08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਬਲੌਜ਼ਮ ਸਕੂਲ ਵਿਖੇ ਐੱਲ.ਕੇ.ਜੀ. ਦੇ ਵਿਦਿਆਰਥੀਆਂ ਲਈ ਚੀਜ਼ਾਂ ਦੀ ਪਹਿਚਾਣ ਸੰਬੰਧੀ ਗਤੀਵਿਧੀ ਕਰਵਾਈ

ਜਗਰਾਉਂ, 8 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਐੱਲ. ਕੇ.

Ad Position 21
No active advertisement
ਅਜੀਤ ਡੈਸਕ 09-10-2026
ਜਗਰਾਉਂ, 8 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਐੱਲ.ਕੇ.ਜੀ. ਜਮਾਤ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਲਈ ਵੱਖ-ਵੱਖ ਚੀਜ਼ਾਂ ਦੀ ਪਹਿਚਾਣ ਸਬੰਧੀ ਇੱਕ ਰੌਚਕ ਅਤੇ ਗਿਆਨਵਰਧਕ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਆਲੇ-ਦੁਆਲੇ ਮੌਜੂਦ ਵੱਖ-ਵੱਖ ਵਸਤੂਆਂ ਦੀ ਪਹਿਚਾਣ ਕਰਨ, ਉਨ੍ਹਾਂ ਦੇ ਨਾਮ ਜਾਣਨ ਅਤੇ ਆਪਣੀ ਯਾਦਦਾਸ਼ਤ ਤੇ ਨਿਰੀਖਣ ਸ਼ਕਤੀ ਨੂੰ ਵਿਕਸਿਤ ਕਰਨਾ ਸੀ। ਗਤੀਵਿਧੀ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਅਤੇ ਤਸਵੀਰਾਂ ਦਿਖਾ ਕੇ ਉਨ੍ਹਾਂ ਦੀ ਪਹਿਚਾਣ ਕਰਵਾਈ ਗਈ। ਬੱਚਿਆਂ ਨੇ ਬੜੇ ਉਤਸ਼ਾਹ ਅਤੇ ਉਤਸੁਕਤਾ ਨਾਲ ਗਤੀਵਿਧੀ ਵਿੱਚ ਭਾਗ ਲੈਂਦਿਆਂ ਵਸਤੂਆਂ ਦੇ ਨਾਮ ਦੱਸੇ ਅਤੇ ਆਪਣੀ ਜਾਣਕਾਰੀ ਸਾਂਝੀ ਕੀਤੀ। ਖੇਡ-ਖੇਡ ਵਿੱਚ ਕਰਵਾਈ ਗਈ ਇਸ ਗਤੀਵਿਧੀ ਨੇ ਬੱਚਿਆਂ ਦੇ ਸਿੱਖਣ ਨੂੰ ਹੋਰ ਵੀ ਦਿਲਚਸਪ ਅਤੇ ਪ੍ਰਭਾਵਸ਼ਾਲੀ ਬਣਾਇਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਬੱਚਿਆਂ ਦੀ ਮੁੱਢਲੀ ਸਿੱਖਿਆ ਸਿਰਫ਼ ਕਿਤਾਬਾਂ ਤੱਕ ਸੀਮਤ ਨਹੀਂ ਹੋਣੀ ਚਾਹੀਦੀ। ਗਤੀਵਿਧੀ-ਆਧਾਰਿਤ ਸਿੱਖਿਆ ਰਾਹੀਂ ਬੱਚੇ ਚੀਜ਼ਾਂ ਨੂੰ ਦੇਖ ਕੇ, ਪਛਾਣ ਕੇ ਅਤੇ ਖੁਦ ਭਾਗ ਲੈ ਕੇ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸਿੱਖਦੇ ਹਨ। ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਆਤਮ-ਵਿਸ਼ਵਾਸ, ਨਿਰੀਖਣ ਸ਼ਕਤੀ ਅਤੇ ਰਚਨਾਤਮਕ ਸੋਚ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਦੇ ਪ੍ਰਧਾਨ ਸ. ਮਨਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਵੱਲੋਂ ਸਮੇਂ-ਸਮੇਂ ’ਤੇ ਅਜਿਹੀਆਂ ਵਿਹਾਰਕ ਅਤੇ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਨੰਨ੍ਹੇ ਬੱਚਿਆਂ ਵਿੱਚ ਸਿੱਖਣ ਦੀ ਉਤਸੁਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਖੁਸ਼ੀ ਭਰੇ ਮਾਹੌਲ ਵਿੱਚ ਸਿੱਖਣ ਦੇ ਮੌਕੇ ਪ੍ਰਦਾਨ ਕਰਨਾ ਸਕੂਲ ਦੀ ਮੁੱਖ ਤਰਜੀਹ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਕਾਲਜ ਡੱਲਾ ਨੇ ਯੁਵਕ ਅਤੇ ਵਿਰਾਸਤੀ ਮੇਲੇ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ 63ਵੀਂ ਬਰਸੀ ਨਮਿਤ ਨਾਨਕਸਰ ਵਿਖੇ ਚੱਲ ਰਹੇ ਪੰਜ ਰੋਜ਼ਾ ਸਮਾਗਮ ਸਮਾਪਤ
Ad Position 24