ਜੀ.ਟੀ.ਬੀ. ਕਾਲਜ ਦਾਖਾ ਦੇ ਵਿਦਿਆਰਥੀ ਪੰਜਾਬ ਯੂਨੀਵਰਸਿਟੀ ਜ਼ੋਨਲ ਯੁਵਕ ਮੇਲੇ ’ਚ ਮੋਹਰੀ ਬਣੇ
ਮੁੱਲਾਂਪੁਰ-ਦਾਖਾ, 8 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਦੌਰਾਨ ਗੁਰੂ ਤੇਗ਼ ਬਹਾਦਰ ਨੈਸ਼ਨਲ ਕਾਲਜ ਦਾਖਾ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਸ਼ਾਨਦਾਰ ਰਹੀਆਂ। ਜੀ.
ਮੁੱਲਾਂਪੁਰ-ਦਾਖਾ, 8 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਦੌਰਾਨ ਗੁਰੂ ਤੇਗ਼ ਬਹਾਦਰ ਨੈਸ਼ਨਲ ਕਾਲਜ ਦਾਖਾ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਸ਼ਾਨਦਾਰ ਰਹੀਆਂ। ਜੀ.ਟੀ.ਬੀ. ਕਾਲਜ ਦਾਖਾ ਪ੍ਰਿੰਸੀਪਲ ਡਾ: ਸੰਦੀਪ ਕਟਾਰੀਆ, ਇੰਚਾਰਜ ਡਾ: ਹਰਜੀਤ ਸਿੰਘ ਦੀ ਅਗਵਾਈ ਹੇਠ ਕਾਲਜ ਕੈਂਪਸ ਅੰਦਰ ਯੂਨੀਵਰਸਿਟੀ ਦੇ ਜ਼ੋਨਲ ਯੁਵਕ ਮੇਲੇ ’ਚ ਵੱਖ-ਵੱਖ ਮੁਕਾਬਲੇ ਜਿੱਤਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਬੰਧਕੀ ਪ੍ਰਧਾਨ ਰਣਧੀਰ ਸਿੰਘ ਸੇਖੋਂ ਉਚੇਚਾ ਪਹੁੰਚੇ। ਡਾ: ਹਰਜੀਤ ਸਿੰਘ ਅਨੁਸਾਰ ਯੂਨੀਵਰਸਿਟੀ ਯੁਵਕ ਮੇਲੇ ਸਮੇਂ ਸਟਿੱਲ ਲਾਈਫ ਪੇਂਟਿੰਗ ਅਤੇ ਮਾਈਮ ਮੁਕਾਬਲੇ ਵਿਚ ਕਾਲਜ ਵਿਦਿਆਰਥੀ ਜੇਤੂ ਰਹੇ, ਜਦ ਕਿ ਨਾਲਾ ਬੁਣਨ, ਇੰਨੂ ਬਣਾਉਣ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਦੂਸਰਾ ਸਥਾਨ ਲਿਆ। ਸਕਿੱਟ ਅਤੇ ਡਰਾਮਾ ਮੁਕਾਬਲੇ ਵਿਚ ਵਿਅਕਤੀਗਤ ਤੌਰ ’ਤੇ ਦੂਸਰਾ, ਲੋਕ ਸਾਜ਼ ਸਾਰੰਗੀ ਵਿਚ ਤੀਸਰਾ, ਵਾਰ ਗਾਇਨ ਮੁਕਾਬਲੇ ਵਿਚ ਤੀਸਰਾ ਸਥਾਨ ਹਾਸਲ ਕੀਤਾ। ਪੱਖੀ ਬਣਾਉਣ ਅਤੇ ਵਾਦ-ਵਿਵਾਦ ਮੁਕਾਬਲੇ ’ਚ ਦੂਸਰਾ, ਫੁੱਲਕਾਰੀ ਸਜਾਉਣ ਮੁਕਾਬਲੇ ਵਿਚ ਕਾਲਜ ਵਿਦਿਆਰਥੀਆਂ ਨੇ ਤੀਸਰਾ ਸਥਾਨ ਲਿਆ। ਯੂਨੀਵਰਸਿਟੀ ਜ਼ੋਨਲ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪ੍ਰਧਾਨ ਰਣਧੀਰ ਸਿੰਘ ਸੇਖੋਂ ਨੇ ਕਿਹਾ ਕਿ ਅਜਿਹੇ ਸਮਾਰੋਹਾਂ ਦਾ ਹਿੱਸਾ ਬਣ ਕੇ ਮੰਚ ’ਤੇ ਹੁਨਰ ਦਿਖਾਉਣਾ ਜਿੱਤ ਹਾਰ ਨਾਲੋਂ ਵੱਧ ਮਹੱਤਵਪੂਰਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਮਿਹਨਤ ਅਤੇ ਸਾਡੇ ਪ੍ਰੋਫੈਸਰ ਸਾਹਿਬਾਨ ਦੀ ਯੋਗ ਅਗਵਾਈ ਦਾ ਸਿੱਟਾ ਹੈ, ਇਹ ਉਪਲਬਧੀਆਂ ਕਾਲਜ ਦੇ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਬਣਨਗੀਆਂ। ਪ੍ਰਧਾਨ ਸੇਖੋਂ ਨੇ ਕਿਹਾ ਕਿ ਸਮੁੱਚੀ ਮੈਨੇਜਮੈਂਟ ਕਮੇਟੀ ਹਮੇਸ਼ਾਂ ਵਿਦਿਆਰਥੀਆਂ ਲਈ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ।