16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸੂਬਾ ਸਰਕਾਰ ਪਰਵਿੰਦਰ ਸਿੰਘ ਝੋਟੇ ਦਾ ਕਤਲ ਕਰਨ ਵਾਲਿਆਂ ਵਿਰੁੱਧ ਹੋਰ ਸਖ਼ਤੀ ਵਰਤੇ-ਚੇਅਰਮੈਨ ਲਹਿਰਾ

ਹੰਬੜਾਂ, 16 ਅਕ ਤੂਬਰ (ਮੇਜਰ ਹੰਬੜਾਂ)-ਸੂਬਾ ਸਰਕਾਰ ਸਮਾਜ ਸੇਵੀ ਪਰਵਿੰਦਰ ਸਿੰਘ ਜੋ ਕਿ ਨਸ਼ਿਆਂ ਵਿਰੁੱਧ ਲੜਾਈ ਲੜਦਿਆਂ ਆਪਣੀ ਜਾਨ ਗਵਾ ਗਿਆ ਤੇ ਅੱਜ ਉਸ ਦੇ ਹੋਏ ਕਤਲ ਨੂੰ ਲੈ ਕੇ ਪੰਜਾਬ ਹੀ ਨਹੀਂ ਬਲਕਿ ਸੰਸਾਰ ਪੱਧਰ ’ਤੇ ਨਿੰਦਾ ਹੋ ਰਹੀ ਹੈ ਕਿਉਂਕਿ ਸੂਬੇ ’ਚ ਲੱਖਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਵਾਲਾ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਤੇ ਇਸ ਲਈ ਸੂਬਾ ਸਰਕਾਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਗੰਭੀਰਤਾ ਨਾਲ ਲੈਂਦਿਆਂ ਜਿੱਥੇ ਪਿੱਛੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅੱਗੇ ਆਵੇ ਉੱਥੇ ਨਸ਼ਾ ਤਸਕਰਾ ਵਿਰੁੱਧ ਸਖ਼ਤ ਰੁੱਖ ਅਪਣਾਵੇ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਐੱਸ.

Ad Position 21
No active advertisement
ਅਜੀਤ ਡੈਸਕ 17-10-2026
ਹੰਬੜਾਂ, 16 ਅਕ ਤੂਬਰ (ਮੇਜਰ ਹੰਬੜਾਂ)-ਸੂਬਾ ਸਰਕਾਰ ਸਮਾਜ ਸੇਵੀ ਪਰਵਿੰਦਰ ਸਿੰਘ ਜੋ ਕਿ ਨਸ਼ਿਆਂ ਵਿਰੁੱਧ ਲੜਾਈ ਲੜਦਿਆਂ ਆਪਣੀ ਜਾਨ ਗਵਾ ਗਿਆ ਤੇ ਅੱਜ ਉਸ ਦੇ ਹੋਏ ਕਤਲ ਨੂੰ ਲੈ ਕੇ ਪੰਜਾਬ ਹੀ ਨਹੀਂ ਬਲਕਿ ਸੰਸਾਰ ਪੱਧਰ ’ਤੇ ਨਿੰਦਾ ਹੋ ਰਹੀ ਹੈ ਕਿਉਂਕਿ ਸੂਬੇ ’ਚ ਲੱਖਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਵਾਲਾ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਤੇ ਇਸ ਲਈ ਸੂਬਾ ਸਰਕਾਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਗੰਭੀਰਤਾ ਨਾਲ ਲੈਂਦਿਆਂ ਜਿੱਥੇ ਪਿੱਛੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅੱਗੇ ਆਵੇ ਉੱਥੇ ਨਸ਼ਾ ਤਸਕਰਾ ਵਿਰੁੱਧ ਸਖ਼ਤ ਰੁੱਖ ਅਪਣਾਵੇ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਐੱਸ.ਸੀ ਡਿਪਾਰਟਮੈਂਟ ਦੇ ਵਾਈਸ ਚੇਅਰਮੈਨ ਹਲਕਾ ਗਿੱਲ ਦੇ ਸੀਨੀਅਰ ਕਾਂਗਰਸੀ ਆਗੂ ਦਿਲਾਵਰ ਸਿੰਘ ਲਹਿਰਾ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ’ਚ ਨਿੰਦਾ ਕਰਦਿਆਂ ਕੀਤਾ। ਚੇਅਰਮੈਨ ਲਹਿਰਾ ਨੇ ਹੋਰ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੇ ਪੰਜਾਬ ਬੰਦ ਨੂੰ ਸਮਰਥਨ ਦਿੱਤਾ ਹੈ ਉਸੇ ਤਰ੍ਹਾਂ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਵਾਏ ਜਾਣ ਤੱਕ ਇਸ ਸੰਘਰਸ਼ ਨੂੰ ਜਾਰੀ ਰੱਖਣ ਦੀ ਅਪੀਲ਼ ਕੀਤੀ ਤੇ ਕਿਹਾ ਕਿ ਕਾਂਗਰਸ ਪਾਰਟੀ ਪਰਵਿੰਦਰ ਸਿੰਘ ਝੋਟੇ ਦੇ ਪੀੜਤ ਪਰਿਵਾਰ ਨਾਲ ਖੜ੍ਹੀ ਹੈ।
Ad Position 22
No active advertisement
ਪਿਛਲੀ ਖ਼ਬਰ ਬੱਦੋਵਾਲ ’ਚ ਗ਼ਦਰੀ ਬਾਬਾ ਹਰੀ ਸਿੰਘ ਉਸਮਾਨ ਨੂੰ ਸਮਰਪਿਤ ਸਮਾਗਮ 20 ਨੂੰ ਅਗਲੀ ਖ਼ਬਰ 2 ਸਕੇ ਭਰਾਵਾਂ ਨੇ ਅਮਰੀਕਾ ’ਚ ਕਾਨੂੰਨ ਤੇ ਦੇਸ਼ ਦੀ ਸੁਰੱਖਿਆ ਵਰਗੇ ਅਹਿਮ ਅਹੁਦੇ ਪ੍ਰਾਪਤ ਕਰਕੇ ਪਿੰਡ ਜੌਹਲਾਂ ਦਾ ਮਾਣ ਵਧ...
Ad Position 24