07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਰਾਏਕੋਟ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਤੇ ਖੇਤੀ ਪ੍ਰਦਰਸ਼ਨੀ ਸੰਬੰਧੀ ਤਿਆਰੀਆਂ ਮੁਕੰਮਲ 9 ਅਕਤੂਬਰ ਨੂੰ ਕਟਿਆਲ ਪੈਲੇਸ ਰਾਏਕੋਟ ਵਿਖੇ ਹੋਵੇਗਾ ਸਮਾਗਮ-ਪ੍ਰਧਾਨ ਵਿਜੇ ਖੁਰਮੀ

ਰਾਏਕੋਟ, 7 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਅਤੇ ਡਾ: ਗੁਰਜੀਤ ਸਿੰਘ ਬਰਾੜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ‘ਵਾਤਾਵਰਣ ਤੇ ਕੁਦਰਤੀ ਸੋਮੇ ਬਚਾਈਏ, ਆਓ ਰੰਗਲਾ ਪੰਜਾਬ ਬਣਾਈਏ’ ਦੇ ਸੁਨੇਹੇ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਲੁਧਿਆਣਾ ਵੱਲੋਂ ਆਤਮਾ ਸਕੀਮ ਅਧੀਨ ਹਾੜ੍ਹੀ ਦੀਆਂ ਫ਼ਸਲਾਂ ਸੰਬੰਧੀ ਵਿਸ਼ੇਸ਼ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਤੇ ਖੇਤੀ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕਿਸਾਨ ਮੇਲਾ ਮਿਤੀ 09 ਅਕਤੂਬਰ 2026 ਦਿਨ ਸ਼ੁੱਕਰਵਾਰ ਨੂੰ ਕਟਿਆਲ ਪੈਲੇਸ ਰਾਏਕੋਟ ਵਿਖੇ ਲਗਾਇਆ ਜਾਵੇਗਾ।

Ad Position 21
No active advertisement
ਪ੍ਰਧਾਨ ਵਿਜੇ ਕੁਮਾਰ ਖੁਰਮੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ 08-10-2026
ਰਾਏਕੋਟ, 7 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਅਤੇ ਡਾ: ਗੁਰਜੀਤ ਸਿੰਘ ਬਰਾੜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ‘ਵਾਤਾਵਰਣ ਤੇ ਕੁਦਰਤੀ ਸੋਮੇ ਬਚਾਈਏ, ਆਓ ਰੰਗਲਾ ਪੰਜਾਬ ਬਣਾਈਏ’ ਦੇ ਸੁਨੇਹੇ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਲੁਧਿਆਣਾ ਵੱਲੋਂ ਆਤਮਾ ਸਕੀਮ ਅਧੀਨ ਹਾੜ੍ਹੀ ਦੀਆਂ ਫ਼ਸਲਾਂ ਸੰਬੰਧੀ ਵਿਸ਼ੇਸ਼ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਤੇ ਖੇਤੀ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕਿਸਾਨ ਮੇਲਾ ਮਿਤੀ 09 ਅਕਤੂਬਰ 2026 ਦਿਨ ਸ਼ੁੱਕਰਵਾਰ ਨੂੰ ਕਟਿਆਲ ਪੈਲੇਸ ਰਾਏਕੋਟ ਵਿਖੇ ਲਗਾਇਆ ਜਾਵੇਗਾ। ਇਸ ਪ੍ਰੋਗਰਾਮ ਤਹਿਤ ਸਵੇਰੇ 9 ਵਜੇ ਰਜਿਸਟ੍ਰੇਸ਼ਨ ਕੀਤੀ ਜਾਵੇਗੀ ਅਤੇ ਉਪਰੰਤ 10 ਵਜੇ ਕੈਂਪ ਦਾ ਰਸਮੀ ਉਦਘਾਟਨ ਸ਼੍ਰੀ ਹਿਮਾਂਸ਼ੂ ਜੈਨ ਆਈ.ਈ.ਐਸ. ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਕੀਤਾ ਜਾਵੇਗਾ, ਜਦਕਿ ਕੈਂਪ ਦੀ ਪ੍ਰਧਾਨਗੀ ਡਾ.ਨਰਿੰਦਰ ਸਿੰਘ ਬੈਨੀਪਾਲ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ.) ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖਾਦ ਡੀਲਰ ਐਸੋਸੀਏਸ਼ਨ ਰਾਏਕੋਟ ਦੇ ਪ੍ਰਧਾਨ ਵਿਜੇ ਕੁਮਾਰ ਖੁਰਮੀ ਨੇ ਦੱਸਿਆ ਕਿ ਮੇਲੇ ਵਿਚ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦਕਿ ਪਨਗਰੇਨ ਪੰਜਾਬ ਦੇ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਣਗੇ। ਪ੍ਰੋਗਰਾਮ ਦੌਰਾਨ ਸਵੇਰੇ 10:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਤਕਨੀਕੀ ਸੈਸ਼ਨ ਚੱਲਣਗੇ, ਜਿਸ ਵਿਚ ਮਾਹਿਰਾਂ ਵਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਬਾਰੇ ਆਧੁਨਿਕ ਤਕਨੀਕਾਂ ਅਤੇ ਜਾਣਕਾਰੀ ਸ਼ਾਂਝੀ ਕੀਤੀ ਜਾਵੇਗੀ । ਮੇਲੇ ਦੇ ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਲੁਧਿਆਣਾ ਡਾ.ਗੁਰਦੀਪ ਸਿੰਘ ਅਤੇ ਸਮੂਹ ਸਟਾਫ਼, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਲੁਧਿਆਣਾ ਵਲੋਂ ਇਲਾਕੇ ਦੇ ਸਮੂਹ ਕਿਸਾਨ ਵੀਰਾਂ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿਚ ਵਧ-ਚੜ੍ਹ ਕੇ ਸ਼ਾਮਿਲ ਹੋਣ ਅਤੇ ਖੇਤੀ ਮਾਹਿਰਾਂ ਦੀਆਂ ਸਲਾਹਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਅਣਪਛਾਤੀ ਲਾਸ਼ ਮਿਲੀ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਹਠੂਰ ਪੁਲਿਸ ਵਲੋਂ 3 ਗ੍ਰਿਫ਼ਤਾਰ
Ad Position 24