ਪੰਜਾਬ ’ਚ ਨਸ਼ਾ ਤਸਕਰਾਂ ਨੂੰ ਨਸ਼ੇ ਵੇਚਣ ਦੀ ‘ਆਪ’ ਸਰਕਾਰ ਨੇ ਪੂਰਨ ਆਜ਼ਾਦੀ ਦਿੱਤੀ- ਪ੍ਰਧਾਨ ਬਿੰਦਰ ਮਨੀਲਾ
ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਕੀਤੇ ਜਾਣ ਦੀ ਪ੍ਰਧਾਨ ਬਿੰਦਰ ਮਨੀਲਾ ਵਲੋਂ ਸਖਤ ਨਿਖੇਧੀ
ਜਗਰਾਉਂ, 14 ਅਕਤੂਬਰ (ਗੁਰਦੀਪ ਸਿੰਘ ਮਲਕ)-ਮਾਨ ਸਾਹਿਬ ਵਿਚ ਸਮਾਜ ਸੇਵੀ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਮੈਡੀਕਲ ਨਸ਼ਾ ਤਸਕਰ ਵਲੋਂ ਹੱਤਿਆ ਕੀਤੇ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸੀਨੀਅਰ ਆਗੂ ਪ੍ਰਧਾਨ ਬਿੰਦਰ ਮਨੀਲਾ ਨੇ ਕਿਹਾ ਪੰਜਾਬ ਵਿਚ ਕਾਨੂੰਨ ਵਸਤਾ ਦੀ ਸਥਿਤੀ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਅਤੇ ਸੂਬੇ ਵਿੱਚ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜੀ ਨੂੰ ਬਚਾਉਣ ਵਾਲੇ ਦਰਦੀਆਂ ਨੂੰ ਜਾਂ ਤਾਂ ਜੇਲਾਂ ਵਿਚ ਬੰਦ ਕੀਤਾ ਜਾ ਰਿਹਾ ਹੈ ਜਾਂ ਫਿਰ ਉਨ੍ਹਾਂ ਗਿਣੇ ਮਿਣੇ ਸਾਜਿਸ਼ ਤਹਿਤ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ।
ਜਗਰਾਉਂ, 14 ਅਕਤੂਬਰ (ਗੁਰਦੀਪ ਸਿੰਘ ਮਲਕ)-ਮਾਨ ਸਾਹਿਬ ਵਿਚ ਸਮਾਜ ਸੇਵੀ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਮੈਡੀਕਲ ਨਸ਼ਾ ਤਸਕਰ ਵਲੋਂ ਹੱਤਿਆ ਕੀਤੇ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸੀਨੀਅਰ ਆਗੂ ਪ੍ਰਧਾਨ ਬਿੰਦਰ ਮਨੀਲਾ ਨੇ ਕਿਹਾ ਪੰਜਾਬ ਵਿਚ ਕਾਨੂੰਨ ਵਸਤਾ ਦੀ ਸਥਿਤੀ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਅਤੇ ਸੂਬੇ ਵਿੱਚ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜੀ ਨੂੰ ਬਚਾਉਣ ਵਾਲੇ ਦਰਦੀਆਂ ਨੂੰ ਜਾਂ ਤਾਂ ਜੇਲਾਂ ਵਿਚ ਬੰਦ ਕੀਤਾ ਜਾ ਰਿਹਾ ਹੈ ਜਾਂ ਫਿਰ ਉਨ੍ਹਾਂ ਗਿਣੇ ਮਿਣੇ ਸਾਜਿਸ਼ ਤਹਿਤ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਸ ਮੈਡੀਕਲ ਵਾਲੇ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਕੀਤੀ ਹੈ, ਉਹ ਲੰਮੇ ਸਮੇਂ ਤੋਂ ਸ਼ਰ੍ਹੇਆਮ ਨਸ਼ੇ ਵੇਚ ਰਿਹਾ ਸੀ , ਜਿਸ ਨੂੰ ਪੁਲਿਸ ਦੀ ਵੀ ਸਰਪ੍ਰਸਤੀ ਹਾਸਲ ਦੱਸੀ ਜਾ ਰਹੀ ਹੈ। ਜਿਸ ਨੂੰ ਅਨੇਕਾਂ ਵਾਰ ਪਰਵਿੰਦਰ ਸਿੰਘ ਝੋਟਾ ਨੇ ਆਪਣੀ ਟੀਮ ਮਿਲ ਕੇ ਨਸ਼ੇ ਦੀਆਂ ਦਵਾਈਆਂ ਵੇਚਦੇ ਨੂੰ ਕਾਬੂ ਕੀਤਾ ਸੀ। ਪ੍ਰਧਾਨ ਬਿੰਦਰ ਮਨੀਲਾ ਨੇ ਕਿਹਾ ਕਿ ਇਸਦੇ ਬਾਵਜੂਦ ਪੁਲਿਸ ਅਤੇ ਡਰੱਗ ਵਿਭਾਗ ਨੇ ਉਸ ਤੇ ਕੋਈ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਉਸਦਾ ਹੌਂਸਲਾ ਇਥੋਂ ਤੱਕ ਵੱਧ ਗਿਆ ਕਿ ਉਸ ਨੇ ਪਰਵਿੰਦਰ ਸਿੰਘ ਦੀ ਸ਼ਰ੍ਹੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਜਿਸ ਦੀ ਕਸੂਰਵਾਰ ਪੰਜਾਬ ਸਰਕਾਰ ਹੈ। ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੈਤਿਤਕਾ ਦੇ ਅਧਾਰ ਤੋਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।