17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਿੰਡ ਮਾਜਰੀ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਡਾ: ਕੰਗ ਤੇ ਸਾਬਕਾ ਸਰਪੰਚ ਮਾਜਰੀ ਨੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

ਚੌਂਕੀਮਾਨ, 16 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਮਾਜਰੀ ਵਿਖੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ (ਬਲਾਕ ਪ੍ਰਧਾਨ) ਦੀ ਅਗਵਾਈ ਵਿਚ ‘ਆਪ’ ਆਗੂਆਂ ਤੇ ਵਲੰਟੀਅਰਾਂ ਨੇ ਇੱਕ ਸਾਦਾ ਸਮਾਗਮ ਕਰਵਾਇਆ, ਜਿਸ ਵਿਚ ‘ਆਪ’ ਦੇ ਹਲਕਾ ਦਾਖਾ ਦੇ ਇੰਚਾਰਜ ਡਾ: ਕੰਵਲਨੈਨ ਸਿੰਘ ਕੰਗ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ ਨੇ ਡਾ: ਕੰਵਲਨੈਨ ਸਿੰਘ ਕੰਗ ਦਾ ਪਿੰਡ ਪੁੱਜਣ ’ਤੇ ਰਸਮੀ ਸਵਾਗਤ ਕਰਦਿਆਂ ਜੀ ਆਇਆਂ ਕਿਹਾ।

Ad Position 21
No active advertisement
ਅਜੀਤ ਡੈਸਕ 17-10-2026
ਚੌਂਕੀਮਾਨ, 16 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਮਾਜਰੀ ਵਿਖੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ (ਬਲਾਕ ਪ੍ਰਧਾਨ) ਦੀ ਅਗਵਾਈ ਵਿਚ ‘ਆਪ’ ਆਗੂਆਂ ਤੇ ਵਲੰਟੀਅਰਾਂ ਨੇ ਇੱਕ ਸਾਦਾ ਸਮਾਗਮ ਕਰਵਾਇਆ, ਜਿਸ ਵਿਚ ‘ਆਪ’ ਦੇ ਹਲਕਾ ਦਾਖਾ ਦੇ ਇੰਚਾਰਜ ਡਾ: ਕੰਵਲਨੈਨ ਸਿੰਘ ਕੰਗ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ ਨੇ ਡਾ: ਕੰਵਲਨੈਨ ਸਿੰਘ ਕੰਗ ਦਾ ਪਿੰਡ ਪੁੱਜਣ ’ਤੇ ਰਸਮੀ ਸਵਾਗਤ ਕਰਦਿਆਂ ਜੀ ਆਇਆਂ ਕਿਹਾ।ਇਸ ਮੌਕੇ ਡਾ: ਕੰਵਲਨੈਨ ਸਿੰਘ ਕੰਗ, ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ ਤੇ ਸਰਪੰਚ ਕਰਮਜੀਤ ਕੌਰ ਮਾਜਰੀ ਨੇ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਨੂੰ ਪੰਜਾਬ ਸਰਕਾਰ ਦੁਬਾਰਾ ਚਲਾਈ ਸਕੀਮ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਡਾ: ਕੰਵਲਨੈਨ ਸਿੰਘ ਕੰਗ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਅਹਿਮ ਫ਼ੈਸਲੇ ਲੈਂਦੇ ਹੋਏ ਲਾਲ ਲਕੀਰ ਵਿਚ ਰਹਿੰਦੇ ਲੋਕਾਂ ਨੂੰ ‘ਮੇਰਾ ਘਰ ਮੇਰੇ ਨਾਮ’ ਤਹਿਤ ਮਾਲਕ ਬਣਾਇਆ ਹੈ ਜੋ ਕਿ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ‘ਆਪ’ ਸਰਕਾਰ ਨੇ ਅਨੇਕਾਂ ਲੋਕ ਹਿੱਤ ਸਕੀਮਾਂ ਚਲਾ ਕੇ ਸੂਬੇ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਹਨ ਜੋ ਪਿਛਲੀਆਂ ਸਰਕਾਰ ਵੱਲੋਂ ਨਹੀਂ ਦਿੱਤੀਆਂ ਗਈਆਂ। ਇਸ ਮੌਕੇ ਬਲਾਕ ਪ੍ਰਧਾਨ ਸਤਵਿੰਦਰ ਸਿੰਘ ਕੋ ਨੀ ਸਵੱਦੀ, ਪ੍ਰਧਾਨ ਸਿਮਰਨਜੀਤ ਕੌਰ ਮਾਜਰੀ, ਸਰਬਜੀਤ ਸਿੰਘ, ਅਵਤਾਰ ਸਿੰਘ ਆਸਟ੍ਰੇਲੀਆ, ਸੁਖਜੀਵਨ ਸਿੰਘ ਸੋਨੀ, ਬਲਵਿੰਦਰ ਸਿੰਘ ਮਾਜਰੀ, ਅਮਨਦੀਪ ਸਿੰਘ ਮਾਜਰੀ, ਹਾਕਮ ਸਿੰਘ, ਰਾਜਕਮਲ ਸਿੰਘ, ਸਰਬਜੀਤ ਸਿੰਘ, ਸੁਰਜੀਤ ਸਿੰਘ, ਮਨਜਿੰਦਰ ਸਿੰਘ, ਮਨਪ੍ਰੀਤ ਸਿੰਘ ਮਨੀ, ਮਨਜੀਤ ਸਿੰਘ, ਗੁਰਦੀਪ ਸਿੰਘ, ਹਰਪਾਲ ਸਿੰਘ, ਸਤਪਾਲ ਸਿੰਘ, ਬਿੱਲੂ ਮਾਜਰੀ, ਹਰਦੀਪ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਵਨ ਰਕਬਾ (ਮੁੱਲਾਂਪੁਰ) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਨ ਮੌਕੇ ਰਾਜ ਪੱਧਰੀ ਸਮਾਗਮ ਅਗਲੀ ਖ਼ਬਰ ਚੌਥੇ ਗੁਰਮਤਿ ਮੁਕਾਬਲਿਆਂ ’ਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੀ ਸ਼ਾਨਦਾਰ ਜਿੱਤ
Ad Position 24