ਨਸ਼ਾ ਵਿਰੋਧੀ ਮੁਹਿੰਮ ਦੇ ਨਾਇਕ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਖਿਲਾਫ਼ ਰਾਏਕੋਟ ਵਿਖੇ ਭਰਵੀਂ ਮੀਟਿੰਗ
ਅੱਜ ਵਿਧਾਇਕ ਠੇਕੇਦਾਰ ਹਾਕਮ ਸਿੰਘ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ- ਕਿਸਾਨ ਆਗੂ
ਰਾਏਕੋਟ, 18 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਵੱਖ-ਵੱਖ ਕਿਸਾਨ, ਮਜ਼ਦੂਰ ਅਤੇ ਜਮਹੂਰੀ ਜਥੇਬੰਦੀਆਂ ਦੀ ਇਕ ਭਰਵੀਂ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਦੌਰਾਨ ਪੰਜਾਬ ਵਿਚ ਨਸ਼ਾ ਵਿਰੋਧੀ ਮੁਹਿੰਮ ਦੇ ਮੋਹਰੀ ਨਾਇਕ ਭਾਈ ਪਰਵਿੰਦਰ ਸਿੰਘ ਝੋਟਾ ਦੀ ਹੋਈ ਦੁੱਖਦਾਈ ਤੇ ਸ਼ੱਕੀ ਸ਼ਹਾਦਤ ਨੂੰ ਲੈ ਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਮੌਜੂਦਾ ਹਾਲਾਤਾਂ ਉੱਤੇ ਗੰਭੀਰ ਵਿਚਾਰ-ਚਰਚਾ ਹੋਈ।
ਰਾਏਕੋਟ, 18 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਵੱਖ-ਵੱਖ ਕਿਸਾਨ, ਮਜ਼ਦੂਰ ਅਤੇ ਜਮਹੂਰੀ ਜਥੇਬੰਦੀਆਂ ਦੀ ਇਕ ਭਰਵੀਂ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ।ਇਸ ਮੀਟਿੰਗ ਦੌਰਾਨ ਪੰਜਾਬ ਵਿਚ ਨਸ਼ਾ ਵਿਰੋਧੀ ਮੁਹਿੰਮ ਦੇ ਮੋਹਰੀ ਨਾਇਕ ਭਾਈ ਪਰਵਿੰਦਰ ਸਿੰਘ ਝੋਟਾ ਦੀ ਹੋਈ ਦੁੱਖਦਾਈ ਤੇ ਸ਼ੱਕੀ ਸ਼ਹਾਦਤ ਨੂੰ ਲੈ ਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਮੌਜੂਦਾ ਹਾਲਾਤਾਂ ਉੱਤੇ ਗੰਭੀਰ ਵਿਚਾਰ-ਚਰਚਾ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨਸ਼ਿਆਂ ਵਿਰੁੱਧ ਡੱਟ ਕੇ ਪਹਿਰਾ ਦੇਣ ਵਾਲੇ ਅਤੇ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਅੱਗੇ ਆਉਣ ਵਾਲੇ ਅਜਿਹੇ ਨਿਧੱੜਕ ਯੋਧਿਆਂ ਨੂੰ ਨਿਸ਼ਾਨਾ ਬਣਾਉਣਾ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਉੱਤੇ ਬਹੁਤ ਵੱਡਾ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ। ਆਗੂਆਂ ਨੇ ਸਰਬਸੰਮਤੀ ਨਾਲ ਇੱਕ ਅਹਿਮ ਫ਼ੈਸਲਾ ਲੈਂਦਿਆਂ ਐਲਾਨ ਕੀਤਾ ਕਿ ਭਾਈ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਅਤੇ ਇਸ ਸਾਜ਼ਿਸ਼ ਪਿੱਛੇ ਲੁਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇ ਘੇਰੇ ਵਿਚ ਲਿਆਉਣ ਲਈ ਅੱਜ ਮਿਤੀ 19 ਅਕਤੂਬਰ 2026 ਨੂੰ ਦੁਪਹਿਰ 12 ਵਜੇ ਤੋਂ ਸ਼ਾਮ 3 ਵਜੇ ਤੱਕ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲਾਡੀ ਭੈਣੀ ਬੜਿੰਗਾ, ਨਿਰਮਲ ਸਿੰਘ ਰਾਏਕੋਟ, ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਕਾਸ਼ ਸਿੰਘ ਹਿੱਸੋਵਾਲ, ਬੀਕੇਯੂ ਰਾਜੇਵਾਲ ਦੇ ਮਨਪ੍ਰੀਤ ਸਿੰਘ ਗੋਂਦਵਾਲ, ਬੀਕੇਯੂ ਲੱਖੋਵਾਲ ਦੇ ਪ੍ਰਧਾਨ ਕਮਲਜੀਤ ਸਿੰਘ ਰੂਪਾਪੱਤੀ, ਬੀਕੇਯੂ ਡਕੌਂਦਾ ਧਨੇਰ ਦੇ ਹਾਕਮ ਸਿੰਘ ਤੁੰਗਾਹੇੜੀ, ਬਲਜੀਤ ਸਿੰਘ ਗੋਂਦਵਾਲ, ਨਿਰਮਲ ਸਿੰਘ, ਕਰਤਾਰ ਸਿੰਘ ਭੰਮੀਪੁਰਾ, ਰਮਨ ਸਿੰਘ ਝੋਰੜਾਂ ਆਦਿ ਆਗੂਆਂ ਨੇ ਪੰਜਾਬ ਦੇ ਸਮੂਹ ਸੰਘਰਸ਼ੀਲ, ਇਨਸਾਫ਼ ਪਸੰਦ ਅਤੇ ਜ਼ਮਹੂਰੀਅਤ ਪਸੰਦ ਲੋਕਾਂ ਅਤੇ ਨੌਜਵਾਨਾਂ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ ਨਿੱਜੀ ਮਤਭੇਦਾਂ ਤੋਂ ਉੱਪਰ ਉੱਠ ਕੇ ਅੱਜ 19 ਅਕਤੂਬਰ ਨੂੰ 12 ਵਜੇ ਇਸ ਘਿਰਾਓ ਵਿਚ ਵੱਧ ਤੋਂ ਵੱਧ ਗਿਣਤੀ ’ਚ ਪਹੁੰਚਣ।