12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪਿੰਡ ਬੰਗਸੀਪੁਰਾ ਵਿਖੇ ਨਵੇਂ ਜਿੰਮ ਦਾ ਹਲਕਾ ਇੰਚਾਰਜ ਕੰਗ ਤੇ ਚੇਅਰਮੈਨ ਸਿੱਧੂ ਨੇ ਕੀਤਾ ਉਦਘਾਟਨ

ਸਿੱਧਵਾਂ ਬੇਟ, 11 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਪਿੰਡ ਬੰਗਸੀਪੁਰਾ ਵਿਖੇ ਨਵੇਂ ਬਣੇ ਜਿੰਮ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਡਾ. ਕੇ.

Ad Position 21
No active advertisement
ਅਜੀਤ ਡੈਸਕ 12-10-2026
ਸਿੱਧਵਾਂ ਬੇਟ, 11 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਪਿੰਡ ਬੰਗਸੀਪੁਰਾ ਵਿਖੇ ਨਵੇਂ ਬਣੇ ਜਿੰਮ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਡਾ. ਕੇ.ਐੱਨ.ਐੱਸ. ਕੰਗ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਸਿੱਧੂ ਵੱਲੋਂ ਕੀਤਾ ਗਿਆ। ਇਸ ਮੌਕੇ ਡਾ: ਕੇ.ਐੱਨ.ਐੱਸ . ਕੰਗ ਅਤੇ ਸ. ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਨੌਜਵਾਨ ਦੇਸ਼ ਅਤੇ ਸਮਾਜ ਦਾ ਸਰਮਾਇਆ ਹਨ। ਨੌਜਵਾਨਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਕਸਰਤ ਅਤੇ ਖੇਡਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿੰਮ ਵਰਗੀਆਂ ਸਹੂਲਤਾਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਅਨੁਸ਼ਾਸਨ ਅਤੇ ਚੰਗੀ ਜੀਵਨਸ਼ੈਲੀ ਅਪਣਾਉਣ ਲਈ ਵੀ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਆਪਣੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਪਿੰਡ ਵਾਸੀਆਂ ਵੱਲੋਂ ਨਵੇਂ ਜਿੰਮ ਨੂੰ ਨੌਜਵਾਨਾਂ ਦੀ ਸਿਹਤ ਅਤੇ ਪਿੰਡ ਦੇ ਵਿਕਾਸ ਵੱਲ ਇੱਕ ਚੰਗਾ ਕਦਮ ਮੰਨਿਆ ਗਿਆ। ਇਸ ਮੌਕੇ ਬਲਾਕ ਪ੍ਰਧਾਨ ਅਜਮੇਰ ਸਿੰਘ ਗਰੇਵਾਲ, ਪ੍ਰਧਾਨ ਗੁਲਵੰਤ ਸਿੰਘ ਜੰਡੀ, ਸਰਪੰਚ ਕੁਲਵਿੰਦਰ ਕੌਰ, ਸੁਖਦੇਵ ਸਿੰਘ ਸਹੋਤਾ, ਅਮਨਦੀਪ ਸਿੰਘ ਸਦਰਪੁਰਾ, ਹਰਭਜਨ ਸਿੰਘ ਸਦਰਪੁਰਾ, ਜਗਰੂਪ ਸਿੰਘ ਪੰਚ, ਸੁਰਿੰਦਰ ਸਿੰਘ ਪੰਚ, ਗੁਰਮੀਤ ਕੌਰ ਪੰਚ, ਕੁਲਵੀਰ ਸਿੰਘ, ਪ੍ਰਧਾਨ ਗੁਰਮੇਲ ਸਿੰਘ, ਜਤਿੰਦਰ ਸਿੰਘ, ਬਸੰਤ ਸਿੰਘ, ਜਗਰੂਪ ਸਿੰਘ, ਸਾਬਕਾ ਸਰਪੰਚ ਨਿਰਮਲ ਸਿੰਘ, ਪ੍ਰੀਤਮ ਸਿੰਘ, ਗੁਰਮੇਲ ਸਿੰਘ, ਸੰਤੋਖ ਸਿੰਘ, ਗਗਨਦੀਪ ਸਿੰਘ, ਗੁਰਿੰਦਰ ਸਿੰਘ, ਗੁਰਸੇਵਕ ਸਿੰਘ, ਬਲਰਾਜ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਈਕਲਿੰਗ ’ਚ ਕ੍ਰਿਤਿਕਾ ਕੌਰ ਲਹਿਰ ਨੇ ਕੌਮੀ ਪੱਧਰ ’ਤੇ 11ਵਾਂ ਸਥਾਨ ਪ੍ਰਾਪਤ ਅਗਲੀ ਖ਼ਬਰ ਜੀ.ਏ.ਡੀ. ਇੰਟਰਨੈਸ਼ਨਲ ਸਕੂਲ ਝੋਰੜਾਂ ਦੀ ਖਿਡਾਰਨ ਮੁਸਕਾਨ ਕੌਰ ਨੇ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਚਮਕਾਇਆ ਸ਼ਾਨਦਾਰ...
Ad Position 24