ਕਿੰਗਜ਼ਵੇ ਗਲੋਬਲ ਸਕੂਲ ਦੇ ਪ੍ਰਬੰਧਕਾਂ ਨੇ ਵਿਦਿਆਰਥੀਆਂ ਸਾਇੰਸ ਸਿਟੀ ਦਾ ਟੂਰ ਲਗਵਾਇਆ
ਜਗਰਾਉਂ, 13 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਪਹਿਲੀ ਜਮਾਤ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਲਈ ਇੱਕ ਦਿਲਚਸਪ ਅਤੇ ਮਨੋਰੰਜਕ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਦੌਰਾਨ ਬੱਚਿਆਂ ਲਈ ਸੇਬਾਂ ਨੂੰ ਧਾਗਿਆਂ ਨਾਲ ਬੰਨ੍ਹ ਕੇ ਲਟਕਾਇਆ ਗਿਆ ਅਤੇ ਉਨ੍ਹਾਂ ਨੂੰ ਬਿਨਾਂ ਹੱਥ ਲਗਾਏ ਸੇਬ ਖਾਣ ਦਾ ਚੈਲੰਜ ਦਿੱਤਾ ਗਿਆ।
ਬ
ਬਲੌਜ਼ਮ ਸਕੂਲ ਵਿਖੇ ਬੱਚਿਆਂ ਲਈ ਮਨੋਰੰਜਕ ਗਤੀਵਿਧੀ ਕਰਵਾਈ
14-10-2026
ਜਗਰਾਉਂ, 13 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਪਹਿਲੀ ਜਮਾਤ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਲਈ ਇੱਕ ਦਿਲਚਸਪ ਅਤੇ ਮਨੋਰੰਜਕ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਦੌਰਾਨ ਬੱਚਿਆਂ ਲਈ ਸੇਬਾਂ ਨੂੰ ਧਾਗਿਆਂ ਨਾਲ ਬੰਨ੍ਹ ਕੇ ਲਟਕਾਇਆ ਗਿਆ ਅਤੇ ਉਨ੍ਹਾਂ ਨੂੰ ਬਿਨਾਂ ਹੱਥ ਲਗਾਏ ਸੇਬ ਖਾਣ ਦਾ ਚੈਲੰਜ ਦਿੱਤਾ ਗਿਆ। ਇਸ ਅਨੋਖੀ ਗਤੀਵਿਧੀ ਨੇ ਬੱਚਿਆਂ ਵਿੱਚ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਪੈਦਾ ਕਰ ਦਿੱਤੀ। ਬੱਚਿਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਇਸ ਗਤੀਵਿਧੀ ਵਿੱਚ ਭਾਗ ਲਿਆ ਅਤੇ ਇੱਕ-ਦੂਜੇ ਨੂੰ ਅਜਿਹਾ ਕਰਦੇ ਦੇਖ ਕੇ ਖੂਬ ਮਸਤੀ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਮਨੋਰੰਜਕ ਅਤੇ ਵਿਹਾਰਕ ਗਤੀਵਿਧੀਆਂ ਵੀ ਬਹੁਤ ਮਹੱਤਵਪੂਰਨ ਹਨ। ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਆਤਮ-ਵਿਸ਼ਵਾਸ, ਸਹਿਯੋਗ ਅਤੇ ਨਵੀਆਂ ਚੀਜ਼ਾਂ ਸਿੱਖਣ ਦੀ ਰੁਚੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਬੱਚਿਆਂ ਨੂੰ ਖੁਸ਼ਨੁਮਾ ਅਤੇ ਪ੍ਰੇਰਨਾਦਾਇਕ ਮਾਹੌਲ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਖੇਡ-ਖੇਡ ਵਿੱਚ ਸਿੱਖਦੇ ਹੋਏ ਆਪਣੀਆਂ ਯੋਗਤਾਵਾਂ ਨੂੰ ਨਿਖਾਰ ਸਕਣ। ਇਸ ਮੌਕੇ ਸਕੂਲ ਦੇ ਪ੍ਰਧਾਨ ਸ. ਮਨਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਬੱਚਿਆਂ ਦਾ ਬਚਪਨ ਖੁਸ਼ੀਆਂ, ਖੇਡਾਂ ਅਤੇ ਨਵੀਆਂ ਸਿੱਖਿਆਵਾਂ ਨਾਲ ਭਰਪੂਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਲੌਜ਼ਮ ਕਾਨਵੈਂਟ ਸਕੂਲ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਵੀ ਲਗਾਤਾਰ ਯਤਨਸ਼ੀਲ ਹੈ।