07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਹੁਣ ਤੱਕ ਆਈ 8.50 ਲੱਖ ਮੀਟਰਕ ਟਨ ਝੋਨੇ ਦੀ ਫ਼ਸਲ ’ਚੋਂ 7.50 ਲੱਖ ਮੀਟਰਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਜਗਰਾਉਂ, 7 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਹੁਣ ਤੱਕ 8. 50 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵਲੋਂ 7.

Ad Position 21
No active advertisement
ਅਜੀਤ ਡੈਸਕ 08-10-2026
ਜਗਰਾਉਂ, 7 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਹੁਣ ਤੱਕ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵਲੋਂ 7.50 ਲੱਖ ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਖੁਰਾਕ , ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਜਗਰਾਉਂ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਝੋਨੇ ਦੇ ਖਰੀਦ ਸੀਜ਼ਨ 2026-27 ਦੌਰਾਨ 180 ਲੱਖ ਮੀਟਰਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਕਿਸਾਨਾਂ ਦੀ ਫ਼ਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖ਼ਰੀਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਲਈ 42,786.68 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀ.ਸੀ.ਐੱਲ.) ਆਰ.ਬੀ.ਆਈ. ਵੱਲੋਂ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਕਿਸਾਨਾਂ ਨੂੰ ਫ਼ਸਲ ਦੀ ਖ਼ਰੀਦ ਦੇ ਨਾਲੋ-ਨਾਲ ਅਦਾਇਗੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਬਾਰਦਾਨੇ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਇਸ ਲਈ ਪਹਿਲਾਂ ਹੀ ਮੰਡੀਆਂ ’ਚ ਬਾਰਦਾਨੇ ਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ। ਕਟਾਰੂਚੱਕ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਫ਼ਸਲ ਦਾ ਇਕ-ਇਕ ਦਾਣਾ ਖਰੀਦੇਗੀ ਅਤੇ ਬਾਹਰੀ ਸੂਬਿਆਂ ਤੋਂ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਲਿਆਉਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਲਈ ਪੰਜਾਬ ਨਾਲ ਲੱਗਦੀਆਂ ਹੱਦਾਂ ’ਤੇ ਟੀਮਾਂ ਪਹਿਲਾਂ ਹੀ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਉਹ ਪੰਜਾਬ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਅਤੇ ਲੁਧਿਆਣਾ ਉਨ੍ਹਾਂ ਦਾ 11ਵਾਂ ਜ਼ਿਲ੍ਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਅਤੇ ਸਾਫ਼ ਝੋਨਾ ਹੀ ਲੈ ਕੇ ਆਉਣ ਤਾਂ ਜੋ ਫ਼ਸਲ ਦੀ ਖ਼ਰੀਦ ਸਮੇਂ ਕਿਸਾਨਾਂ ਨੂੰ ਸਮੱਸਿਆ ਨਾ ਆਵੇ। ਇਸ ਸਮੇਂ ਕੈਬਨਿਟ ਮੰਤਰੀ ਨੇ ਜਗਰਾਉਂ ਅਨਾਜ ਮੰਡੀ ਵਿਚ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਇਕ ਵੱਡੀ ਅਨਾਜ ਮੰਡੀ ਹੈ ਅਤੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਲਗਭਗ 2.5 ਕਰੋੜ ਰੁਪਏ ਦੀ ਲਾਗਤ ਨਾਲ ਮੰਡੀ ਵਿਚ ਲਾਈਟਾਂ ਸਮੇਤ ਕੀਤੇ ਗਏ ਪ੍ਰਬੰਧ ਸ਼ਲਾਘਾਯੋਗ ਹਨ। ਪਰਾਲੀ ਪ੍ਰਬੰਧਨ ਸਬੰਧੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਕਿਸਾਨ ਪਰਾਲੀ ਨਹੀਂ ਸਾੜਨਗੇ ਅਤੇ ਸੂਬਾ ਸਰਕਾਰ ਦੇ ਯਤਨਾਂ ਨਾਲ ਵਾਤਾਵਰਣ ਦੀ ਸੰਭਾਲ ਵਿੱਚ ਵੱਡੀ ਸਫਲਤਾ ਹਾਸਲ ਹੋਵੇਗੀ। ਇਸ ਮੌਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਈ ਕਿਸਾਨਾਂ ਦੇ ਹਿੱਤ ਸਭ ਤੋਂ ਅਹਿਮ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਬੇਲੋੜੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਿਰਧਾਰਤ ਨਮੀ ਦੇ ਮਾਪਦੰਡਾਂ ਅਨੁਸਾਰ ਸੁੱਕਾ ਅਤੇ ਸਾਫ਼ ਝੋਨਾ ਮੰਡੀਆਂ ਵਿਚ ਲਿਆਂਦਾ ਜਾਵੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਝੱਜ, ਡਿਪਟੀ ਡਾਇਰੈਕਟਰ ਡਾ. ਨਵਨੀਤ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ, ਆੜ੍ਹਤੀਆ ਐਸੋਸੀਏਸ਼ਨ ਜਗਰਾਉਂ ਦੇ ਪ੍ਰਧਾਨ ਜਗਪਾਲ ਸਿੰਘ ਕਲੇਰ, ਰਾਈਸ ਮਿੱਲ ਐਸੋਸੀਏਸ਼ਨ ਦੇ ਪ੍ਰਧਾਨ ਹਰੀ ਓਮ ਮਿੱਤਲ, ਪ੍ਰੋਫ਼ੈਸਰ ਸੁਖਵਿੰਦਰ ਸਿੰਘ, ਸੈਕਟਰੀ ਕੰਵਲਪ੍ਰੀਤ ਸਿੰਘ ਕਲਸੀ, ਡੀ.ਐੱਫ.ਐੱਸ.ਓ. ਜਸਵਿੰਦਰ ਸਿੰਘ ਅਤੇ ਧਰਮਿੰਦਰ ਭਾਰਦਵਾਜ, ਪ੍ਰਹਿਲਾਦ ਸਿੰਗਲਾ, ਨਵੀਨ ਗੋਇਲ, ਧੀਰਜ ਭੰਡਾਰੀ, ਨਿਤਿਨ ਬਬਲੂ, ਕੁਲਵਿੰਦਰ ਸਿੰਘ ਹਾਂਸ, ਹਰਪਾਲ ਸਿੰਘ ਹਾਂਸ, ਸਚਿਵ ਕੋਹਲੀ, ਰਾਹੁਲ ਬਾਂਸਲ, ਮੰਗਤ ਰਾਏ ਬਾਂਸਲ, ਭੂਸ਼ਣ ਮਿੱਤਲ, ਕਾਕਾ, ਵਿਸ਼ਵ ਰਤਨ, ਸੰਦੀਪ ਗਰਗ, ਮਨਦੀਪ ਬਾਂਸਲ, ਵਨੀਤ ਗੋਇਲ, ਸੰਦੀਪ ਬਾਂਸਲ, ਸਤਨਾਮ ਸਿੰਘ, ਜਗਸੀਰ ਸਿੰਘ ਕਲੇਰ, ਮਿੰਦਰ ਖੁਦਾਈ ਚੱਕ, ਸੋਨੂ ਟੰਡ, ਗਗਨ ਭਾਰਦਵਾਜ, ਰਾਕੇਸ਼ ਬਾਂਸਲ (ਸਾਰੇ ਆੜ੍ਹਤੀਏ), ਸਾਜਨ ਮਲਹੋਤਰਾ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਇੰਸਪੈਕਟਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ਰੋਕਣ ’ਤੇ ਲੋਕਤੰਤਰ ਕਮਜ਼ੋਰ ਹੋਵੇਗਾ-ਇਯਾਲੀ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼: ਮਾਤਾ ਦਲੀਪ ਕੌਰ ਭੱਟੀ
Ad Position 24