11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੇ 16 ਵਿਦਿਆਰਥੀ ਅੰਮ੍ਰਿਤਪਾਨ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣੇ

ਰਾਏਕੋਟ, 11 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਸੁਚੱਜੇ ਪ੍ਰਬੰਧਾਂ ਅਧੀਨ ਚੱਲ ਰਹੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਜਿੱਥੇ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਕੂਲੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ, ਉੱਥੇ ਹੀ ਬੱਚਿਆਂ ਨੂੰ ਆਪਣੇ ਅਮੀਰ ਧਾਰਮਿਕ ਵਿਰਸੇ ਨਾਲ ਜੋੜ੍ਹਨ ਲਈ ਧਾਰਮਿਕ ਪ੍ਰਚਾਰ ਅਤੇ ਪ੍ਰਸਾਰ ’ਤੇ ਵੀ ਉਚੇਚਾ ਧਿਆਨ ਦਿੱਤਾ ਜਾ ਰਹਾ ਹੈ। ਇਸੇ ਲੜੀ ਨੂੰ ਅੱਗੇ ਤੋਰਦਿਆਂ ਸਕੂਲ ਦੇ 16 ਵਿਦਿਆਰਥੀਆਂ ਨੇ ਅੰਮ੍ਰਿਤਪਾਨ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਦਾ ਮਾਣ ਹਾਸਲ ਕੀਤਾ ਅਤੇ ਸਿੱਖੀ ਸਰੂਪ ਵਿਚ ਸਜ ਕੇ ਹੋਰਨਾਂ ਬੱਚਿਆਂ ਲਈ ਪ੍ਰੇਰਨਾ ਸਰੋਤ ਬਣੇ।

Ad Position 21
No active advertisement
ਅਜੀਤ ਡੈਸਕ 12-10-2026
ਰਾਏਕੋਟ, 11 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਸੁਚੱਜੇ ਪ੍ਰਬੰਧਾਂ ਅਧੀਨ ਚੱਲ ਰਹੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਜਿੱਥੇ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਕੂਲੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ, ਉੱਥੇ ਹੀ ਬੱਚਿਆਂ ਨੂੰ ਆਪਣੇ ਅਮੀਰ ਧਾਰਮਿਕ ਵਿਰਸੇ ਨਾਲ ਜੋੜ੍ਹਨ ਲਈ ਧਾਰਮਿਕ ਪ੍ਰਚਾਰ ਅਤੇ ਪ੍ਰਸਾਰ ’ਤੇ ਵੀ ਉਚੇਚਾ ਧਿਆਨ ਦਿੱਤਾ ਜਾ ਰਹਾ ਹੈ। ਇਸੇ ਲੜੀ ਨੂੰ ਅੱਗੇ ਤੋਰਦਿਆਂ ਸਕੂਲ ਦੇ 16 ਵਿਦਿਆਰਥੀਆਂ ਨੇ ਅੰਮ੍ਰਿਤਪਾਨ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਦਾ ਮਾਣ ਹਾਸਲ ਕੀਤਾ ਅਤੇ ਸਿੱਖੀ ਸਰੂਪ ਵਿਚ ਸਜ ਕੇ ਹੋਰਨਾਂ ਬੱਚਿਆਂ ਲਈ ਪ੍ਰੇਰਨਾ ਸਰੋਤ ਬਣੇ। ਇਹ ਵਿਸ਼ੇਸ਼ ਅੰਮ੍ਰਿਤ ਸੰਚਾਰ ਸਮਾਗਮ ਰਾਏਕੋਟ ਅਤੇ ਆਸਪਾਸ ਇਲਾਕਿਆਂ ਦੇ ਸਕੂਲੀ ਵਿਦਿਆਰਥੀਆਂ ਨੂੰ ਸਿੱਖੀ ਪ੍ਰਤੀ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲਾ ਸੀ। ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਦੇ ਧਾਰਮਿਕ ਅਧਿਆਪਕ ਗੁਰਮੇਲ ਸਿੰਘ ਭੈਣੀ ਬੜਿੰਗਾ ਨੇ ਦੱਸਿਆਂ ਕਿ ਸੰਸਥਾ ਵਲੋਂ ਬੱਚਿਆਂ ਨੂੰ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਧਾਰਮਿਕ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਨਿਰੰਤਰ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਦਾ ਮੁੱਖ ਮਨੋਰਥ ਬੱਚਿਆਂ ਦੇ ਮਨਾਂ ਅੰਦਰ ਸਿੱਖੀ ਅਤੇ ਆਪਣੇ ਇਤਿਹਾਸ ਪ੍ਰਤੀ ਸਤਿਕਾਰ ਤੇ ਰੁਚੀ ਪੈਦਾ ਕਰਨਾ ਹੈ ਤਾਂ ਜੋ ਉਹ ਛੋਟੀ ਉਮਰ ਤੋਂ ਹੀ ਗੁਰੂ ਸਾਹਿਬਾਨ ਦੁਆਰਾ ਦਰਸਾਏ ਹੋਏ ਸੱਚ ਦੇ ਮਾਰਗ ਅਤੇ ਉੱਚੀ-ਸੁੱਚੀ ਜੀਵਨ ਜਾਂਚ ਨੂੰ ਆਪਣੇ ਜੀਵਨ ਵਿਚ ਅਪਣਾ ਸਕਣ। ਇਸ ਮੌਕੇ ਸਕੂਲ ਪ੍ਰਿੰਸੀਪਲ ਬਲਕਾਰ ਸਿੰਘ ਧਾਲੀਵਾਲ ਨੇ ਅੰਮ੍ਰਿਤਪਾਨ ਕਰਨ ਵਾਲੇ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਬਲਕਾਰ ਸਿੰਘ ਨੇ ਬੱਚਿਆਂ ਨੂੰ ਧਾਰਮਿਕ ਲੀਹਾਂ ’ਤੇ ਤੋਰਨ ਅਤੇ ਇਸ ਨੇਕ ਕਾਰਜ਼ ਨੂੰ ਸਫ਼ਲ ਬਣਾਉਣ ਵਿਚ ਅਹਿਮ ਯੋਗਦਾਨ ਪਾਉਣ ਲਈ ਧਾਰਮਿਕ ਅਧਿਆਪਕ ਗੁਰਮੇਲ ਸਿੰਘ ਦੀ ਸ਼ਲਾਘਾ ਕੀਤੀ। ਇਸ ਮੌਕੇ ਮੈਡਮ ਬਲਜਿੰਦਰ ਕੌਰ, ਗੁਰਵਿੰਦਰ ਕੌਰ, ਬਬੀਤਾ ਗਰਗ, ਜਤਿੰਦਰ ਸਿੰਘ, ਗੁਲਾਬ ਸਿੰਘ, ਸਤਵੀਰ ਸਿੰਘ ਆਦਿ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਸੀ . ਬੀ . ਐੱਸ . ਈ. ਵਲੋਂ ਸਕੂਲ ਸਿੱਖਿਆ ਲਈ ਇਕ - ਰੋਜ਼ਾ ਸਮਰੱਥਾ ਨਿਰਮਾਣ ਪ੍ਰੋਗਰ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਪਿੰਡ ਪਰਜੀਆਂ ਬਿਹਾਰੀਪੁਰ ਵਿਖੇ ਡੋਰ-ਟੂ-ਡੋਰ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਕੀਤੇ ਗਏ ਵਿਕ...
Ad Position 24