14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਿੰਡ ਕੁਲਾਰ ਵਿਖੇ ਜੈ ਮਾਂ ਚਿੰਤਪੁਰਨੀ ਕਲੱਬ ਵਲੋਂ ਵਿਸ਼ਾਲ ਜਗਰਾਤਾ ਤੇ ਭੰਡਾਰਾ ਕਰਵਾਇਆ

ਚੌਂਕੀਮਾਨ, 14 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਜੈ ਮਾਂ ਚਿੰਤਪੁਰਨੀ ਕਲੱਬ ਪਿੰਡ ਕੁਲਾਰ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਜਗਰਾਤਾ ਤੇ ਭੰਡਾਰਾ ਕਰਵਾਇਆ ਗਿਆ। ਇਸ ਮੌਕੇ ਪ੍ਰਧਾਨ ਤੇਜਿੰਦਰ ਸਿੰਘ ਬਿੰਦਰੀ ਤੇ ਖ਼ਜ਼ਾਨਚੀ ਸੰਦੀਪ ਸਿੰਘ ਸੀਪਾ ਨੇ ਦੱਸਿਆ ਕਿ ਮਾਤਾ ਜੀ ਦੀ ਜਤੋ ਚਿੰਤਪੁਰਨੀ ਤੋਂ ਲਿਆਂਦੀ ਗਈ।

Ad Position 21
No active advertisement
ਅਜੀਤ ਡੈਸਕ 15-10-2026
ਚੌਂਕੀਮਾਨ, 14 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਜੈ ਮਾਂ ਚਿੰਤਪੁਰਨੀ ਕਲੱਬ ਪਿੰਡ ਕੁਲਾਰ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਜਗਰਾਤਾ ਤੇ ਭੰਡਾਰਾ ਕਰਵਾਇਆ ਗਿਆ। ਇਸ ਮੌਕੇ ਪ੍ਰਧਾਨ ਤੇਜਿੰਦਰ ਸਿੰਘ ਬਿੰਦਰੀ ਤੇ ਖ਼ਜ਼ਾਨਚੀ ਸੰਦੀਪ ਸਿੰਘ ਸੀਪਾ ਨੇ ਦੱਸਿਆ ਕਿ ਮਾਤਾ ਜੀ ਦੀ ਜਤੋ ਚਿੰਤਪੁਰਨੀ ਤੋਂ ਲਿਆਂਦੀ ਗਈ। ਇਸ ਮੌਕੇ ਜਗਰਾਤੇ ਦਾ ਉਦਘਾਟਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਵੱਲੋਂ ਕੀਤਾ ਗਿਆ। ਇਸ ਮੌਕੇ ਗਾਇਕ ਲਖਵੀਰ ਸਿੰਘ ਲੱਖੀ ਢੱਟ ਵਲੋਂ ਮਹਾਂਮਈ ਦੀਆਂ ਭੇਟਾਂ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਕੈਪਟਨ ਸੰਦੀਪ ਸੰਧੂ ਨੇ ਆਪਣੇ ਨੇਕ ਕਮਾਈ ਵਿਚੋਂ ਕਲੱਬ ਨੂੰ ਨਗਦ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਮਾਂ ਚਿੰਤਪੁਰਨੀ ਕਲੱਬ ਦੇ ਤੇਜਿੰਦਰ ਸਿੰਘ ਬਿੰਦਰੀ, ਖਜ਼ਾਨਚੀ ਸੰਦੀਪ ਸਿੰਘ ਸੀਪਾ, ਸੈਕਟਰੀ ਸੋਨੀ ਕੁਲਾਰ, ਮੈਂਬਰ ਜਸਪ੍ਰੀਤ ਸਿੰਘ ਰੋਡੂ ਤੇ ਮਨੀ ਪੰਡਿਤ ਦੀ ਅਗਵਾਈ ਵਿਚ ਪਤਵੰਤੇ ਸੱਜਣਾਂ ਨੇ ਕੈਪਟਨ ਸੰਦੀਪ ਸੰਧੂ, ਸਰਪੰਚ ਐਡਵੋਕੇਟ ਬਲਰਾਜ ਸਿੰਘ ਕੁਲਾਰ ਤੇ ਪੰਚ ਬਾਬਾ ਗੁਰਜੀਤ ਸਿੰਘ ਕੁਲਾਰ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਜਗਰਾਤਾ ਤੇ ਭੰਡਾਰਾ ਕਰਵਾਉਣ ਵਿਚ ਸਹਿਯੋਗ ਦੇਣ ਵਾਲੇ ਸਹਿਯੋਗੀ ਸੱਜਣਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਹਰ ਸਾਲ ਜਗਰਾਤਾ ਤੇ ਭੰਡਾਰਾਂ ਕਰਵਾਇਆ ਜਾਦਾ ਹੈ। ਇਸ ਮੌਕੇ ਸੰਗਤਾਂ ਲਈ ਪੂਰੀਆਂ-ਛੋਲਿਆ ਤੇ ਜਲੇਬੀਆਂ ਦਾ ਲੰਗਰ ਲਗਾਇਆ ਗਿਆ।ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਊਵਾਲ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਹਲਕਾ ਇੰਚਾਰਜ ਕੰਗ ਤੇ ਚੇਅਰਮੈਨ ਸਿੱਧੂ ਨੇ ਸ਼ੁਰੂ ਕਰਵਾਈ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਖਿਡਾਰੀ ਵਲੋਂ ਉੱਤਰੀ ਭਾਰਤ ਚੈਂਪੀਅਨਸ਼ਿਪ ’ਚ ਦੋਹਰੀ ਜਿੱਤ ਦਰਜ ਦੇਹਰਾਦੂਨ ਜੂਨੀਅਰ...
Ad Position 24