15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਟੋਲ ਪਲਾਜ਼ਾ ਚੌਕੀਮਾਨ ’ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਸ਼ਾਂਤਮਈ ਧਰਨਾ

ਚੌਂਕੀਮਾਨ, 15 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਟੋਲ ਪਲਾਜ਼ਾ ਚੌਂਕੀਮਾਨ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਲੁਧਿਆਣਾ ਦੇ ਮੀਤ ਪ੍ਰਧਾਨ ਮਨਜਿੰਦਰ ਸਿੰਘ ਛੋਕਰ ਮੋਰਕਰੀਮਾਂ, ਬੀਕੇਯੂ ਡਕੌਂਦਾ ਦੇ ਬਲਾਕ ਸਵੱਦੀ ਦੇ ਪ੍ਰਧਾਨ ਗੁਰਸੇਵਕ ਸਿੰਘ ਦਾਖਾ, ਜਥੇਬੰਦੀ ਵਾਰਿਸ ਪੰਜਾਬ ਦੇ’ ਦੇ ਆਗੂ ਮਾ: ਭਵਨਦੀਪ ਸਿੰਘ ਗੁੜੇ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਚੌਂਕੀਮਾਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਅਮਨਾ ਧਾਲੀਵਾਲ ਦੀ ਅਗਵਾਈ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜ ਗਿੱਲ), ਜਥੇਬੰਦੀ ‘ਵਾਰਿਸ ਪੰਜਾਬ ਦੇ’ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਅਹੁਦੇਦਾਰਾਂ ਤੇ ਮੈਂਬਰਾਂ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਸ਼ਾਂਤਮਈ ਧਰਨਾ ਦਿੱਤਾ ਤੇ ਟੋਲ ਪਲਾਜ਼ਾ ਟੋਲ ਮੁਕਤ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਪਰਵਿੰਦਰ ਸਿੰਘ ਝੋਟੇ ਨੇ ਆਪਣੀ ਜਾਨ ਕੁਰਬਾਨ ਕਰ ਦਿੱਤੀ ਤੇ ਹੁਣ ਸਾਡਾ ਫਰਜ਼ ਬਣਦਾ ਹੈ ਕਿ ਨਸ਼ਿਆਂ ਵਿਰੁੱਧ ਉਸ ਵਲੋਂ ਵੱਢੀ ਮੁਹਿੰਮ ਨੂੰ ਕਾਮਯਾਬ ਬਣਾਈਏ ਤੇ ਨਸ਼ੇ ਦੇ ਵਪਾਰੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਏ ਤੇ ਉਨ੍ਹਾਂ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਲੜਾਈ ਲੜੀ ਜਾਵੇਗੀ ਤੇ ਪਰਿਵਾਰ ਵਲੋਂ ਮੰਗੀਆਂ ਗਈਆਂ ਮੰਗਾਂ ਨੂੰ ਹਰ ਹਾਲਤ ਵਿਚ ਪ੍ਰਵਾਨ ਕਰਵਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 16-10-2026
ਚੌਂਕੀਮਾਨ, 15 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਟੋਲ ਪਲਾਜ਼ਾ ਚੌਂਕੀਮਾਨ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਲੁਧਿਆਣਾ ਦੇ ਮੀਤ ਪ੍ਰਧਾਨ ਮਨਜਿੰਦਰ ਸਿੰਘ ਛੋਕਰ ਮੋਰਕਰੀਮਾਂ, ਬੀਕੇਯੂ ਡਕੌਂਦਾ ਦੇ ਬਲਾਕ ਸਵੱਦੀ ਦੇ ਪ੍ਰਧਾਨ ਗੁਰਸੇਵਕ ਸਿੰਘ ਦਾਖਾ, ਜਥੇਬੰਦੀ ਵਾਰਿਸ ਪੰਜਾਬ ਦੇ’ ਦੇ ਆਗੂ ਮਾ: ਭਵਨਦੀਪ ਸਿੰਘ ਗੁੜੇ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਚੌਂਕੀਮਾਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਅਮਨਾ ਧਾਲੀਵਾਲ ਦੀ ਅਗਵਾਈ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜ ਗਿੱਲ), ਜਥੇਬੰਦੀ ‘ਵਾਰਿਸ ਪੰਜਾਬ ਦੇ’ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਅਹੁਦੇਦਾਰਾਂ ਤੇ ਮੈਂਬਰਾਂ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਸ਼ਾਂਤਮਈ ਧਰਨਾ ਦਿੱਤਾ ਤੇ ਟੋਲ ਪਲਾਜ਼ਾ ਟੋਲ ਮੁਕਤ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਪਰਵਿੰਦਰ ਸਿੰਘ ਝੋਟੇ ਨੇ ਆਪਣੀ ਜਾਨ ਕੁਰਬਾਨ ਕਰ ਦਿੱਤੀ ਤੇ ਹੁਣ ਸਾਡਾ ਫਰਜ਼ ਬਣਦਾ ਹੈ ਕਿ ਨਸ਼ਿਆਂ ਵਿਰੁੱਧ ਉਸ ਵਲੋਂ ਵੱਢੀ ਮੁਹਿੰਮ ਨੂੰ ਕਾਮਯਾਬ ਬਣਾਈਏ ਤੇ ਨਸ਼ੇ ਦੇ ਵਪਾਰੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਏ ਤੇ ਉਨ੍ਹਾਂ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਲੜਾਈ ਲੜੀ ਜਾਵੇਗੀ ਤੇ ਪਰਿਵਾਰ ਵਲੋਂ ਮੰਗੀਆਂ ਗਈਆਂ ਮੰਗਾਂ ਨੂੰ ਹਰ ਹਾਲਤ ਵਿਚ ਪ੍ਰਵਾਨ ਕਰਵਾਇਆ ਜਾਵੇਗਾ। ਇਸ ਮੌਕੇ ਜਥੇਬੰਦੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਆਗੂ ਭਗਵੰਤ ਸਿੰਘ ਗੁੜੇ, ਹਰਪਾਲ ਸਿੰਘ ਗੁੜੇ, ਪ੍ਰਧਾਨ ਅਤਿੰਦਰਪਾਲ ਸਿੰਘ, ਗੁਰਵਿੰਦਰ ਸਿੰਘ ਗੋਲਡੀ ਚੌਂਕੀਮਾਨ, ਗੁਰਚਰਨ ਸਿੰਘ ਬੀਕੇਯੂ ਲੱਖੋਵਾਲ, ਬਲਵਿੰਦਰ ਸਿੰਘ ਚਚਰਾੜੀ, ਹਰਦੀਪ ਸਿੰਘ ਬੀਕੇਯੂ ਡਕੌਦਾ, ਬਿੱਟੂ ਸੇਖੂਪੁਰਾ, ਸੁੱਖਾ ਗਗੜਾ, ਸੁਖਜੀਵਨ ਸਿੰਘ ਸੋਹੀ ਗੁੜੇ, ਸੁਖਦੇਵ ਸਿੰਘ ਐਤੀਆਣਾ,ਰਾਵਣ ਸਿੰਘ ਬੁੱਢਾ ਦਲ, ਸੀਪਾ ਸਿੰਘ ਬੁੱਢਾ ਦਲ ਕੋਕਰੀ, ਮਨਰਾਜ ਸਿੰਘ ਸਿੱਧਵਾਂ, ਹਰਜੀਤ ਸਿੰਘ ਸਵੱਦੀ, ਰਮਨਦੀਪ ਸਿੰਘ, ਪੰਚ ਰਾਜਵੰਤ ਸਿੰਘ ਗੁੜੇ, ਜਸਵਿੰਦਰ ਸਿੰਘ ਮੰਡਿਆਣੀ, ਜਸਪਿੰਦਰ ਸਿੰਘ ਮੰਡਿਆਣੀ, ਰਾਜਦੀਪ ਸਿੰਘ ਖ਼ਾਲਸਾ ਚੌਂਕੀਮਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਵਿਰੁੱਧ ਪੰਜਾਬ ਬੰਦ ਦੇ ਸੱਦੇ ’ਤੇ ਜਗਰਾਉਂ ਰਿਹਾ ਮੁਕੰਮਲ ਬੰਦ ਅਗਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ’ਤੇ ਰੋਸ ਧਰਨਾ
Ad Position 24