18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਐਡਵੋਕੇਟ ਧਾਲੀਵਾਲ, ਕੌਂਸਲਰ ਗਰੇਵਾਲ ਆਪਣੇ ਸਾਥੀਆਂ ਸਮੇਤ ਸਚਿਨ ਪਾਇਲਟ ਦਾ ਸਵਾਗਤ ਕਰਨ ਕੁਹਾੜਾ ਪੁੱਜੇ

ਕੁਹਾੜਾ, 17 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਕਾਂਗਰਸੀ ਆਗੂ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ, ਸਾਬਕਾ ਚੇਅਰਮੈਨ ਪਾਲ ਸਿੰਘ ਗਰੇਵਾਲ, ਸਾਬਕਾ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਗੁਰਦੇਵ ਸਿੰਘ, ਸਾਬਕਾ ਨਗਰ ਕੌਂਸਲ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ, ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਤਾਜਪੁਰੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਚਿਨ ਪਾਇਲਟ ਤੇ ਸੀਨੀਅਰ ਲੀਡਰਸ਼ਿਪ ਦਾ ਸਵਾਗਤ ਕਰਨ ਲਈ ਕੁਹਾੜਾ ਵਿਖੇ ਇਕੱਤਰ ਹੋਏ। ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 18-10-2026
ਕੁਹਾੜਾ, 17 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਕਾਂਗਰਸੀ ਆਗੂ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ, ਸਾਬਕਾ ਚੇਅਰਮੈਨ ਪਾਲ ਸਿੰਘ ਗਰੇਵਾਲ, ਸਾਬਕਾ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਗੁਰਦੇਵ ਸਿੰਘ, ਸਾਬਕਾ ਨਗਰ ਕੌਂਸਲ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ, ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਤਾਜਪੁਰੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਚਿਨ ਪਾਇਲਟ ਤੇ ਸੀਨੀਅਰ ਲੀਡਰਸ਼ਿਪ ਦਾ ਸਵਾਗਤ ਕਰਨ ਲਈ ਕੁਹਾੜਾ ਵਿਖੇ ਇਕੱਤਰ ਹੋਏ। ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਲਕਾ ਸਾਹਨੇਵਾਲ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਇਲਾਕੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ ਨੂੰ ਉਭਾਰਨ ਲਈ ਉਹ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਇਕਜੁੱਟਤਾ ਨੂੰ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਲਈ ਅਹਿਮ ਦੱਸਿਆ। ਇਸ ਮੌਕੇ ਸੁਰਿੰਦਰ ਸਿੰਘ ਗਰੇਵਾਲ ਸਾਬਕਾ ਬਲਾਕ ਸੰਮਤੀ ਮੈਂਬਰ, ਦਫ਼ਤਰ ਇੰਚਾਰਜ ਜਸਵੰਤ ਸਿੰਘ ਗਿੱਲ, ਸੁਖਵਿੰਦਰ ਸਿੰਘ ਬੱਲੂ ਸਾਬਕਾ ਕੌਂਸਲਰ, ਦੀਪਕ ਸ਼ਰਮਾ, ਰਣਜੀਤ ਸਿੰਘ ਮੈਨੇਜਰ, ਅੰਮ੍ਰਿਤਪਾਲ ਸਿੰਘ ਖਾਸੀ, ਐਡਵੋਕੇਟ ਸੁਰਖਾਬ ਸਿੰਘ, ਸੋਹਰਾਬ ਸਿੰਘ, ਪ੍ਰਧਾਨ ਐੈੱਸ. ਪੀ. ਐੱਸ. ਗਿੱਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਕਮੇਟੀ ਵਲੋਂ ਪੁਲ ਥੱਲੇ ਬਣੇ ਰਸਤੇ ’ਚ ਗਾਡਰ ਲਗਾ ਕੇ ਦੋਪਹੀਆ ਵਾਹਨਾਂ ਦੇ ਲੰਘਣ ਲਈ ਸਾਫ਼ ਰਸਤਾ ਬਣਾਉਣ ਦੀ ਸ਼ਲਾਘ... ਅਗਲੀ ਖ਼ਬਰ ਗੁਰਮ ਵਿਖੇ ਫੁੱਟਬਾਲ ਲੀਗ ਅਮਿੱਟ ਯਾਦਾਂ ਨਾਲ ਸਮਾਪਤ ਗੁੱਜਰਵਾਲ ਦੀ ਟੀਮ ਬਣੀ ਚੈਂਪੀਅਨ
Ad Position 24