13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸ਼ਿਵਾਲਿਕ ਮਾਡਲ ਸਕੂਲ ਵਿਚ ਵਿਗਿਆਨ ਮੇਲੇ ਦਾ ਸ਼ਾਨਦਾਰ ਆਯੋਜਨ

ਜਗਰਾਉਂ, 13 ਅਕਤੂਬਰ (ਵਿਨੋਦ ਕੁਮਾਰ)-ਸ਼ਿਵਾਲਿਕ ਮਾਡਲ ਸਕੂਲ ਜਗਰਾਉਂ ਵਿਚ ਵਿਦਿਆਰਥੀਆਂ ਦੀ ਵਿਗਿਆਨਕ ਸੋਚ ਤੇ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਿਗਿਆਨ ਮੇਲੇ ਦਾ ਆਯੋਜਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਅਧਾਰਤ ਵਰਕਿੰਗ ਮਾਡਲ, ਆਕਰਸ਼ਕ ਚਾਰਟ ਤੇ ਹੱਥੀਂ ਬਣਾਈਆਂ ਕਲਾਕ੍ਰਿਤੀਆਂ ਪੇਸ਼ ਕਰਕੇ ਆਪਣੀ ਪ੍ਰਤਿਭਾ, ਕਲਪਨਾਸ਼ੀਲਤਾ ਅਤੇ ਵਿਹਾਰਕ ਗਿਆਨ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ।

Ad Position 21
No active advertisement
ਕਣਕ ਦੇ ਸਮਰਥਨ ਮੁੱਲ ’ਚ ਕੀਤੇ ਵਾਧੇ ਨੂੰ ਮੁੱਢੋਂ ਹੀਂ ਨਕਾਰਿਆ 14-10-2026
ਜਗਰਾਉਂ, 13 ਅਕਤੂਬਰ (ਵਿਨੋਦ ਕੁਮਾਰ)-ਸ਼ਿਵਾਲਿਕ ਮਾਡਲ ਸਕੂਲ ਜਗਰਾਉਂ ਵਿਚ ਵਿਦਿਆਰਥੀਆਂ ਦੀ ਵਿਗਿਆਨਕ ਸੋਚ ਤੇ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਿਗਿਆਨ ਮੇਲੇ ਦਾ ਆਯੋਜਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਅਧਾਰਤ ਵਰਕਿੰਗ ਮਾਡਲ, ਆਕਰਸ਼ਕ ਚਾਰਟ ਤੇ ਹੱਥੀਂ ਬਣਾਈਆਂ ਕਲਾਕ੍ਰਿਤੀਆਂ ਪੇਸ਼ ਕਰਕੇ ਆਪਣੀ ਪ੍ਰਤਿਭਾ, ਕਲਪਨਾਸ਼ੀਲਤਾ ਅਤੇ ਵਿਹਾਰਕ ਗਿਆਨ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨੀਲਮ ਸ਼ਰਮਾ ਨੇ ਕੀਤੀ। ਇਸ ਮੌਕੇ ਡਾ. ਐੱਸ. ਕੇ. ਵਰਮਾ ਤੇ ਡਾ. ਸ਼ੈਲਜਾ ਵਰਮਾ ਮੁੱਖ ਮਹਿਮਾਨ ਵਜੋਂ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਟੋਨੀ ਵਰਮਾ, ਆਸ਼ੀਸ਼ ਗੁਪਤਾ, ਅਪਾਰ ਸਿੰਘ, ਰਬਜੀਤ ਕੌਰ, ਡਾ. ਚੰਦਰਮੋਹਨ ਓਹਰੀ, ਪਰਮਿੰਦਰ ਕੌਰ, ਮਿਨੀ ਤਲਵਾਰ ਤੇ ਸੁਧਾ ਗੋਇਲ ਨੇ ਵੀ ਆਪਣੀ ਹਾਜ਼ਰੀ ਦਰਜ ਕਰਵਾਈ। ਪ੍ਰਿੰਸੀਪਲ ਨੀਲਮ ਸ਼ਰਮਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਵਿਦਿਅਕ ਆਯੋਜਨ ਵਿਦਿਆਰਥੀਆਂ ਵਿਚ ਜਿਗਿਆਸਾ, ਦਲੀਲਪੂਰਨ ਸੋਚ, ਆਤਮ-ਵਿਸ਼ਵਾਸ ਤੇ ਖੋਜ ਦੀ ਪ੍ਰਵਿਰਤੀ ਵਿਕਸਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਪ ਪ੍ਰਧਾਨ ਸ੍ਰੀਮਤੀ ਇਸ਼ਿਤਾ ਗੁਪਤਾ ਨੇ ਵਿਗਿਆਨ ਮੇਲੇ ਨੂੰ ਸਫ਼ਲ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਨੇ ਆਯੋਜਨ ਦੀਆਂ ਤਿਆਰੀਆਂ ਤੋਂ ਲੈ ਕੇ ਆਖਰੀ ਪੇਸ਼ਕਾਰੀ ਤੱਕ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਲਗਾਤਾਰ ਮਾਰਗਦਰਸ਼ਨ ਕੀਤਾ ਤੇ ਉਨ੍ਹਾਂ ਦਾ ਉਤਸ਼ਾਹ ਵਧਾਇਆ। ਪ੍ਰਿੰਸੀਪਲ ਨੀਲਮ ਸ਼ਰਮਾ ਤੇ ਆਏ ਮਹਿਮਾਨਾਂ ਨੇ ਵੱਖ-ਵੱਖ ਪ੍ਰਦਰਸ਼ਨੀਆਂ ਦਾ ਨਿਰੀਖਣ ਕੀਤਾ ਤੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੇ ਮਾਡਲਾਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਫਾਰ ਵਿਮੈਨ ਸਿੱਧਵਾਂ ਖੁਰਦ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਨੂੰ ਸਦਮਾ, ਪਿਤਾ ਦਾ ਦਿਹਾਂਤ ਅਗਲੀ ਖ਼ਬਰ ਕਿੰਗਜ਼ਵੇ ਗਲੋਬਲ ਸਕੂਲ ਦੇ ਪ੍ਰਬੰਧਕਾਂ ਨੇ ਵਿਦਿਆਰਥੀਆਂ ਸਾਇੰਸ ਸਿਟੀ ਦਾ ਟੂਰ ਲਗਵਾਇਆ
Ad Position 24