12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਭਾਜਪਾ ਹਰ ਪੱਖੋਂ ਪੰਜਾਬ ਦੀ ਬਿਹਤਰੀ ਨੂੰ ਸਮਰਪਿਤ ‘ਆਪ’ ਸਰਕਾਰ ਨੂੰ ਨਿਸ਼ਾਨਾ ਬਣਾਉਣ ਲੱਗੀ- ਚੇਅਰਮੈਨ ਗਿੱਲ

ਲੋਹਟਬੱਦੀ, 11 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਪ੍ਰਧਾਨ ਅਤੇ ਪਨਗ੍ਰੇਨ ਪੰਜਾਬ ਦੇ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਰ ਪੱਖੋਂ ਸਹੂਲਤਾਂ ਦੇ ਕੇ ਸੰਤੁਸ਼ਟ ਕਰਨ ਵਾਲੀ ਆਮ ਆਦਮੀ ਪਾਰਟੀ ਵਲੋਂ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਨੂੰ ਮੋਦੀ ਸਰਕਾਰ/ਭਾਜਪਾ ਵਲੋਂ ਆਪਣੇ ਹੋਛੇ ਹੱਥਕੰਡਿਆਂ ਨਾਲ ਨਿਸ਼ਾਨਾ ਬਣਾ ਕੇ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਖੇਡੀਆਂ ਜਾ ਰਹੀਆਂ ਹਨ। ਕੇਂਦਰੀ ਏਜੰਸੀਆਂ (ਸੀ.

Ad Position 21
No active advertisement
‘ਆਪ’ ਦੇ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਪ੍ਰਧਾਨ ਅਤੇ ਪਨਗ੍ਰੇਨ ਪੰਜਾਬ ਦੇ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ 12-10-2026
ਲੋਹਟਬੱਦੀ, 11 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਪ੍ਰਧਾਨ ਅਤੇ ਪਨਗ੍ਰੇਨ ਪੰਜਾਬ ਦੇ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਰ ਪੱਖੋਂ ਸਹੂਲਤਾਂ ਦੇ ਕੇ ਸੰਤੁਸ਼ਟ ਕਰਨ ਵਾਲੀ ਆਮ ਆਦਮੀ ਪਾਰਟੀ ਵਲੋਂ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਨੂੰ ਮੋਦੀ ਸਰਕਾਰ/ਭਾਜਪਾ ਵਲੋਂ ਆਪਣੇ ਹੋਛੇ ਹੱਥਕੰਡਿਆਂ ਨਾਲ ਨਿਸ਼ਾਨਾ ਬਣਾ ਕੇ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਖੇਡੀਆਂ ਜਾ ਰਹੀਆਂ ਹਨ।ਕੇਂਦਰੀ ਏਜੰਸੀਆਂ (ਸੀ.ਬੀ.ਆਈ. ਅਤੇ ਈ.ਡੀ.) ਦੀਆਂ ਛਾਪੇਮਾਰੀਆਂ ਅਤੇ ਜਾਂਚ ਕੋਈ ਕਾਨੂੰਨੀ ਪ੍ਰਕਿਰਿਆ ਨਾ ਹੋ ਕੇ ਸਿਰਫ਼ ਸਿਆਸੀ ਬਦਲਾਖ਼ੋਰੀ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ-2027 ਦਰਮਿਆਨ ਭਾਜਪਾ ਵੋਟਰਾਂ ਨੂੰ ਆਪਣੇ ਅਸਲ ਮੁੱਦਿਆਂ ਤੋਂ ਭਟਕਾ ਕੇ ਪੰਜਾਬ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਾਬਕਾ ਮੁੱਖ ਮੰਤਰੀ ਦਿੱਲੀ ਅਤੇ ਪੰੰਜਾਬ ਮਸ਼ਲਿਆਂ ਦੇ ਇੰਚਾਰਜ ਮਨੀਸ਼ ਸਿਸ਼ੋਦੀਆ ਦੀ ਅਗਵਾਈ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਆਮ ਲੋਕਾਂ, ਕਿਸਾਨਾਂ ਅਤੇ ਮਜ਼ਦੂਰਾਂ ਦੀ ਭਲਾਈ ਲਈ ਇਮਾਨਦਾਰੀ ਅਤੇ ਸੰਜ਼ੀਦਗੀ ਨਾਲ ਕੀਤੇ ਕੰਮਾਂ ਬਦੌਲਤ ਪੰਜਾਬ ’ਚ ਆਪ ਦੇ ਹੱਕ ’ਚ ਉੱਠੀਆਂ ਆਵਾਜ਼ਾਂ ਭਾਜਪਾ ਨੂੰ ਬਰਦਾਸਤ ਨਹੀਂ ਹੋ ਰਹੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਲਈ ਭਗਵੰਤ ਮਾਨ ਸਰਕਾਰ ਦੇ ਪਾਰਦਰਸ਼ੀ ਕੰਮਕਾਜ਼ ਅਤੇ ਕੇਂਦਰ ਸਰਕਾਰ ਦੀਆਂ ਪੰਜਾਬ ਨਾਲ ਧੱਕੇਸ਼ਾਹੀਆਂ ਅਤੇ ਹੱਕਾਂ ਨੂੰ ਖੋਹਣ ਲਈ ਖੇਡੀਆਂ ਜਾ ਰਹੀਆਂ ਚਾਲਾਂ ਨੂੰ ਲੋਕ ਚੰਗੀ ਤਰ੍ਹਾਂ ਜਾਣ ਚੁੱਕੇ ਹਨ, ਇਸੇ ਕਰਕੇ ਹੀ ਮੋਦੀ ਸਰਕਾਰ ਕੇਂਦਰੀ ਏਜੰਸੀਆਂ ਦੀ ਗ਼ਲਤ ਵਰਤੋਂ ਕਰਕੇ ਇਮਾਨਦਾਰ ਆਗੂਆਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਆਮ ਆਦਮੀ ਪਾਰਟੀ ਦੇ ਆਗੂ ਭਾਜਪਾ ਵਲੋਂ ਚੋਣਾਂ ਨੂੰ ਮੁੱਖ ਰੱਖਦਿਆਂ ਪੈਦਾ ਕੀਤੇ ਜਾ ਰਹੇ ਸਹਿਮ ਤੋਂ ਨਹੀਂ ਡਰਨਗੇ ਅਤੇ ਲੋਕਾਂ ਦੀ ਸੁਵਿਧਾ ਲਈ ਹੋਰ ਉਸਾਰੂ ਯੋਜਨਾਵਾਂ ਉਲੀਕ ਕੇ ਮੁੜ ਸਰਕਾਰ ਬਣਾਉ ਣਗੇ। ਦੂਜੇ ਪਾਸੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਨਾਲ ਲਗਭਗ 90 ਪ੍ਰਤੀਸ਼ਤ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਕਿਸਾਨਾਂ ਨੂੰ ਫ਼ਸਲਾਂ ਦੀ ਪੈਦਾਵਾਰ ਲਈ ਰਾਤ ਦੀ ਬਜਾਇ ਦਿਨ ਦੇ ਸਮੇਂ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਫਸਲਾਂ ਲਈ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ।ਪੰਜਾਬ ਦੀਆਂ ਮਹਿਲਾਵਾਂ ਨੂੰ 1000 ਜਾਂ 1500 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ (ਵਿੱਤੀ ਸਹਾਇਤਾ) ਦਿੱਤੀ ਗਈ। ਏਨਾ ਹੀ ਨਹੀਂ ਹਾਲ ਹੀ ’ਚ ਪੰਜਾਬ ਦੇ 10 ਲੱਖ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਰਾਸ਼ਨ ਦੇਣ ਦੀ ਯੋਜਨਾ ‘ਚ ਸ਼ਾਮਲ ਕਰਨ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ, ਜਿਸ ’ਚ ਮੁੱਢਲੇ ਤੌਰ ’ਤੇ ਅੰਗਹੀਣ, ਵਿਧਵਾ, ਕੈਂਸਰ ਜਾਂ ਹੋਰ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਰਾਸ਼ਨ ਕਾਰਡ ਜਾਰੀ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਮਨਸੂਰਾਂ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਰਕਰਾਂ ਦੀ ਮੀਟਿੰਗ ਅਗਲੀ ਖ਼ਬਰ ਅਗਰਵਾਲ ਸਮਾਜ ਸੰਘ ਮੁੱਲਾਂਪੁਰ ਦਾਖਾ ਵਲੋਂ ਅਗਰਸੈਨ ਜੈਅੰਤੀ ਮਨਾਈ
Ad Position 24