ਸੈਕਰਡ ਹਾਰਟ ਸਕੂਲ ਵਿਖੇ ਸੀ.ਬੀ.ਐੱਸ.ਈ. ਦਾ ਦੋ ਰੋਜ਼ਾ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ
ਜਗਰਾਉਂ, 18 ਅਕਤੂਬਰ (ਵਿਨੋਦ ਕੁਮਾਰ)- ਸੈਕਰਡ ਹਾਰਟ ਕਾਨਵੈਂਟ ਸਕੂਲ ਜਗਰਾਉਂ ਵਿਖੇ ਸਮਾਜਿਕ ਸਿੱਖਿਆ ਵਿਸ਼ੇ ’ਤੇ ਅਧਿਆਪਕਾਂ ਦੀ ਕਾਰ ਜਕੁਸ਼ਲਤਾ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ. ਬੀ.
ਜਗਰਾਉਂ, 18 ਅਕਤੂਬਰ (ਵਿਨੋਦ ਕੁਮਾਰ)- ਸੈਕਰਡ ਹਾਰਟ ਕਾਨਵੈਂਟ ਸਕੂਲ ਜਗਰਾਉਂ ਵਿਖੇ ਸਮਾਜਿਕ ਸਿੱਖਿਆ ਵਿਸ਼ੇ ’ਤੇ ਅਧਿਆਪਕਾਂ ਦੀ ਕਾਰ ਜਕੁਸ਼ਲਤਾ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਵਲੋਂ ਦੋ ਰੋਜ਼ਾ ਸਮਰੱਥਾ ਨਿਰਮਾਣ ਪ੍ਰੋਗਰਾਮ (ਸੀ.ਬੀ.ਪੀ.) ਕਰਵਾਇਆ ਗਿਆ। ਇਸ ਗਰਾਮ ਵਿਚ ਪੰਜਾਬ ਭਰ ਦੇ ਵੱਖ-ਵੱਖ ਸੀ.ਬੀ.ਐੱਸ.ਈ. ਸਕੂਲਾਂ ਤੋਂ ਪਹੁੰਚੇ 67 ਸਮਾਜਿਕ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਨਵੀਂ ਰਾਸ਼ਟਰੀ ਸਿੱਖਿਆ ਨੀਤੀ (ਐੱਨ.ਈ.ਪੀ.) ਦੇ ਅਨੁਸਾਰ ਅਧਿਆਪਕਾਂ ਨੂੰ ਆਧੁਨਿਕ ਅਧਿਆਪਨ ਤਕਨੀਕਾਂ, ਗਤੀਵਿਧੀ-ਆਧਾਰਿਤ ਸਿੱਖਿਆ ਅਤੇ ਨਵੀਨਤਮ ਪੜ੍ਹਾਉਣ ਦੇ ਢੰਗਾਂ ਬਾਰੇ ਜਾਣੂ ਕਰਵਾਉਣਾ ਸੀ। ਪ੍ਰੋਗਰਾਮ ਦੌਰਾਨ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਸਿੱਖਿਆ ਨੂੰ ਵਧੇਰੇ ਪ੍ਰਭਾਵਸ਼ਾਲੀ, ਦਿਲਚਸਪ ਅਤੇ ਵਿਹਾਰਕ ਬਣਾਉਣ ਸਬੰਧੀ ਅਹਿਮ ਜਾਣਕਾਰੀ ਦਿੱਤੀ ਗਈ।ਵਰਕਸ਼ਾਪ ਵਿੱਚ ਡਾ. ਸੁਖਵਿੰਦਰ ਕੌਰ, ਪ੍ਰਿੰਸੀਪਲ ਇੰਡਸ ਵਰਲਡ ਸਕੂਲ, ਲੁਧਿਆਣਾ ਅਤੇ ਹਰਨੀਤ ਸਿੰਘ, ਪ੍ਰਿੰਸੀਪਲ ਪੋਦਾਰ ਇੰਟਰਨੈਸ਼ਨਲ ਸਕੂਲ, ਲੁਧਿਆਣਾ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਅਧਿਆਪਕਾਂ ਨੂੰ ਵਿਦਿਆਰਥੀ-ਕੇਂਦਰਿਤ ਸਿੱਖਿਆ, ਤਕਨਾਲੋਜੀ ਦੀ ਸੁਚੱਜੀ ਵਰਤੋਂ ਅਤੇ ਸਮਾਜਿਕ ਵਿਸ਼ਿਆਂ ਨੂੰ ਰੋਚਕ ਢੰਗ ਨਾਲ ਪੜ੍ਹਾਉਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਇਸ ਦੌਰਾਨ ਵੱਖ-ਵੱਖ ਗਤੀਵਿਧੀਆਂ ਅਤੇ ਪ੍ਰਯੋਗਾਤਮਕ ਸੈਸ਼ਨਾਂ ਰਾਹੀਂ ਅਧਿਆਪਕਾਂ ਨੂੰ ਨਵੀਆਂ ਅਧਿਆਪਨ ਵਿਧੀਆਂ ਅਪਣਾਉਣ ਅਤੇ ਕਲਾਸਰੂਮ ਵਿਚ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਅਧਿਆਪਕਾਂ ਨੇ ਆਪਸੀ ਵਿਚਾਰ-ਵਟਾਂਦਰੇ ਰਾਹੀਂ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਨਵੀਆਂ ਸਿੱਖਿਆ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਕੂਲ ਦੇ ਪ੍ਰਿੰਸੀਪਲ ਸ਼ਿਸ਼ਟਰ ਐਨਸੀ ਜੋਸ਼ਫ ਨੇ ਸਰੋਤ ਵਿਅਕਤੀਆਂ ਅਤੇ ਭਾਗ ਲੈਣ ਵਾਲੇ ਅਧਿਆਪਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵਿੱਚ ਸਹਾਈ ਹੁੰਦੇ ਹਨ। ਪ੍ਰੋਗਰਾਮ ਦੀ ਸਮਾਪਤੀ ਉਤਸ਼ਾਹਪੂਰਨ ਮਾਹੌਲ ਵਿਚ ਹੋਈ ਅਤੇ ਭਾਗ ਲੈਣ ਵਾਲੇ ਅਧਿਆਪਕਾਂ ਨੇ ਇਸ ਨੂੰ ਲਾਹੇਵੰਦ ਉਪਰਾਲਾ ਦੱਸਿਆ।