14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਹੋਵੇਗੀ ਹੋਰ ਮਜ਼ਬੂਤ- ਮੇਜਰ ਸਿੰਘ ਭੈਣੀ

ਭੂੰਦੜੀ, 13 ਅਕਤੂਬਰ (ਕੁਲਦੀਪ ਸਿੰਘ ਮਾਨ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿੱਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਵਲੋਂ ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਅਤੇ ਪਰਗਟ ਸਿੰਘ ਨੂੰ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣਾ ਪਾਰਟੀ ਨੂੰ ਜਥੇਬੰਦਕ ਤੌਰ ’ਤੇ ਮਜ਼ਬੂਤ ਕਰਨ ਵੱਲ ਅਹਿਮ ਕਦਮ ਹੈ।

Ad Position 21
No active advertisement
ਅਜੀਤ ਡੈਸਕ 14-10-2026
ਭੂੰਦੜੀ, 13 ਅਕਤੂਬਰ (ਕੁਲਦੀਪ ਸਿੰਘ ਮਾਨ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿੱਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਵਲੋਂ ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਅਤੇ ਪਰਗਟ ਸਿੰਘ ਨੂੰ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣਾ ਪਾਰਟੀ ਨੂੰ ਜਥੇਬੰਦਕ ਤੌਰ ’ਤੇ ਮਜ਼ਬੂਤ ਕਰਨ ਵੱਲ ਅਹਿਮ ਕਦਮ ਹੈ। ਦੋਵੇਂ ਆਗੂਆਂ ਦੀ ਅਗਵਾਈ ਹੇਠ ਪਾਰਟੀ ਵਿੱਚ ਆਪਸੀ ਤਾਲਮੇਲ ਅਤੇ ਏਕਤਾ ਹੋਰ ਮਜ਼ਬੂਤ ਹੋਵੇਗੀ। ਮੇਜਰ ਸਿੰਘ ਭੈਣੀ ਨੇ ਕਿਹਾ ਕਿ ਚੰਡੀਗੜ੍ਹ ਵਿਖੇ ਪਰਗਟ ਸਿੰਘ ਦੀ ਤਾਜਪੋਸ਼ੀ ਮੌਕੇ ਭਾਰੀ ਮੀਂਹ ਦੇ ਬਾਵਜੂਦ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਾ ਪਾਰਟੀ ਪ੍ਰਤੀ ਉਨ੍ਹਾਂ ਦੇ ਉਤਸ਼ਾਹ ਅਤੇ ਇਕਜੁੱਟਤਾ ਦਾ ਪ੍ਰਤੀਕ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਕਾਂਗਰਸ ਪਾਰਟੀ ਲੋਕਾਂ ਨਾਲ ਆਪਣਾ ਸੰਪਰਕ ਹੋਰ ਮਜ਼ਬੂਤ ਕਰੇਗੀ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤੀ ਦੇਵੇਗੀ।
Ad Position 22
No active advertisement
ਪਿਛਲੀ ਖ਼ਬਰ ਪ੍ਰਾਇਮਰੀ ਸਕੂਲ ਪਮਾਲ ਦੇ ਬਲਾਕ ਪੱਧਰੀ ਖੋ-ਖੋ ਜੇਤੂ ਖਿਡਾਰੀਆਂ ਦਾ ਸਨਮਾਨ ਅਗਲੀ ਖ਼ਬਰ ਦਾਖਾ ਮਾਰਕੀਟ ਕਮੇਟੀ ਮੰਡੀ ਫੜ੍ਹਾਂ ’ਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਵੇਗੀ-ਚੇਅਰਮੈਨ ਵਿਜੇ ਬੈਕਟਰ
Ad Position 24