08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ 63ਵੀਂ ਬਰਸੀ ਨਮਿਤ ਨਾਨਕਸਰ ਵਿਖੇ ਚੱਲ ਰਹੇ ਪੰਜ ਰੋਜ਼ਾ ਸਮਾਗਮ ਸਮਾਪਤ

ਜਗਰਾਉਂ, 8 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)- ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ 63ਵੀਂ ਬਰਸੀ ਨਮਿੱਤ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਚੱਲ ਰਹੇ ਪੰਜ ਰੋਜ਼ਾ ਸਮਾਗਮ ਸਮਾਪਤ ਹੋਏ। ਸਮਾਗਮ ਦੌਰਾਨ ਦੋ ਲੜੀਆਂ ’ਚ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ।

Ad Position 21
No active advertisement
ਬਲੌਜ਼ਮ ਕਾਨਵੈਂਟ ਸਕੂਲ ਵਿਖੇ ਨੰਨ੍ਹੇ ਮੁੰਨ੍ਹੇ ਬੱਚੇ ਗਤੀਵਿਧੀ ’ਚ ਭਾਗ ਲੈਣ ਸਮੇਂ। ਅਜੀਤ ਤਸਵੀਰ 09-10-2026
ਜਗਰਾਉਂ, 8 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)- ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ 63ਵੀਂ ਬਰਸੀ ਨਮਿੱਤ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਚੱਲ ਰਹੇ ਪੰਜ ਰੋਜ਼ਾ ਸਮਾਗਮ ਸਮਾਪਤ ਹੋਏ। ਸਮਾਗਮ ਦੌਰਾਨ ਦੋ ਲੜੀਆਂ ’ਚ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਇਨ੍ਹਾਂ ਦੀ ਅਰਦਾਸ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਵਲੋਂ ਕੀਤੀ ਗਈ। ਸਜਾਏ ਦੀਵਾਨ ਵਿਚ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਅਤੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਨੇ ਪ੍ਰਵਚਨ ਕੀਤੇ। ਇਸ ਤੋਂ ਬਆਦ ਸਜਾਏ ਦੀਵਾਨ ਵਿਚ ਪੂਰੀ ਰਾਤ ਕੀਰਤਨੀ ਜੱਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਮਹਾਂਪੁਰਖਾਂ ਨੇ ਪ੍ਰਵਚਨਾ ਰਾਹੀਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਿਆ। ਸੰਤ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਦੇ ਜੱਥੇ ਨੇ ਅੰਮ੍ਰਿਤਘਰ ਨਾਨਕਸਰ ਵਿਖੇ ਅੰਮ੍ਰਿਤਪਾਨ ਕਰਵਾਇਆ। ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਕਿਹਾ ਕਿ ਸਿੱਖ ਗੁਰੂ ਤੋਂ ਗੱਦੀ ਨਹੀਂ ਗੋਦੀ ਮੰਗਦਾ ਹੈ। ਅਕਾਲ ਪੁਰਖ ਨੇ ਗੱਦੀ ਦਾ ਸਮਾਂ ਨਿਸ਼ਚਿਤ ਕੀਤਾ ਹੋਇਆ ਹੁੰਦਾ ਹੈ, ਪਰ ਗੁਰੂ ਦੀ ਗੋਦ ਵਿਚ ਬੈਠ ਕੇ ਮਨੁੱਖ ਸਦਾ ਲਈ ਜਨਮ ਮਰਨ ਦੇ ਚੱਕਰਾਂ ਤੋਂ ਮੁਕਤ ਹੋ ਜਾਂਦਾ ਹੈ। ਸੰਤ ਨਾਨਕਸਰ ਵਾਲਿਆਂ ਨੇ ਦੱਸਿਆ ਕਿ ਇਹ ਗਿਆਨ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲ ਕੇ ਪ੍ਰਾਪਤ ਹੁੰਦਾ ਹੈ। ਜਿਨ੍ਹਾਂ ਦਾ ਅੱਜ ਅਸੀਂ ਦਿਹਾੜਾ ਮਨਾ ਰਹੇ ਹਾਂ, ਉਨ੍ਹਾਂ ਨੇ ਪੂਰਾ ਜੀਵਨ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ ਹੈ। ਇਸ ਮੌਕੇ ਉਨ੍ਹਾਂ ਭੇਖ ਅਤੇ ਗੁਰੂ ਤੋਂ ਤੋੜਨ ਵਾਲਿਆਂ ਦੀ ਸੰਗਤ ਨਾ ਕਰਨ ਲਈ ਵੀ ਆਖਿਆ। ਇਸ ਸਮਾਗਮ ਵਿਚ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਸੰਤ ਬਾਬਾ ਗੁਰਚਰਨ ਸਿੰਘ ਦਿੱਲੀ, ਸੰਤ ਬਾਬਾ ਗੁਰਦੇਵ ਸਿੰਘ ਚੰਡੀਗੜ੍ਹ, ਸੰਤ ਬਾਬਾ ਧੰਨਾ ਸਿੰਘ ਬੜੂੰਦੀ, ਸੰਤ ਬਾਬਾ ਜੋਰਾ ਸਿੰਘ ਬੱਧਨੀ ਵਾਲੇ, ਸੰਤ ਬਾਬਾ ਬਲਜੀਤ ਸਿੰਘ ਨਾਨਕਸਰ, ਬਾਬਾ ਤੇਜਿੰਦਰ ਸਿੰਘ ਨਾਨਕਸਰ, ਬਾਬਾ ਹਰਚਰਨ ਸਿੰਘ ਪਟਿਆਲਾ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਜੁਗਰਾਜ ਸਿੰਘ ਸੁਧਾਰਾ, ਬਾਬਾ ਸਤਨਾਮ ਸਿੰਘ ਸੀਸ ਮਹਿਲ, ਬਾਬਾ ਬਲਵੰਤ ਸਿੰਘ ਸੁਖਮਨੀ ਵਾਲੇ, ਬਾਬਾ ਗੁਰਮੀਤ ਸਿੰਘ ਮੌਹੀ, ਬਾਬਾ ਹਰੀ ਸਿੰਘ ਹਰੀਕੇ ਪਤਨ, ਬਾਬਾ ਕੇਹਰ ਸਿੰਘ ਮਹਿਲ ਕਲਾਂ ਆਦਿ ਨੇ ਕਿਹਾ ਕਿ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਨੇ ਆਪਣੇ ਜੀਵਨ ਵਿਚ ਲੱਖਾਂ ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾਇਆ। ਇਸ ਸਮੇਂ ਬਲਦੇਵ ਸਿੰਘ ਬੀੜਗਗੜਾ, ਭਾਈ ਗੇਜਾ ਸਿੰਘ, ਭਾਈ ਜਸਵਿੰਦਰ ਸਿੰਘ ਬਿੰਦੀ ਅਤੇ ਭਾਈ ਧਰਮਿੰਦਰ ਸਿੰਘ ਨੇ ਸਾਰੇ ਮਹਾਂਪੁਰਖਾਂ ਤਰਫ਼ੋਂ ਸਮਾਗਮ ਵਿਚ ਪਹੁੰਚੀਆਂ ਸ਼ਖ਼ਸੀਅਤਾਂ, ਸੰਗਤਾਂ ਅਤੇ ਸੇਵਾ ਕਰਨ ਵਾਲੇ ਸੇਵਾਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਕਲੇਰ, ਭਾਈ ਗੁਰਚਰਨ ਸਿੰਘ ਗਰੇਵਾਲ, ਨੰਬਰਦਾਰ ਹਰਚਰਨ ਸਿੰਘ ਤੂਰ, ਕਮਲਜੀਤ ਸਿੰਘ ਬਰਾੜ, ਪ੍ਰਮਜੀਤ ਸਿੰਘ ਧਰਮਸਿੰਘ ਵਾਲਾ, ਗੁਰਸੇਵਕ ਸਿੰਘ, ਲਖਵਿੰਦਰ ਸਿੰਘ ਦਿੱਲੀ, ਗੁਰਦੀਪ ਸਿੰਘ ਦੀਪਾ, ਮਨਦੀਪ ਸਿੰਘ, ਬਲਜਿੰਦਰ ਸਿੰਘ, ਜੁਗਰਾਜ ਸਿੰਘ, ਗੁਰਦੀਪ ਸਿੰਘ ਦੀਪਾ, ਸੁਰਜੀਤ ਸਿੰਘ, ਜਗਵੰਤ ਸਿੰਘ, ਹਰਪਾਲ ਸਿੰਘ, ਬਿੰਦਰ ਸਿੰਘ, ਦਲੇਰ ਸਿੰਘ ਲੁਧਿਆਣਾ, ਮਨਿੰਦਰ ਸਿੰਘ ਮੰਨੀ, ਡਾ: ਦਰਸ਼ਨ ਸਿੰਘ, ਜੋਗਿੰਦਰ ਸਿੰਘ ਸਹੀਰਾ, ਜਸਪ੍ਰੀਤ ਸਿੰਘ ਸਹੀਰਾ, ਗੋਰਾ ਸਿੰਘ, ਜੱਸਾ ਸਿੰਘ, ਡਾ: ਦਰਸ਼ਨ ਸਿੰਘ, ਹਰਪਾਲ ਸਿੰਘ ਖ਼ਾਲਸਾ, ਬਿੰਦਰ ਸਿੰਘ, ਜੱਸਾ ਸਿੰਘ, ਗੋਰਾ ਸਿੰਘ ਰਾਜਨ ਸਿੰਘ ਝਾਂਜੀ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲੌਜ਼ਮ ਸਕੂਲ ਵਿਖੇ ਐੱਲ.ਕੇ.ਜੀ. ਦੇ ਵਿਦਿਆਰਥੀਆਂ ਲਈ ਚੀਜ਼ਾਂ ਦੀ ਪਹਿਚਾਣ ਸੰਬੰਧੀ ਗਤੀਵਿਧੀ ਕਰਵਾਈ ਅਗਲੀ ਖ਼ਬਰ ਪੀ.ਸੀ.ਟੀ.ਈ ਕੈਂਪਸ ਬੱਦੋਵਾਲ ਵਿਖੇ ਵਿਦਿਆਰਥੀਆਂ ਬਿਖੇਰੇ ਸੱਭਿਆਚਾਰਕ ਤੇ ਕਲਾਤਮਿਕ ਰੰਗ
Ad Position 24