18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਭਾਜਪਾ ਸੂਬੇ ਅੰਦਰ ਨਸ਼ਿਆਂ ਦੇ ਖ਼ਾਤਮੇ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ- ਪੱਤੀ ਮੁਲਤਾਨੀ

ਸਿੱਧਵਾਂ ਬੇਟ, 18 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ) ਭਾਜਪਾ ਕਿਸਾਨ ਮੋਰਚਾ ਦੇ ਸੂਬਾ ਜਨਰਲ ਸਕੱਤਰ ਅਤੇ ਭਾਜਪਾ ਸਰਕਲ ਗਿੱਦੜਵਿੰਡੀ ਦੇ ਪ੍ਰਧਾਨ ਗੁਰਭੇਜ ਸਿੰਘ ਪੱਤੀ ਮੁਲਤਾਨੀ ਨੇ ਆਖਿਆ ਕਿ ਭਾਰਤੀ ਜਨਤਾ ਪਾਰਟੀ ਨੇ ਸੂਬੇ ਅੰਦਰ ਨਸ਼ਿਆਂ ਦੇ ਚੱਲ ਰਹੇ ਰੁਝਾਨ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦਾ ਜੋ ਵਾਅਦਾ ਕੀਤਾ ਹੈ, ਉਸ ਨੂੰ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਨ ਉਪਰੰਤ 100 ਫ਼ੀਸਦੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਇਸ ਤੋਂ ਪਹਿਲਾਂ ਭਾਜਪਾ ਨੇ ਜੋ ਵੀ ਵਾਅਦੇ ਕੀਤੇ ਉਨ੍ਹਾਂ ਨੂੰ ਨਿਭਾਇਆ।

Ad Position 21
No active advertisement
ਅਜੀਤ ਡੈਸਕ 19-10-2026
ਸਿੱਧਵਾਂ ਬੇਟ, 18 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ) ਭਾਜਪਾ ਕਿਸਾਨ ਮੋਰਚਾ ਦੇ ਸੂਬਾ ਜਨਰਲ ਸਕੱਤਰ ਅਤੇ ਭਾਜਪਾ ਸਰਕਲ ਗਿੱਦੜਵਿੰਡੀ ਦੇ ਪ੍ਰਧਾਨ ਗੁਰਭੇਜ ਸਿੰਘ ਪੱਤੀ ਮੁਲਤਾਨੀ ਨੇ ਆਖਿਆ ਕਿ ਭਾਰਤੀ ਜਨਤਾ ਪਾਰਟੀ ਨੇ ਸੂਬੇ ਅੰਦਰ ਨਸ਼ਿਆਂ ਦੇ ਚੱਲ ਰਹੇ ਰੁਝਾਨ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦਾ ਜੋ ਵਾਅਦਾ ਕੀਤਾ ਹੈ, ਉਸ ਨੂੰ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਨ ਉਪਰੰਤ 100 ਫ਼ੀਸਦੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਇਸ ਤੋਂ ਪਹਿਲਾਂ ਭਾਜਪਾ ਨੇ ਜੋ ਵੀ ਵਾਅਦੇ ਕੀਤੇ ਉਨ੍ਹਾਂ ਨੂੰ ਨਿਭਾਇਆ। ਇਹ ਕਾਰਨ ਹੈ ਕਿ ਪਾਰਟੀ ਦੇ ਸੂਬਾ ਅਤੇ ਬਰਨਾਲਾ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਹੁਣ ਦਿਹਾਤੀ ਖੇਤਰਾਂ ਵਿਚ ਹੋਰ ਮਜ਼ਬੂਤ ਹੋ ਰਹੀ ਹੈ ਅਤੇ ਕੇਂਦ ਰ ਦੀ ਮੋਦੀ ਸਰਕਾਰ ਅਤੇ ਪਾਰਟੀ ਪ੍ਰਤੀ ਲੋਕਾਂ ਦਾ ਵਿਸ਼ਵਾਸ ਦਿਨ-ਬ-ਦਿਨ ਵੱਧ ਰਿਹਾ ਹੈ। ਪੱਤੀ ਮੁਲਤਾਨੀ ਨੇ ਮਾਨ ਸਰਕਾਰ ’ਤੇ ਨਿਸ਼ਾਨੇ ਸਾਧਦੇ ਹੋਏ ਆਖਿਆ ਕਿ ਮਾਨ ਸਰਕਾਰ ਨੇ ਸਰਕਾਰ ਬਣਨ ਉਪਰੰਤ ਇਕ ਮਹੀਨੇ ਵਿਚ ਹੀ ਨਸ਼ਿਆਂ ਦਾ ਖਾਤਮਾ ਕਰਨ ਦਾ ਜੋ ਵਾਅਦਾ ਕੀਤਾ ਸੀ, ਉਹ ਪੂਰੀ ਤਰ੍ਹਾਂ ਠੁੱਸ ਹੋ ਗਿਆ ਹੈ। ਇਸੇ ਕਰਕੇ ਹੀ ਮਾਨਸੇ ਦੇ ਇਕ ਹੋਣਹਾਰ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਨੂੰ ਨਸ਼ੀਨੀਆਂ ਗੋਲੀਆਂ ਵੇਚਣ ਵਾਲੇ ਇਕ ਮੈਡੀਕਲ ਸਟੋਰ ਦੇ ਮਾਲਕ ਦੀਆਂ ਗੋਲੀਆਂ ਦਾ ਸਾਹਮਣਾ ਕਰਨਾ ਪਿਆ ਅਤੇ ਉਸ ਨੂੰ ਆਪਣੀ ਜਾਨ ਗਵਾਉਣੀ ਪਈ। ਉਨ੍ਹਾਂ ਆਖਿਆ ਕਿ ਚਾਹੀਦਾ ਤਾਂ ਸੀ ਕਿ ਸਰਕਾਰ ਨਸ਼ਿਆਂ ਤਸਕਰਾਂ ਨੂੰ ਦਬੋਚਣ ਵਾਲੇ ਪਰਵਿੰਦਰ ਸਿੰਘ ਨੂੰ ਸੁਰੱਖਿਆ ਦਿੰਦੀ, ਪ ਰ ਸਰਕਾਰ ਨੇ ਇਸ ਦੇ ਉਲਟ ਨਸ਼ਾ ਤਸਕਰ ਨੂੰ ਅਸਲਾ ਲਾਇੰਸਸ ਬਨਾਉਣ ਵਿਚ ਮੱਦਦ ਕੀਤੀ। ਪਰ ਉਨ੍ਹਾਂ ਦੀ ਮੌਤ ਅਜਾਈ ਨਹੀਂ ਜਾਵੇਗੀ ਅਤੇ ਸਾਡੀ ਸਰਕਾਰ ਬਣਨ ’ਤੇ ਅਜਿਹੇ ਨਸ਼ਾ ਤਸਕਰਾਂ ਤੋਂ ਜ਼ਰੂਰ ਹਿਸਾਬ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਐਕਟਿਵਾ ਨੂੰ ਮਾਰੀ ਟੱਕਰ, ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਸੇਂਟ ਐਂਡਰਿਊਜ ਕਾਨਵੈਂਟ ਸਕੂਲ ਨੇ ਗਰਬਾ ਸ਼ਾਮ ਧੂਮਧਾਮ ਨਾਲ ਮਨਾ ਕੇ ਸਭਿਆਚਾਰਕ ’ਚ ਰਚਿਆ ਇਤਿਹਾਸ
Ad Position 24