13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸੂਬੇ ਦੀ ‘ਆਪ’ ਸਰਕਾਰ ਤੋਂ ਲੋਕ ਅੱਕ ਚੁੱਕੇ ਹਨ- ਕੈਪਟਨ ਸੰਦੀਪ ਸੰਧੂ

ਚੌਂਕੀਮਾਨ, 13 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਹਲਕਾ ਦਾਖੇ ਦੇ ਪਿੰਡ ਕੁਲਾਰ ਦੇ ਸਰਪੰਚ ਐਡਵੋਕੇਟ ਬਲਰਾਜ ਸਿੰਘ ਕੁਲਾਰ, ਪੰਚ ਬਾਬਾ ਗੁਰਜੀਤ ਸਿੰਘ ਕੁਲਾਰ ਤੇ ਪੰਚ ਜਗਦੀਪ ਸਿੰਘ ਕੁਲਾਰ ਨੇ ਪੰਜਾਬ ਪ੍ਰਦੇਸ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨਾਲ ਮੀਟਿੰਗ ਕੀਤੀ ਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਸੂਬੇ ਵਿਚ ਸਰਕਾਰ ਬਣਾਏਗੀ।

Ad Position 21
No active advertisement
ਅਜੀਤ ਡੈਸਕ 14-10-2026
ਚੌਂਕੀਮਾਨ, 13 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਹਲਕਾ ਦਾਖੇ ਦੇ ਪਿੰਡ ਕੁਲਾਰ ਦੇ ਸਰਪੰਚ ਐਡਵੋਕੇਟ ਬਲਰਾਜ ਸਿੰਘ ਕੁਲਾਰ, ਪੰਚ ਬਾਬਾ ਗੁਰਜੀਤ ਸਿੰਘ ਕੁਲਾਰ ਤੇ ਪੰਚ ਜਗਦੀਪ ਸਿੰਘ ਕੁਲਾਰ ਨੇ ਪੰਜਾਬ ਪ੍ਰਦੇਸ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨਾਲ ਮੀਟਿੰਗ ਕੀਤੀ ਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਸੂਬੇ ਵਿਚ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕੇ ਸੂਬੇ ਦੀ ‘ਆਪ’ ਸਰਕਾਰ ਤੋਂ ਲੋਕ ਅੱਕ ਚੁੱਕੇ ਹਨ, ਕਿਉਂਕਿ ਸੂਬੇ ਵਿਚ ਭ੍ਰਿਸ਼ਟਾਚਾਰ, ਰਿਸਵਤਖੋਰੀ, ਬੇਰੁਜ਼ਗਾਰੀ ਸਮੇਤ ਨਸ਼ਾ ਖੁੱਲੇ ਆਮ ਵਿਕ ਰਿਹਾ ਹੈ ਤੇ ਸੂਬਾ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਸਰਪੰਚ ਐਡਵੋਕੇਟ ਬਲਰਾਜ ਸਿੰਘ ਕੁਲਾਰ, ਪੰਚ ਬਾਬਾ ਗੁਰਜੀਤ ਸਿੰਘ ਕੁਲਾਰ ਤੇ ਪੰਚ ਜਗਦੀਪ ਸਿੰਘ ਕੁਲਾਰ ਨੇ ਕਿਹਾ ਕਿ ਸੂਬੇ ਦੇ ਲੋਕ ਇੱਕੋ ਇਕ ਪਾਰਟੀ ਕਾਂਗਰਸ ਨੂੰ ਸੂਬੇ ਦੀ ਵਾਂਗਡੋਰ ਸੌਂਪਣ ਲਈ 2027 ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਤੇ ਹਲਕੇ ਦਾਖੇ ਵਿਚ ਵੀ ਕਾਂਗਰਸ ਪਾਰਟੀ ਦਾ ਝੰਡਾ ਬੁਲੰਦ ਰਹੇਗਾ ਤੇ ਕੈਪਟਨ ਸੰਦੀਪ ਸੰਧੂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ। ਇਸ ਮੌਕੇ ਕਾਗਰਸੀ ਆਗੂਆਂ ਨੇ ਪੰਜਾਬ ਪ੍ਰਦੇਸ਼ ਕਾਗਰਸ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਨੂੰ ਵਧਾਈ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਮਹਾਰਾਜ ਅਗਰਸੇਨ ਜੈਅੰਤੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਈ ਅਗਲੀ ਖ਼ਬਰ ਨਸ਼ੇ ਦਾ ਵਿਰੋਧ ਕਰਨ ਵਾਲਿਆਂ ਦੇ ਮੂੰਹ ਬੰਦ ਕੀਤੇ ਜਾ ਰਹੇ ਨੇ- ਡਾ. ਬੱਤਾ
Ad Position 24