18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮਨੁੱਖੀ ਅਧਿਕਾਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਨਸ਼ਿਆਂ ਅਤੇ ਸਮਾਜਿਕ ਕੁਰੀਤੀਆਂ ਵਿਰੁੱਧ ਮੀਟਿੰਗ

ਬੀਜਾ, 17 ਅਕਤੂਬਰ (ਕਸ਼ਮੀਰਾ ਸਿੰਘ ਬਗਲੀ)-ਮਨੁੱਖੀ ਅਧਿਕਾਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਖੰਨਾ ਪੁਲਿਸ ਜ਼ਿਲ੍ਹੇ ਅਧੀਨ ਪੈਂਦੇ ਕਸਬਾ ਬੀਜਾ ਵਿਖੇ ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਦੇ ਖ਼ਾਤਮੇ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਇਲਾਕੇ ਵਿੱਚੋਂ ਨਸ਼ਿਆਂ ਦੀ ਬੁਰਾਈ ਨੂੰ ਖ਼ਤਮ ਕਰਨ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-10-2026
ਬੀਜਾ, 17 ਅਕਤੂਬਰ (ਕਸ਼ਮੀਰਾ ਸਿੰਘ ਬਗਲੀ)-ਮਨੁੱਖੀ ਅਧਿਕਾਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਖੰਨਾ ਪੁਲਿਸ ਜ਼ਿਲ੍ਹੇ ਅਧੀਨ ਪੈਂਦੇ ਕਸਬਾ ਬੀਜਾ ਵਿਖੇ ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਦੇ ਖ਼ਾਤਮੇ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਇਲਾਕੇ ਵਿੱਚੋਂ ਨਸ਼ਿਆਂ ਦੀ ਬੁਰਾਈ ਨੂੰ ਖ਼ਤਮ ਕਰਨ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਇਲਾਕਾ ਨਿਵਾਸੀਆਂ ਨੂੰ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਪ੍ਰਧਾਨ ਗੁਰਦੀਪ ਸਿੰਘ ਮਦਨ ਨੇ ਕਿਹਾ ਕਿ ਨਸ਼ੇ ਸਮਾਜ ਲਈ ਗੰਭੀਰ ਚੁਣੌਤੀ ਹਨ ਅਤੇ ਇਨ੍ਹਾਂ ਦਾ ਸਭ ਤੋਂ ਵੱਧ ਮਾੜਾ ਪ੍ਰਭਾਵ ਨੌਜਵਾਨ ਪੀੜ੍ਹੀ ਅਤੇ ਪਰਿਵਾਰਾਂ ’ਤੇ ਪੈਂਦਾ ਹੈ। ਇਸ ਲਈ ਨਸ਼ਿਆਂ ਦੇ ਖ਼ਾਤਮੇ ਵਾਸਤੇ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਸਤਪਾਲ ਸਿੰਘ, ਸੈਕਟਰੀ ਪੰਜਾਬ ਰਣਜੀਤ ਸਿੰਘ, ਚੈਅਰਪਰਸਨ ਪੰਜਾਬ ਚਰਨਜੀਤ ਕੌਰ ਸਿਹੌੜਾ ਅਤੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਕੌਰ ਖਾਲਸਾ ਦੇ ਨਾਮ ਅਹੁਦੇਦਾਰਾਂ ਨੇ ਵੀ ਹਿੱਸਾ ਲਿਆ । ਮੀਟਿੰਗ ਵਿੱਚ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਦੇ ਨਾਲ-ਨਾਲ ਹੋਰ ਸਮਾਜਿਕ ਕੁਰੀਤੀਆਂ ਨੂੰ ਖ਼ਤਮ ਕਰਨ ਲਈ ਐਸੋਸੀਏਸ਼ਨ ਦਾ ਸਾਥ ਦੇਣ। ਲੋਕਾਂ ਦੇ ਸਾਂਝੇ ਯਤਨਾਂ ਅਤੇ ਸਹਿਯੋਗ ਨਾਲ ਹੀ ਸਮਾਜ ਵਿੱਚੋਂ ਇਨ੍ਹਾਂ ਬੁਰਾਈਆਂ ਨੂੰ ਦੂਰ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਦੇ ਹਨਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ, ਸੁਰੱਖਿਅਤ ਅਤੇ ਖ਼ੁਸ਼ਹਾਲ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦੇ ਕੈਂਪ ’ਚ 200 ਮਰੀਜ਼ਾਂ ਦੀ ਜਾਂਚ ਅਤੇ 37 ਮਰੀਜ਼ ਆਪ੍ਰੇਸ਼ਨ ਲਈ ਚੁਣੇ ਅਗਲੀ ਖ਼ਬਰ ਡਾ. ਰਣਜੀਤ ਨੇ ਏ.ਆਈ. ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 85 ਸਾਲਾ ਵਿਅਕਤੀ ਦੇ ਸਫਲਤਾ ਪੂਰਵਕ ਬਦਲੇ ਦੋਵੇਂ ਗੋਡੇ
Ad Position 24