ਸਰਦਾਰ ਭਰਪੂਰ ਸਿੰਘ ਸਕੂਲ ਦੇ 9 ਵਿਦਿਆਰਥੀ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣੇ
ਰਾਏਕੋਟ, 16 ਅਕਤੂਬਰ (ਸੁਸ਼ੀਲ)-ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਰਾਏ ਦੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਸਕੂਲ ਸਿੱਖਿਆ ਨਾਲ ਆਪਣੇ ਅਮੀਰ ਧਾਰਮਿਕ ਸਿੱਖੀ ਵਿਰਸੇ ਨਾਲ ਜੋੜਨ ਲਈ ਧਰਮ ਪ੍ਰਚਾਰ ਤੇ ਪ੍ਰਸਾਰ ’ਤੇ ਉਚੇਰਾ ਧਿਆਨ ਦਿੱਤਾ ਜਾਂਦਾ ਹੈ। ਇਸੇ ਤਹਿਤ ਸਕੂਲ ਦੇ 9 ਵਿਦਿਆਰਥੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣ ਕੇ ਸਿੱਖੀ ਸਰੂਪ ਵਿਚ ਸਜ ਗਏ।
ਰਾਏਕੋਟ, 16 ਅਕਤੂਬਰ (ਸੁਸ਼ੀਲ)-ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਰਾਏ ਦੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਸਕੂਲ ਸਿੱਖਿਆ ਨਾਲ ਆਪਣੇ ਅਮੀਰ ਧਾਰਮਿਕ ਸਿੱਖੀ ਵਿਰਸੇ ਨਾਲ ਜੋੜਨ ਲਈ ਧਰਮ ਪ੍ਰਚਾਰ ਤੇ ਪ੍ਰਸਾਰ ’ਤੇ ਉਚੇਰਾ ਧਿਆਨ ਦਿੱਤਾ ਜਾਂਦਾ ਹੈ। ਇਸੇ ਤਹਿਤ ਸਕੂਲ ਦੇ 9 ਵਿਦਿਆਰਥੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣ ਕੇ ਸਿੱਖੀ ਸਰੂਪ ਵਿਚ ਸਜ ਗਏ। ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਬੱਚਿਆਂ ਨੂੰ ਰੋਜ਼ਾਨਾ ਸਹਿਜ ਪਾਠ ਕਰਨ ਲਈ ਪ੍ਰੇਰਨਾ ਦਿੱਤੀ ਜਾਂਦੀ ਹੈ। ਵਿਦਿਆਰਥੀਆਂ ਨੂੰ ਸੰਸਥਾ ਵਿਚ ਕੀਰਤਨ ਅਤੇ ਕਵੀਸ਼ਰੀ ਵੀ ਸਿਖਾਈ ਜਾਂਦੀ ਹੈ। ਇਸ ਮੌਕੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਵਲੋਂ ਅੰਮ੍ਰਿਤਪਾਨ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਧਾਰਮਿਕ ਲੀਹਾਂ ’ਤੇ ਤੁਰਨ ਅਤੇ ਨੇਕ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਧਾਰਮਿਕ ਸਿੱਖਿਆ ਦੀ ਅਧਿਆਪਕ ਸੰਦੀਪ ਕੌਰ ਦੀ ਵੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਸਕੂਲ ਦੇ ਵਾਇਸ ਪ੍ਰਿੰਸੀਪਲ ਮੈਡਮ ਗੁਰਜੀਤ ਕੌਰ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।