14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਦਾਣਾ ਮੰਡੀ ਰਾਏਕੋਟ ’ਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਵਲੋਂ ਸਥਿਤੀ ਦਾ ਜਾਇਜ਼ਾ ਝੋਨੇ ਦੀ ਫ਼ਸਲ ਨੂੰ ਬਰਸਾਤੀ ਪਾਣੀ ਦੀ ਮਾਰ ਤੋਂ ਬਚਾਉਣ ਲਈ ਸੀਵਰੇਜ ਦੇ ਮੇਨ ਹੋਲਾਂ ਦੀ ਸਫ਼ਾਈ ਕਰਵਾਈ ਜਾਵੇਗੀ- ਚੇਅਰਮੈਨ ਤੂਰ

ਰਾਏਕੋਟ, 13 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਬੀਤੀ ਕੱਲ੍ਹ ਪੰਜਾਬ ਭਰ ਵਿਚ ਹੋਈ ਭਾਰੀ ਬਾਰਿਸ਼ ਕਾਰਨ ਮੰਡੀ ਵਿਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਅਤੇ ਖੇਤਾਂ ਵਿਚ ਕਟਾਈ ਦੇ ਕੰਮਾਂ ਨੂੰ ਬੇਸ਼ੱਕ ਬਰੇਕਾਂ ਲੱਗੀਆਂ ਹਨ, ਪ੍ਰੰਤੂ ਮੰਡੀਆਂ ਵਿਚ ਵਿਕਣ ਲਈ ਆਈ ਝੋਨੇ ਦੀ ਫ਼ਸਲ ਬਰਸਾਤ ਕਾਰਨ ਪ੍ਰਭਾਵਿਤ ਹੋਈ ਹੈ, ਜਿਸ ਦਾ ਸਿੱਧਾ ਅਸਰ ਝੋਨੇ ਦੀ ਨਮੀ ਉੱਪਰ ਪਿਆ ਹੈ। ਇਸ ਸਭ ਨੂੰ ਧਿਆਨ ਵਿਚ ਰੱਖਦਿਆਂ ਅੱਜ ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਵਲੋਂ ਸਥਾਨਕ ਦਾਣਾ ਮੰਡੀ ਰਾਏਕੋਟ ਵਿਖੇ ਵਿਸ਼ੇਸ਼ ਜਾਇਜ਼ਾ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 14-10-2026
ਰਾਏਕੋਟ, 13 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਬੀਤੀ ਕੱਲ੍ਹ ਪੰਜਾਬ ਭਰ ਵਿਚ ਹੋਈ ਭਾਰੀ ਬਾਰਿਸ਼ ਕਾਰਨ ਮੰਡੀ ਵਿਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਅਤੇ ਖੇਤਾਂ ਵਿਚ ਕਟਾਈ ਦੇ ਕੰਮਾਂ ਨੂੰ ਬੇਸ਼ੱਕ ਬਰੇਕਾਂ ਲੱਗੀਆਂ ਹਨ, ਪ੍ਰੰਤੂ ਮੰਡੀਆਂ ਵਿਚ ਵਿਕਣ ਲਈ ਆਈ ਝੋਨੇ ਦੀ ਫ਼ਸਲ ਬਰਸਾਤ ਕਾਰਨ ਪ੍ਰਭਾਵਿਤ ਹੋਈ ਹੈ, ਜਿਸ ਦਾ ਸਿੱਧਾ ਅਸਰ ਝੋਨੇ ਦੀ ਨਮੀ ਉੱਪਰ ਪਿਆ ਹੈ। ਇਸ ਸਭ ਨੂੰ ਧਿਆਨ ਵਿਚ ਰੱਖਦਿਆਂ ਅੱਜ ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਵਲੋਂ ਸਥਾਨਕ ਦਾਣਾ ਮੰਡੀ ਰਾਏਕੋਟ ਵਿਖੇ ਵਿਸ਼ੇਸ਼ ਜਾਇਜ਼ਾ ਲਿਆ ਗਿਆ। ਜਿਸ ਦੌਰਾਨ ਉਨ੍ਹਾਂ ਮੰਡੀ ਵਿਚ ਜਾਇਜ਼ਾ ਲੈਂਦਿਆਂ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਖ਼ਰਾਬ ਹੋਣ ਤੋਂ ਬਚਾਉਣ ਲਈ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਅਤੇ ਸਖ਼ਤ ਹਿਦਾਇਤਾਂ ਦਿੱਤੀਆਂ ਹਨ। ਇਸ ਮੌਕੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਨੇ ਮੰਡੀ ਵਿਚ ਮੌਜੂਦ ਆੜ੍ਹਤੀਆਂ, ਮਜ਼ਦੂਰਾਂ ਅਤੇ ਆਪਣੀ ਫ਼ਸਲ ਵੇਚਣ ਆਏ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਬਰਸਾਤ ਦੇ ਪਾਣੀ ਕਾਰਨ ਮੰਡੀਆਂ ਵਿਚ ਪੈਦਾ ਹੋਈਆਂ ਦਿੱਕਤਾਂ ਅਤੇ ਬਰਸਾਤੀ ਪਾਣੀ ਦੀ ਸਥਿਤੀ ਨੂੰ ਦੇਖਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀ ਦੀ ਹਰ ਸਾਈਡ ਤੋਂ ਬਰਸਾਤੀ ਪਾਣੀ ਦੀ ਨਿਕਾਸੀ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਮੇਨ ਹੋਲਾਂ ਦੀ ਸਫ਼ਾਈ ਕਰਵਾਈ ਜਾਵੇਗੀ ਤਾਂ ਜੋ ਕਿਸਾਨਾਂ ਦੀ ਮਹੀਨਿਆਂ ਦੀ ਹੱਡ-ਭੰਨਵੀਂ ਮਿਹਨਤ ਸਦਕਾ ਤਿਆਰ ਕੀਤੀ ਫਸਲ ਦਾ ਕੋਈ ਨੁਕਸਾਨ ਨਾ ਹੋਵੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਤੂਰ ਨੇ ਦੱਸਿਆ ਕਿ ਮਾਰਕੀਟ ਕਮੇਟੀ ਰਾਏਕੋਟ ਵਲੋਂ ਮੰਡੀਆਂ ਵਿਚੋਂ ਬਾਰਿਸ਼ ਦੇ ਪਾਣੀ ਨੂੰ ਕੱਢਣ ਲਈ ਪਾਣੀ ਵਾਲੀਆਂ ਮੋਟਰਾਂ ਦਾ ਪ੍ਰਬੰਧ ਪਹਿਲਾਂ ਤੋਂ ਹੀ ਮੁਕੰਮਲ ਕੀਤਾ ਹੋਇਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਲੋੜ ਪਈ ਤਾਂ ਵੱਡੀਆਂ ਮੋਟਰਾਂ ਦੇ ਨਾਲ-ਨਾਲ ਟਰੈਕਟਰਾਂ ਰਾਹੀਂ ਵੀ ਟੁੱਲੂ ਪੰਪ ਲਗਾ ਕੇ ਪਾਣੀ ਤੁਰੰਤ ਬਾਹਰ ਕੱਢਿਆ ਜਾਵੇਗਾ ਤਾਂ ਜੋ ਦਾਣਾ ਮੰਡੀ ਰਾਏਕੋਟ ਸਮੇਤ ਮਾਰਕੀਟ ਕਮੇਟੀ ਰਾਏਕੋਟ ਅਧੀਨ ਪੈਂਦੇ ਸਮੁੱਚੇ ਖਰੀਦ ਕੇਂਦਰਾਂ ਦੇ ਫੜ੍ਹਾਂ ਵਿਚ ਵਿਕਣ ਲਈ ਆਈ ਝੋਨੇ ਦੀ ਫ਼ਸਲ ਨੂੰ ਪਾਣੀ ਦੀ ਮਾਰ ਤੋਂ ਬਚਾਇਆ ਜਾ ਸਕੇ। ਕਿਸਾਨਾਂ ਨੂੰ ਹੌਂਸਲਾ ਦਿੰਦਿਆਂ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਅਤੇ ਮਾਰਕੀਟ ਕਮੇਟੀ ਰਾਏਕੋਟ ਕਿਸਾਨਾਂ ਦੇ ਨਾਲ ਹਰ ਸਮੇਂ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਪੁੱਜੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਖਰੀਦਿਆ ਜਾਵੇਗਾ। ਇਸ ਮੌਕੇ ਸੁਰੇਸ਼ ਗਰਗ, ਪ੍ਰਸੋਤਮ ਗੁਪਤਾ, ਲੇਖਾਕਾਰ ਵਰਿੰਦਰ ਕੁਮਾਰ, ਤੇਜਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਵਿਰੋਧ ਕਰਨ ਵਾਲਿਆਂ ਦੇ ਮੂੰਹ ਬੰਦ ਕੀਤੇ ਜਾ ਰਹੇ ਨੇ- ਡਾ. ਬੱਤਾ ਅਗਲੀ ਖ਼ਬਰ ਸਰਕਾਰ ਨੇ ਇੱਕ ਆਈ.ਏ.ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ
Ad Position 24