ਹੈ।
ਡ
ਡਾ: ਗੁਰਚਰਨ ਸਿੰਘ ਬੜਿੰਗ ਅਤੇ ਜਸਵਿੰਦਰ ਸਿੰਘ ਲਾਡੀ ਭੈਣੀ ਬੜਿੰਗਾ
06-10-2026
ਰਾਏਕੋਟ, 5 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਕੇਂਦਰ ਸਰਕਾਰ ਵਲੋਂ ਆਉਣ ਵਾਲੇ ਹਾੜ੍ਹੀ ਦੇ ਸੀਜ਼ਨ ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੇ ਫ਼ੈਸਲੇ ਦਾ ਪੰਜਾਬ ਕਿਸਾਨ ਯੂਨੀਅਨ ਵਲੋਂ ਸਖ਼ਤ ਵਿਰੋਧ ਕੀਤਾ ਗਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਜਥੇਬੰਦਕ ਸਕੱਤਰ ਡਾ: ਗੁਰਚਰਨ ਸਿੰਘ ਬੜਿੰਗ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਲਾਡੀ ਭੈਣੀ ਬੜਿੰਗਾ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੂੰ ਕਿਸਾਨਾਂ ਨਾਲ ਸਰਾਸਰ ਬੇਇਨਸਾਫ਼ੀ ਕਰਾਰ ਦਿੰਦਿਆਂ ਇਸ ਵਾਧੇ ਨੂੰ ਪੂਰੀ ਤਰ੍ਹਾਂ ਨਕਾਰਿਆ ਹੈ।ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਣਕ ਦੇ ਸਮਰਥਨ ਮੁੱਲ ਵਿਚ ਕਿਸਾਨਾਂ ਦੀ ਲਾਗਤ ਅਤੇ ਮਹਿੰਗਾਈ ਅਨੁਸਾਰ ਵਾਜਬ ਵਾਧਾ ਨਾ ਕੀਤਾ ਤਾਂ ਪੰਜਾਬ ਕਿਸਾਨ ਯੂਨੀਅਨ ਹੋਰਨਾਂ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਕੇਂਦਰ ਸਰਕਾਰ ਵਿਰੁੱਧ ਤਿੱਖਾ ਅੰਦੋਲਨ ਉਲੀਕੇਗੀ।