09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਬੀਕੇਯੂ ਏਕਤਾ ਡਕੌਂਦਾ (ਧਨੇਰ) ਵਲੋਂ ਰਾਏਕੋਟ ਦੇ ਵਾਰਡ ਨੰਬਰ-03 ’ਚ ਸ਼ਹਿਰੀ ਇਕਾਈ ਦਾ ਗਠਨ ਸੁਖਵਿੰਦਰ ਸਿੰਘ ਇਕਾਈ ਪ੍ਰਧਾਨ ਨਿਯੁਕਤ

ਰਾਏਕੋਟ, 8 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵਲੋਂ ਆਪਣੀ ਜਥੇਬੰਦਕ ਮਜ਼ਬੂਤੀ ਅਤੇ ਸੰਗਠਨ ਦਾ ਘੇਰਾ ਵਿਸ਼ਾਲ ਕਰਨ ਦੇ ਉਦੇਸ਼ ਨਾਲ ਰਾਏਕੋਟ ਸ਼ਹਿਰ ਦੇ ਵਾਰਡ ਨੰਬਰ-03 ਵਿਖੇ ਬਲਾਕ ਰਾਏਕੋਟ ਦੇ ਪ੍ਰਧਾਨ ਸਰਬਜੀਤ ਸਿੰਘ ਧੂਰਕੋਟ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜਥੇਬੰਦੀ ਵਲੋਂ ਵਾਰਡ ਨੰਬਰ-03 ਦੀ ਨਵੀਂ ਸ਼ਹਿਰੀ ਇਕਾਈ ਦਾ ਗਠਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 09-10-2026
ਰਾਏਕੋਟ, 8 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵਲੋਂ ਆਪਣੀ ਜਥੇਬੰਦਕ ਮਜ਼ਬੂਤੀ ਅਤੇ ਸੰਗਠਨ ਦਾ ਘੇਰਾ ਵਿਸ਼ਾਲ ਕਰਨ ਦੇ ਉਦੇਸ਼ ਨਾਲ ਰਾਏਕੋਟ ਸ਼ਹਿਰ ਦੇ ਵਾਰਡ ਨੰਬਰ-03 ਵਿਖੇ ਬਲਾਕ ਰਾਏਕੋਟ ਦੇ ਪ੍ਰਧਾਨ ਸਰਬਜੀਤ ਸਿੰਘ ਧੂਰਕੋਟ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜਥੇਬੰਦੀ ਵਲੋਂ ਵਾਰਡ ਨੰਬਰ-03 ਦੀ ਨਵੀਂ ਸ਼ਹਿਰੀ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਅਮਨਦੀਪ ਸ਼ਰਮਾ ਨੇ ਉਚੇਚੇ ਤੌਰ ’ਤੇ ਹਾਜ਼ਰੀ ਭਰੀ ਅਤੇ ਨਵੀਂ ਇਕਾਈ ਦੇ ਗਠਨ ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਆਖਿਆ ਕਿ ਜਥੇਬੰਦੀ ਵਲੋਂ ਹੁਣ ਪਿੰਡਾਂ ਤੋਂ ਇਲਾਵਾ ਸ਼ਹਿਰਾਂ ਅੰਦਰ ਵੀ ਆਪਣਾ ਸੰਗਠਨਾਤਮਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ ਅਤੇ ਸ਼ਹਿਰੀ ਖੇਤਰਾਂ ਵਿਚ ਵੀ ਇਕਾਈਆਂ ਦਾ ਗਠਨ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਕਿਸਾਨ, ਮਜ਼ਦੂਰ, ਛੋਟੇ ਦੁਕਾਨਦਾਰ ਅਤੇ ਸਮੁੱਚਾ ਕਿਰਤੀ ਵਰਗ ਅੱਜ ਆਰਥਿਕ ਅਤੇ ਸਮਾਜਿਕ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ, ਜਦਕਿ ਇੰਨ੍ਹਾਂ ਸਾਰੇ ਵਰਗਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਆਪਸ ਵਿਚ ਜੁੜ੍ਹੀਆਂ ਹੋਈਆਂ ਹਨ। ਇਸ ਲਈ ਇੰਨ੍ਹਾਂ ਸਾਰੇ ਕਿਰਤੀਆਂ ਨੂੰ ਇੱਕੋ ਸ਼ਾਂਝੇ ਪਲੇਟਫਾਰਮ ’ਤੇ ਇੱਕਜੁੱਟ ਕਰਕੇ ਉਨ੍ਹਾਂ ਦੇ ਹੱਕਾਂ, ਮੰਗਾਂ ਅਤੇ ਇਨਸਾਫ਼ ਲਈ ਆਉਣ ਵਾਲੇ ਦਿਨਾਂ ਵਿਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।ਇਸ ਮੌਕੇ ਵਾਰਡ ਨੰਬਰ-03 ਦੇ ਨਿਵਾਸੀਆਂ ਅਤੇ ਵਰਕਰਾਂ ਦੀ ਸਹਿਮਤੀ ਨਾਲ ਸਰਬਸੰਮਤੀ ਨਾਲ 11 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਇਸ ਨਵੀਂ ਚੁਣੀ ਕਮੇਟੀ ਵਿਚ ਸੁਖਵਿੰਦਰ ਸਿੰਘ ਨੂੰ ਇਕਾਈ ਪ੍ਰਧਾਨ, ਅੰਗਰੇਜ਼ ਸਿੰਘ ਨੂੰ ਇਕਾਈ ਮੀਤ ਪ੍ਰਧਾਨ, ਅਜੈਬ ਸਿੰਘ ਖ਼ਜ਼ਾਨਚੀ, ਮਨਵੀਰ ਸਿੰਘ ਸਕੱਤਰ, ਪ੍ਰੇਮ ਸਿੰਘ ਪ੍ਰੈੱਸ ਸਕੱਤਰ, ਸ਼ਮਸ਼ੇਰ ਸਿੰਘ, ਜਗਦੀਸ਼ ਸਿੰਘ ਅਤੇ ਮਲਕੀਤ ਸਿੰਘ ਕਾਰਜਕਾਰੀ ਕਮੇਟੀ ਮੈਂਬਰ ਵਜੋਂ ਚੁਣੇ ਗਏ। ਇਸ ਮੌਕੇ ਚੁਣੇ ਗਏ ਨਵੇਂ ਅਹੁਦੇਦਾਰਾਂ ਨੇ ਜਥੇਬੰਦੀ ਦੀ ਬਿਹਤਰੀ ਅਤੇ ਹੱਕੀ ਮੰਗਾਂ ਲਈ ਇਮਾਨਦਾਰੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਜਥੇਬੰਦੀ ਦੇ ਆਗੂਆਂ ਵਲੋਂ ਕਿਸਾਨੀ ਲਹਿਰ ਦੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀ ਸ਼ੇਰ ਦੀ ਆ ਰਹੀ ਸਾਲਾਨਾ ਬਰਸੀ ਸਮਾਗਮ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਲਈ ਸਮੂਹ ਲੋਕਾਂ ਅਤੇ ਵਰਕਰਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਗੁਰਸੇਵਕ ਸਿੰਘ ਮਿੱਠਾ, ਜਸਪਾਲ ਸਿੰਘ ਗਰੇਵਾਲ ਸਮੇਤ ਵੱਡੀ ਗਿਣਤੀ ਵਿਚ ਸਥਾਨਕ ਨਿਵਾਸੀ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਪੋਨਾ ਵਿਖੇ ਮਰਹੂਮ ਗਾਇਕ ਰਾਜਵੀਰ ਜਵੰਦਾ ਦੀ ਯਾਦ ਵਿਚ ਪਹਿਲਾ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਰਾਏਕੋਟ ਵਿਖੇ ਐੱਸ.ਆਈ.ਆਰ. ਪ੍ਰਕਿਰਿਆ ਖ਼ਿਲਾਫ਼ ਖੱਬੇ ਪੱਖੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ...
Ad Position 24