11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਆੜ੍ਹਤੀਆਂ ਦੇ 55 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਸਮੇਤ ਹੋਰ ਮੰਗਾਂ ਕੇਂਦਰ ਕੋਲ ਉਠਾਵਾਂਗੇ-ਬਿੱਟੂ

ਜਗਰਾਉਂ, 11 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ, ਵਿਨੋਦ ਕੁਮਾਰ)-ਪੰਜਾਬ ਦੇ ਆੜ੍ਹਤੀਆਂ ਨਾਲ ਸਬੰਧਿਤ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਗਰਾਉਂ ਦੀ ਮੁੱਖ ਦਾਣਾ ਮੰਡੀ ਵਿਚ ਆੜ੍ਹਤੀਆਂ, ਕਿਸਾਨਾਂ, ਮਜ਼ਦੂਰਾਂ ਨਾਲ ਗੱਲਬਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਕੀਤਾ।

Ad Position 21
No active advertisement
ਅਜੀਤ ਡੈਸਕ 12-10-2026
ਜਗਰਾਉਂ, 11 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ, ਵਿਨੋਦ ਕੁਮਾਰ)-ਪੰਜਾਬ ਦੇ ਆੜ੍ਹਤੀਆਂ ਨਾਲ ਸਬੰਧਿਤ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਗਰਾਉਂ ਦੀ ਮੁੱਖ ਦਾਣਾ ਮੰਡੀ ਵਿਚ ਆੜ੍ਹਤੀਆਂ, ਕਿਸਾਨਾਂ, ਮਜ਼ਦੂਰਾਂ ਨਾਲ ਗੱਲਬਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਕੀਤਾ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਸਾਲ 2019 ਤੋਂ ਫਰੀਜ਼ ਕੀਤੀ ਗਈ ਰਕਮ ਅਤੇ ਕਮਿਸ਼ਨ ਸਬੰਧੀ ਮਸਲੇ ਕਾਰਨ ਪੰਜਾਬ ਦੇ ਆੜ੍ਹਤੀ ਵਰਗ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅਨੁਸਾਰ ਇਸ ਮਾਮਲੇ ਵਿਚ ਪੰਜਾਬ ਦੇ ਆੜ੍ਹਤੀਆਂ ਦੇ ਲਗਭਗ 50 ਤੋਂ 55 ਕਰੋੜ ਰੁਪਏ ਫਸੇ ਹੋਏ ਹਨ, ਜਿਨ੍ਹਾਂ ਵਿਚ ਲੁਧਿਆਣਾ ਦੇ ਆੜ੍ਹਤੀਆਂ ਦਾ ਵੀ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀ ਕਿਸਾਨਾਂ ਅਤੇ ਸਰਕਾਰ ਵਿਚਕਾਰ ਇਕ ਅਹਿਮ ਕੜੀ ਵਜੋਂ ਕੰਮ ਕਰਦੇ ਹਨ ਅਤੇ ਖੇਤੀਬਾੜੀ ਨਾਲ ਜੁੜੀ ਸਮੁੱਚੀ ਵਿਵਸਥਾ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਹੈ। ਇਸ ਲਈ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਨੂੰ ਅਣ-ਗੌਲਿਆ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਨੇ ਈ.ਪੀ.ਐੱਫ ਸਬੰਧੀ ਮਸਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਆੜ੍ਹਤੀਆਂ ਕੋਲ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਕੰਮਕਾਜੀ ਪ੍ਰਣਾਲੀ ਨੂੰ ਧਿਆਨ ਵਿਚ ਰੱਖਦਿਆਂ ਇਸ ਮਾਮਲੇ ’ਤੇ ਵੀ ਸਪੱਸ਼ਟ ਨੀਤੀ ਬਣਾਈ ਜਾਣੀ ਚਾਹੀਦੀ ਹੈ। ਇਸ ਸਮੇਂ ਬਿੱਟੂ ਨੇ ਕਿਹਾ ਕਿ ਆੜ੍ਹਤੀਆਂ ਦੇ ਇਹ ਮਸਲੇ ਕਿਸੇ ਇਕ ਸਰਕਾਰ ਜਾਂ ਪਾਰਟੀ ਤੱਕ ਸੀਮਤ ਨਹੀਂ ਹਨ। ਵੱਖ-ਵੱਖ ਸਮਿਆਂ ’ਤੇ ਇਨ੍ਹਾਂ ਨੂੰ ਕੇਂਦਰ ਸਰਕਾਰ ਕੋਲ ਉਠਾਇਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆੜ੍ਹਤੀਆਂ, ਸ਼ੈੱਲਰ ਮਾਲਕਾਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤ ਆਪਸ ਵਿਚ ਜੁੜੇ ਹੋਏ ਹਨ। ਇਸ ਲਈ ਇਨ੍ਹਾਂ ਵਰਗਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਮੌਜੂਦਾ ਸਮੇਂ ਵਿਚ ਇਕਜੁੱਟ ਹੋ ਕੇ ਕੀਤੇ ਜਾਣ ਵਾਲੇ ਯਤਨਾਂ ਨਾਲ ਆੜ੍ਹਤੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਢੁਕਵਾਂ ਹੱਲ ਨਿਕਲੇਗਾ। ਇਸ ਮੌਕੇ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਜਗਰਾਉਂ ਬਾਂਕਾ ਕਨੱਈਆ ਗੁਪਤਾ, ਡਾ. ਰਜਿੰਦਰ ਸ਼ਰਮਾ ਜ਼ਿਲ੍ਹਾ ਪ੍ਰਧਾਨ ਭਾਜਪਾ, ਟੋਨੀ ਵਰਮਾ ਸ਼ਹਿਰੀ ਪ੍ਰਧਾਨ ਭਾਜਪਾ, ਸੁਮਿਤ ਅਰੋੜਾ, ਵਾਈਸ ਪ੍ਰਧਾਨ ਸਤੀਸ਼ ਕੁਮਾਰ ਪੱਪੂ, ਸ਼ੰਟੀ ਚੋਪੜਾ, ਨਵਨੀਤ ਗੁਪਤਾ, ਗੌਰਵ ਗੁਪਤਾ, ਰਵੀ ਅਰੋੜਾ, ਰਾਜ ਕੁਮਾਰ ਵਰਮਾ, ਦਰਸ਼ਨ ਗਿੱਲ, ਲਖਵਿੰਦਰ ਸਿੰਘ ਸਪਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ’ਚ ਜਮਹੂਰੀਅਤ ਦੇ ਕਤਲ ਅਤੇ ਹਕੂਮਤੀ ਦਹਿਸ਼ਤਗਰਦੀ ਖਿਲਾਫ਼ ਪ੍ਰਦਰਸ਼ਨ ਅੱਜ ਅਗਲੀ ਖ਼ਬਰ ਪਿੰਡ ਸੂਜਾਪੁਰ-ਹਾਂਸ ਵਿਖੇ ਭਾਰਤ-ਪਾਕਿ ਜੰਗ ਦੇ ਸ਼ਹੀਦ ਮੇਜਰ ਕੁਲਦੀਪ ਸਿੰਘ ਦੀ ਬਰਸੀ ਮਨਾਈ
Ad Position 24