14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਦੇ ਹਾਲਾਤ ਬੇਹੱਦ ਗੰਭੀਰ, ਪੰਜਾਬ ਸਰਕਾਰ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ-ਸਾਬਕਾ ਵਿਧਾਇਕ ਜੱਗਾ ਹਿੱਸੋਵਾਲ

ਜਗਰਾਉਂ, 14 ਅਕਤੂਬਰ (ਗੁਰਦੀਪ ਸਿੰਘ ਮਲਕ)-ਪੰਜਾਬ ਦੇ ਹਾਲਾਤ ਇੰਨੇ ਮਾੜੇ ਹੋ ਚੁੱਕੇ ਹਨ ਕਿ ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਵਰਗੇ ਨੌਜਵਾਨਾਂ ਦੀਆਂ ਦਿਨ ਦਿਹਾੜੇ ਨਸ਼ਾ ਤਸਕਰਾਂ ਵੱਲੋਂ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਕਿਹਾ ਕਿ ਰਾਸ਼ਟਰਪਤੀ ਨੂੰ ਤੁਰੰਤ ਪੰਜਾਬ ਸਰਕਾਰ ਨੂੰ ਬਰਖਾਸਤ ਕਰ ਦੇਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 15-10-2026
ਜਗਰਾਉਂ, 14 ਅਕਤੂਬਰ (ਗੁਰਦੀਪ ਸਿੰਘ ਮਲਕ)-ਪੰਜਾਬ ਦੇ ਹਾਲਾਤ ਇੰਨੇ ਮਾੜੇ ਹੋ ਚੁੱਕੇ ਹਨ ਕਿ ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਵਰਗੇ ਨੌਜਵਾਨਾਂ ਦੀਆਂ ਦਿਨ ਦਿਹਾੜੇ ਨਸ਼ਾ ਤਸਕਰਾਂ ਵੱਲੋਂ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਕਿਹਾ ਕਿ ਰਾਸ਼ਟਰਪਤੀ ਨੂੰ ਤੁਰੰਤ ਪੰਜਾਬ ਸਰਕਾਰ ਨੂੰ ਬਰਖਾਸਤ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਇੱਕ ਪਾਸੇ ਪੰਜਾਬ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਡਰਾਮੇ ਕਰ ਰਹੀ ਹੈ ਦੂਜੇ ਪਾਸੇ ਨਸ਼ਾ ਤਸਕਰ ਖੁੱਲ੍ਹੇ ਆਮ ਨਸ਼ਿਆਂ ਨੂੰ ਵੇਚ ਰਹੇ ਹਨ। ਜਿੰਨ੍ਹਾਂ ਨੂੰ ਰੋਕਣ ਲਈ ਪਰਵਿੰਦਰ ਸਿੰਘ ਝੋਟਾ ਆਵਾਜ਼ ਉਠਾਉਂਦਾ ਸੀ ਪਰ ਸਰਕਾਰ ਦੀ ਮਿਲੀ ਭੁਗਤ ਨਾਲ ਪਰਵਿੰਦਰ ਸਿੰਘ ਝੋਟਾ ਦੀ ਕੱਲ੍ਹ ਹੱਤਿਆ ਕਰ ਦਿੱਤੀ ਗਈ। ਜਿਸ ਨਾਲ ਹਰੇਕ ਪੰਜਾਬ ਦਰਦੀ ਦੇ ਹਿਰਦੇ ਵਲੂੰਧਰੇ ਗਏ ਹਨ। ਅੱਜ ਪੰਜਾਬ ਦੀਆਂ ਮਾਵਾਂ ਪੁੱਛ ਰਹੀਆਂ ਹਨ ਕਿ ਅਸੀਂ ਆਪਣੇ ਬੱਚਿਆਂ ਨੂੰ ਬਚਾਉਣ ਲਈ ਕੀ ਕਰੀਏ, ਕਿਉਂਕਿ ਸੂਬੇ ਵਿੱਚ ਨਸ਼ਾ ਤਸਕਰਾਂ ਤੇ ਗੈਂਗਸਟਰ ਦਾ ਰਾਜ ਚੱਲ ਰਿਹਾ ਅਤੇ ਪੰਜਾਬ ਦੇ ਹਰੇਕ ਸ਼ਹਿਰ ਅਤੇ ਪਿੰਡ ਦੀ ਹਰੇਕ ਗਲੀ ਮਹੱਲੇ ਵਿੱਚ ਖੁੱਲ੍ਹੇ ਆਮ ਨਸ਼ੇ ਵਿੱਕ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੱਤ੍ਹਾ ’ਤੇ ਰਹਿਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਖ਼ਿਲਾਫ਼ ਜੰਗ ਲੜਦਾ ਸ਼ਹੀਦ ਹੋ ਗਿਆ, ਜਿਸਦੀ ਦੋਸੀ ਪੰਜਾਬ ਸਰਕਾਰ ਹੈ।
Ad Position 22
No active advertisement
ਪਿਛਲੀ ਖ਼ਬਰ ਰਕਬਾ ਭਵਨ ’ਚ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਉਤਸ਼ਵ ਮਨਾਉਣ ਲਈ ਵੱਡੀ ਗਿਣਤੀ ’ਚ ਸੰਗਤਾਂ ਪੁੱਜਣ- ਚੇਅਰਮੈਨ ਝੱਮਟ 9 ਕਿ... ਅਗਲੀ ਖ਼ਬਰ ਸਨਮਤੀ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਤੇ ਮਨੋਰੰਜਕ ਟੂਰ ਲਗਾਇਆ
Ad Position 24