ਤੇਜ਼ ਰਫ਼ਤਾਰ ਝੋਨੇ ਦੀਆਂ ਬੋਰੀਆਂ ਨਾਲ ਭਰਿਆ ਟਰੱਕ ਪਲਟਿਆ, ਵੱਡਾ ਹਾਦਸਾ ਟਲਿਆ
ਰਾਏਕੋਟ, 13 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਲੁਧਿਆਣਾ-ਬਠਿੰਡਾ ਰਾਜਮਾਰਗ ’ਤੇ ਸਥਿਤ ਸ਼ਹਿਰ ਰਾਏਕੋਟ ਵਿਖੇ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਨਜ਼ਦੀਕ ਬੀਤੀ ਰਾਤ 11:30 ਵਜੇ ਦੇ ਕਰੀਬ ਇਕ ਤੇਜ਼ ਰਫ਼ਤਾਰ ਝੋਨੇ ਨਾਲ ਭਰਿਆ ਟਰੱਕ ਪਲਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਵਿਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ, ਪ੍ਰੰਤੂ ਸੜਕ ‘ਤੇ ਝੋਨੇ ਦੀਆਂ ਬੋਰੀਆਂ ਡਿੱਗਣ ਕਾਰਨ ਆਵਾਜਾਈ ਕੁਝ ਸਮੇਂ ਲਈ ਪ੍ਰਭਾਵਿਤ ਰਹੀ।
ਰਾਏਕੋਟ, 13 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਲੁਧਿਆਣਾ-ਬਠਿੰਡਾ ਰਾਜਮਾਰਗ ’ਤੇ ਸਥਿਤ ਸ਼ਹਿਰ ਰਾਏਕੋਟ ਵਿਖੇ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਨਜ਼ਦੀਕ ਬੀਤੀ ਰਾਤ 11:30 ਵਜੇ ਦੇ ਕਰੀਬ ਇਕ ਤੇਜ਼ ਰਫ਼ਤਾਰ ਝੋਨੇ ਨਾਲ ਭਰਿਆ ਟਰੱਕ ਪਲਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਵਿਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ, ਪ੍ਰੰਤੂ ਸੜਕ ‘ਤੇ ਝੋਨੇ ਦੀਆਂ ਬੋਰੀਆਂ ਡਿੱਗਣ ਕਾਰਨ ਆਵਾਜਾਈ ਕੁਝ ਸਮੇਂ ਲਈ ਪ੍ਰਭਾਵਿਤ ਰਹੀ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਟਰੱਕ ਨੰਬਰ ਪੀ.ਬੀ. 29 ਐਕਸ 9885, ਜਿਸ ਨੂੰ ਰਾਜਿੰਦਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਖੰਡੂਰ, ਜ਼ਿਲ੍ਹਾ ਫਿਰੋਜ਼ਪੁਰ ਚਲਾ ਰਿਹਾ ਸੀ, ਜਦੋਂ ਉਕਤ ਟਰੱਕ ਰਾਏਕੋਟ ਵਿਖੇ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਨੇੜੇ ਪਹੁੰਚਿਆ ਤਾਂ ਤੇਜ਼ ਰਫ਼ਤਾਰ ਕਾਰਨ ਡਰਾਈਵਰ ਤੋਂ ਅਚਾਨਕ ਟਰੱਕ ਦਾ ਸੰਤੁਲਿਨ ਵਿਗੜ ਗਿਆ ਅਤੇ ਟਰੱਕ ਸੜਕ ’ਤੇ ਪਲਟ ਗਿਆ। ਇਸ ਘਟਨਾ ਵਿਚ ਟਰੱਕ ਡਰਾਈਵਰ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਥਾਣਾ ਸਿਟੀ ਰਾਏਕੋਟ ਦੀ ਪੁਲਿਸ ਪਾਰਟੀ ਮੌਕੇ ’ਤੇ ਪੁੱਜ ਕੇ ਮਾਮਲੇ ਦੀ ਜਾਂਚ ਕੀਤੀ ਗਈ ਹੈ ਅਤੇ ਕਾਫ਼ੀ ਜੱਦੋ-ਜ਼ਹਿਦ ਬਾਅਦ ਆਵਾਜਾਈ ਨੂੰ ਬਹਾਲ ਕਰਵਾਇਆ ਗਿਆ।