ਰਾਊਵਾਲ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਹਲਕਾ ਇੰਚਾਰਜ ਕੰਗ ਤੇ ਚੇਅਰਮੈਨ ਸਿੱਧੂ ਨੇ ਸ਼ੁਰੂ ਕਰਵਾਈ
ਸਿੱਧਵਾਂ ਬੇਟ, 14 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਮਾਰਕੀਟ ਕਮੇਟੀ ਸਿੱਧਵਾਂ ਬੇਟ ਅਧੀਨ ਪੈਂਦੀ ਰਾਊਵਾਲ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ‘ਆਪ’ ਦੇ ਹਲਕਾ ਦਾਖਾ ਦੇ ਇੰਚਾਰਜ ਡਾ: ਕੇ. ਐੱਨ.
ਸਿੱਧਵਾਂ ਬੇਟ, 14 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਮਾਰਕੀਟ ਕਮੇਟੀ ਸਿੱਧਵਾਂ ਬੇਟ ਅਧੀਨ ਪੈਂਦੀ ਰਾਊਵਾਲ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ‘ਆਪ’ ਦੇ ਹਲਕਾ ਦਾਖਾ ਦੇ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਵਲੋਂ ਸ਼ੁਰੂ ਕਰਵਾਈ ਗਈ। ਇਸ ਮੌਕੇ ਇੰਚਾਰਜ ਕੰਗ ਤੇ ਚੇਅਰਮੈਨ ਸਿੱਧੂ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਲਈ ਮੰਡੀਆਂ ’ਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ। ਮੌਕੇ ਸੈਕਟਰੀ ਗੁਰਵਿੰਦਰ ਸਿੰਘ, ਸੁਪਰਵਾਈਜ਼ਰ ਪ੍ਰਦੀਪ ਕੁਮਾਰ, ਇੰਸਪੈਕਟਰ ਮਨਿੰਦਰ ਪ੍ਰਤਾਪ ਸਿੰਘ, ਧਰਮਿੰਦਰ ਕੁਮਾਰ, ਸਰਪੰਚ ਬਲਜੀਤ ਸਿੰਘ ਰਾਊਵਾਲ, ਬਲਰਾਜ ਸਿੰਘ ਰਾਜਾ, ਰੇਸ਼ਮ ਸਿੰਘ, ਸੁਖਮਿੰਦਰ ਸਿੰਘ, ਨਛੱਤਰ ਸਿੰਘ, ਆੜ੍ਹਤੀਆ ਮੰਥਨ ਸਿੰਗਲਾ, ਆੜ੍ਹਤੀਆ ਸਨੀ ਝਾਂਜੀ, ਆੜ੍ਹਤੀਆ ਹਰਜਿੰਦਰ ਸਿੰਘ, ਆੜ੍ਹਤੀ ਕੁਲਵਿੰਦਰ ਸਿੰਘ, ਅਮਨਦੀਪ ਸਿੰਘ ਗਰੇਵਾਲ ਸਦਰਪੁਰਾ, ਪ੍ਰਦੀਪ ਸਿੰਘ ਸਿੱਧਵਾਂ, ਅੰਮ੍ਰਿਤਪਾਲ ਸਿੰਘ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ।