ਸਨਮਤੀ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਤੇ ਮਨੋਰੰਜਕ ਟੂਰ ਲਗਾਇਆ
ਜਗਰਾਉਂ, 14 ਅਕਤੂਬਰ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਵਿਹਾਰਕ ਗਿਆਨ ਵਿੱਚ ਵਾਧਾ ਕਰਨ ਅਤੇ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਵਿਦਿਅਕ ਤੇ ਮਨੋਰੰਜਕ ਟੂਰ ਲਗਾਇਆ ਗਿਆ । ਸਕੂਲ ਦੀ ਪ੍ਰਿੰਸੀਪਲ ਸੁਪ੍ਰਿਆ ਖੁਰਾਨਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਖੂਬ ਮਸਤੀ ਕੀਤੀ ਅਤੇ ਆਪਣੇ ਸਾਥੀਆਂ ਤੇ ਅਧਿਆਪਕਾਂ ਨਾਲ ਯਾਦਗਾਰੀ ਪਲ ਬਿਤਾਏ।
ਜਗਰਾਉਂ, 14 ਅਕਤੂਬਰ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਵਿਹਾਰਕ ਗਿਆਨ ਵਿੱਚ ਵਾਧਾ ਕਰਨ ਅਤੇ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਵਿਦਿਅਕ ਤੇ ਮਨੋਰੰਜਕ ਟੂਰ ਲਗਾਇਆ ਗਿਆ । ਸਕੂਲ ਦੀ ਪ੍ਰਿੰਸੀਪਲ ਸੁਪ੍ਰਿਆ ਖੁਰਾਨਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਖੂਬ ਮਸਤੀ ਕੀਤੀ ਅਤੇ ਆਪਣੇ ਸਾਥੀਆਂ ਤੇ ਅਧਿਆਪਕਾਂ ਨਾਲ ਯਾਦਗਾਰੀ ਪਲ ਬਿਤਾਏ। ਇਸ ਟੂਰ ਨੂੰ ਵਿਦਿਆਰਥੀਆਂ ਦੀ ਉਮਰ ਅਤੇ ਜਮਾਤਾਂ ਦੇ ਅਨੁਸਾਰ ਵੱਖ-ਵੱਖ ਸਥਾਨਾਂ ਲਈ ਵਿਉਂਤਬੱਧ ਕੀਤਾ ਗਿਆ। ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੂੰ ਫਨ ਇਸਲੈਂਡ ਤਲਵੰਡੀ ਭਾਈ ਵਿਖੇ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਮਨੋਰੰਜਨ ਭਰਪੂਰ ਗਤੀਵਿਧੀਆਂ ਦਾ ਆਨੰਦ ਮਾਣਿਆ। ਇਸੇ ਤਰ੍ਹਾਂ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵੱਖ-ਵੱਖ ਟੂਰਾਂ ਦਾ ਪ੍ਰਬੰਧ ਕੀਤਾ ਗਿਆ। ਲੜਕੀਆਂ ਬਠਿੰਡਾ ਵਿਖੇ ਪੰਜੁਆਏ ਅਤੇ ਲੜਕੇ ਜਲੰਧਰ ਦੇ ਵੰਡਰਲੈਂਡ ਗਏ, ਜਿੱਥੇ ਉਨ੍ਹਾਂ ਨੇ ਮਨੋਰੰਜਕ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਇਹ ਟੂਰ ਵਿਦਿਆਰਥੀਆਂ ਲਈ ਰੋਜ਼ਾਨਾ ਦੀ ਪੜ੍ਹਾਈ ਅਤੇ ਕਲਾਸਰੂਮ ਦੀ ਰੁਟੀਨ ਤੋਂ ਹਟ ਕੇ ਕੁਝ ਨਵਾਂ ਕਰਨ ਅਤੇ ਸਿੱਖਣ ਦਾ ਇੱਕ ਸੁਨਹਿਰੀ ਮੌਕਾ ਸਾਬਤ ਹੋਇਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੁਪ੍ਰਿਆ ਖੁਰਾਨਾ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਹੀਂ, ਸਗੋਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਹਰ ਪੱਖੋਂ ਵਿਕਾਸ ਕਰਨਾ ਵੀ ਹੈ। ਅਜਿਹੇ ਟੂਰ ਬੱਚਿਆਂ ਵਿੱਚ ਆਪਸੀ ਸਾਂਝ, ਅਨੁਸ਼ਾਸਨ, ਸਹਿਯੋਗ, ਆਤਮ-ਵਿਸ਼ਵਾਸ ਅਤੇ ਸਮੂਹ ਵਿੱਚ ਕੰਮ ਕਰਨ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਸਕੂਲ ਦੀ ਮੈਨੇਜਮੈਂਟ ਦੇ ਪ੍ਰਧਾਨ ਰਮੇਸ਼ ਜੈਨ ਅਤੇ ਸੈਕਟਰੀ ਮਹਾਂਵੀਰ ਜੈਨ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਇਸ ਮੌਕੇ ਟੂਰ ਇੰਚਾਰਜ ਸਨੀ ਪਾਸੀ, ਵਿਨੋਦ ਕੁਮਾਰ, ਰਾਜਿੰਦਰ ਕੁਮਾਰ, ਕੁਲਦੀਪ ਕੌਰ, ਮਲਕੀਤ ਕੌਰ, ਹਰਮੀਤ ਕੌਰ, ਮੈਡਮ ਸੋਨੀਆ, ਅੰਕਿਤਾ ਗੁਪਤਾ, ਅਨੂ ਸ਼ਰਮਾ, ਨਵਜੀਤ ਸ਼ਰਮਾ, ਅਨੀਤਾ ਸ਼ਰਮਾ, ਮੈਡਮ ਮਨਪ੍ਰੀਤ, ਪੂਜਾ ਰਾਣੀ, ਮਨੋਜ ਕੁਮਾਰ ਚੱਢਾ, ਕੁਲਦੀਪ ਕੌਰ ਸਿੱਧੂ, ਦੀਕਸ਼ਾ ਹੰਸ, ਸੁਨੀਤਾ ਰਾਣੀ, ਸਾਕਸ਼ੀ ਚੋਪੜਾ, ਰਜਨੀ ਰਾਣੀ, ਆਰਤੀ ਗੁਪਤਾ, ਨਵੀਨ ਗੁਪਤਾ, ਗੁਰਜੀਤ ਕੌਰ, ਜੋਤੀ ਰਾਣੀ, ਹਿਤੂ ਸਿੰਗਲਾ, ਅਵਨੀਤ ਕੌਰ, ਨਛੱਤਰ ਸਿੰਘ ਆਦਿ ਹਾਜ਼ਰ ਸਨ।