06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਫਾਰਮੇਸੀ ਵਿਦਿਆਰਥੀਆਂ ਦਾ ਆਈ. ਕੇ. ਜੀ. ਪੀ. ਟੀ. ਯੂ. ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ

ਗੁਰੂਸਰ ਸੁਧਾਰ, 6 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਜੀ. ਐੱਚ.

Ad Position 21
No active advertisement
ਅਜੀਤ ਡੈਸਕ 07-10-2026
ਗੁਰੂਸਰ ਸੁਧਾਰ, 6 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਫਾਰਮੇਸੀ ਗੁਰੂਸਰ ਸੁਧਾਰ ਦੇ ਵਿਦਿਆਰਥੀਆਂ ਨੇ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਸਤਵਿੰਦਰ ਕੌਰ ਅਨੁਸਾਰ ਬੀ.ਫਾਰਮੇਸੀ ਅਤੇ ਐਮ.ਫਾਰਮੇਸੀ ਦੇ ਵਿਦਿਆਰਥੀਆਂ ਨੇ ਅਪ੍ਰੈਲ ਮਹੀਨੇ ਆਯੋਜਿਤ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਜਲੰਧਰ) ਦੀਆਂ ਪ੍ਰੀਖਿਆਵਾਂ ਵਿਚ ਮੋਹਰੀ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਐੱਮ.ਫਾਰਮੇਸੀ.ਦੀ ਸ਼ਾਲਿਨੀ ਠਾਕੁਰ ਨੇ ਫਾਰਮਾਕੋਲੌਜੀ, ਐੱਮ.ਫਾਰਮੇਸੀ.ਦੀ ਅੰਜਲੀ ਸ਼ਰਮਾ ਨੇ ਫਾਰਮਾਸਿਊਟਿਕਸ ਜਦਕਿ ਵਿਦਿਆਰਥਣ ਵਰਿਧੀ ਧਵਨ ਨੇ ਬੀ.ਫਾਰਮੇਸੀ ਵਿਚ ਅੱਵਲ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹੋਰ ਵਿਦਿਆਰਥੀ ਵੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਪੁਜੀਸ਼ਨਾਂ ਹਾਸਲ ਕਰਨ ਵਿਚ ਸਫ਼ਲ ਰਹੇ। ਪ੍ਰਿੰਸੀਪਲ ਡਾ. ਸਤਵਿੰਦਰ ਕੌਰ ਅਤੇ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੇ ਸਮੂਹ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਹਾਰਦਿਕ ਵਧਾਈ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਿੱਧਵਾਂ ਬੇਟ ਵਿਖੇ ਵਿਦਿਆਰਥੀਆਂ ਦੀ ਧਾਰਮਿਕ ਵਰਕਸ਼ਾਪ ਲਗਾਈ ਅਗਲੀ ਖ਼ਬਰ ‘ਵਾਰਿਸ ਪੰਜਾਬ ਦੇ’ ਅਕਾਲੀ ਦਲ ਪੰਜਾਬ ਪ੍ਰਤੀ ਫ਼ਿਕਰਮੰਦ ਲੋਕਾਂ ਦੀ ਪਾਰਟੀ- ਦੀਪ ਈਸੇਵਾਲ
Ad Position 24