ਗੁਰਦੁਆਰਾ ਭਗਤ ਨਾਮਦੇਵ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ
ਖੰਨਾ, 18 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸੰਤ ਨਾਮਦੇਵ ਸਭਾ ਵੱਲੋਂ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਅੰਮ੍ਰਿਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ।
ਖੰਨਾ, 18 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸੰਤ ਨਾਮਦੇਵ ਸਭਾ ਵੱਲੋਂ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਅੰਮ੍ਰਿਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ। ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਰਹਿਮਤ ਦੇ ਜੱਥੇ ਵਲੋਂ ਗੁਰਬਾਣੀ ਦੇ ਮਨੋਹਰ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਧਾਨ ਕਰਮਜੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਸਾਲ 20 ਨਵੰਬਰ ਦਿਨ ਸ਼ੁਕਰਵਾਰ ਨੂੰ ਮਨਾਇਆ ਜਾਵੇਗਾ। ਮੁੱਖ ਗ੍ਰੰਥੀ ਭਾਈ ਗੁਰਸ਼ਰਨ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਨਾਮਦੇਵ ਸਭਾ ਰਜਿ ਖੰਨਾ ਦੇ ਪ੍ਰਧਾਨ ਕਰਮਜੀਤ ਸਿੰਘ, ਮੀਤ ਪ੍ਰਧਾਨ ਅਮਰਜੀਤ ਸਿੰਘ ਔਲਖ ਤੇ ਦਵਿੰਦਰ ਸਿੰਘ ਮੋਹਲ, ਪ੍ਰਿੰਸੀਪਲ ਸੁਰਿੰਦਰ ਸਿੰਘ ਮੋਹਲ ਆਸਟਰੇਲੀਆ, ਖ਼ਜ਼ਾਨਚੀ ਖੁਸ਼ਕਰਨ ਸਿੰਘ ਤੇ ਗੁਰਦਰਸ਼ਨ ਸਿੰਘ ਮੋਹਲ, ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਸਕੱਤਰ ਜਰਨੈਲ ਸਿੰਘ ਤੱਗੜ, ਗੁਰਮੀਤ ਸਿੰਘ ਕਾਲਾ, ਮੰਗਤ ਸਿੰਘ ਬਿਜਲੀ ਵਾਲੇ, ਅਮ੍ਰਿਤ ਸਿੰਘ, ਬਲਬੀਰ ਸਿੰਘ ਮਾਨ, ਬਾਬਾ ਕੁਲਦੀਪ ਸਿੰਘ, ਸੁਖਦੇਵ ਸਿੰਘ, ਬਹਾਦਰ ਸਿੰਘ ਆਦਿ ਹਾਜ਼ਰ ਸਨ।