19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮੋਟਰਸਾਈਕਲ ਅਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ , ਮੋਟਰਸਾਈਕਲ ਚਾਲਕ ਦੀ ਮੌਕੇ ’ ਤੇ ਮੌਤ

ਰਾਏਕੋਟ, 19 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਪਿੰਡ ਬੁਰਜ ਹਰੀ ਸਿੰਘ ਵਿਖੇ ਨੂਰਪੁਰਾ-ਤਲਵੰਡੀ ਰਾਏ ਰੋਡ ’ਤੇ ਪੈਂਦੇ ਚੁਰਸਤੇ ਵਾਲੇ ਚੌਂਕ ਵਿਚ ਅੱਜ 12 ਵਜੇ ਦੇ ਕਰੀਬ ਇੱਕ ਮੋਟਰਸਾਈਕਲ ਅਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋਣ ਉਪਰੰਤ ਮੋਟਰਸਾਈਕਲ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਜਲਾਲਦੀਵਾਲ ਦੇ ਇੰਚਾਰਜ ਏ.

Ad Position 21
No active advertisement
ਮਿ੍ਤਕਾ ਪ੍ਰਭਜੋਤ ਸਿੰਘ ਦੀ ਤਸਵੀਰ। 20-10-2026
ਰਾਏਕੋਟ, 19 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਪਿੰਡ ਬੁਰਜ ਹਰੀ ਸਿੰਘ ਵਿਖੇ ਨੂਰਪੁਰਾ-ਤਲਵੰਡੀ ਰਾਏ ਰੋਡ ’ਤੇ ਪੈਂਦੇ ਚੁਰਸਤੇ ਵਾਲੇ ਚੌਂਕ ਵਿਚ ਅੱਜ 12 ਵਜੇ ਦੇ ਕਰੀਬ ਇੱਕ ਮੋਟਰਸਾਈਕਲ ਅਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋਣ ਉਪਰੰਤ ਮੋਟਰਸਾਈਕਲ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਜਲਾਲਦੀਵਾਲ ਦੇ ਇੰਚਾਰਜ ਏ.ਐੱਸ.ਆਈ. ਰਾਜ ਕੁਮਾਰ ਨੇ ਦੱਸਿਆ ਕਿ ਸਪਲੈਂਡਰ ਮੋਟਰਸਾਈਕਲ ਨੰਬਰ ਪੀਬੀ-56-ਈ-7383, ਜਿਸ ਨੂੰ ਪ੍ਰਭਜੋਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਰਾਜੋਆਣਾ ਚਲਾ ਰਿਹਾ ਸੀ, ਉਹ ਅੱਜ ਦੁਪਹਿਰ ਕਰੀਬ 12 ਵਜੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਰਾਜੋਆਣਾ ਤੋਂ ਬੁਰਜ ਹਰੀ ਸਿੰਘ ਵੱਲ ਜਾ ਰਿਹਾ ਸੀ, ਪ੍ਰੰਤੂ ਜਦੋਂ ਉਹ ਬੁਰਜ ਹਰੀ ਸਿੰਘ ਚੌਂਕ ਵਿਚ ਪਹੁੰਚਿਆ ਤਾਂ ਨੂਰਪੁਰਾ ਸਾਈਡ ਤੋਂ ਆ ਰਹੀ ਸਲੇਰੀਓ ਕਾਰ ਨੰਬਰ ਪੀ.ਬੀ. 56 ਬੀ 7888, ਜਿਸ ਨੂੰ ਰਣਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਤਲਵੰਡੀ ਰਾਏ ਚਲਾ ਰਿਹਾ ਸੀ, ਨਾਲ ਉਸਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਪ੍ਰਭਜੋਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਏ.ਐੱਸ.ਆਈ. ਰਾਜ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਟਰੱਕ ਦੀ ਲਪੇਟ ’ ਚ ਆਉਣ ਕਾਰਨ 36 ਸਾਲਾ ਮਹਿਲਾ ਦੀ ਮੌਤ ਗੁਰੂਸਰ ਸੁਧਾਰ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਗੁਰੂਸਰ ਸੁਧਾਰ ਬਾਜ਼ਾਰ ਵਿਖੇ ਲੁਧਿਆਣਾ ਬਠਿੰਡਾ ਰਾਜਮਾਰਗ ’ਤੇ ਗਾਰਡਰੂਮ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਇਕ ਮਹਿਲਾ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਮਤਾ ਦੇਵੀ (36 ਸਾਲ) ਆਪਣੇ ਪਤੀ ਜੀਤ ਸਿੰਘ ਵਾਸੀ ਨਵੀਂ ਆਬਾਦੀ ਅਕਾਲਗੜ੍ਹ ਨਾਲ ਮੋਟਰਸਾਈਕਲ ਉਪਰ ਸਵਾਰ ਹੋ ਕੇ ਰਾਜਮਾਰਗ ਤੋਂ ਲੰਘ ਰਹੇ ਸਨ ਤਾਂ ਗਾਰਡਰੂਮ ਨਜ਼ਦੀਕ ਇਕ ਰਾਜਸਥਾਨ ਨੰਬਰੀ ਟਰੱਕ ਆਰ.ਜੇ.3.ਜੀ.ਬੀ. 0118 ਨੇ ਮੋਟਰਸਾਈਕਲ ਸਵਾਰ ਪਤੀ ਪਤਨੀ ਨੂੰ ਪਿੱਛਿਉਂ ਟੱਕਰ ਮਾਰ ਦਿੱਤੀ ਤੇ ਗੰਭੀਰ ਜ਼ਖ਼ਮੀ ਹੋਈ ਮਮਤਾ ਦੇਵੀ ਨੇ ਦਮ ਤੋੜ ਦਿੱਤਾ। ਮਾਮਲੇ ਦੀ ਜਾਂਚ ਥਾਣਾ ਸੁਧਾਰ ਦੇ ਸਹਾਇਕ ਥਾਣੇਦਾਰ ਜੌਨ ਮਸੀਹ ਕਰ ਰਹੇ ਹਨ। ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿਚ ਲੈਣ ਤੋਂ ਇਲਾਵਾ ਇਸ ਦੇ ਚਾਲਕ ਨੂੰ ਹਿਰਾਸਤ ਵਿਚ ਲੈਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ’ਚ ਮਨਰੇਗਾ ਮਜ਼ਦੂਰਾਂ ਦੀ ਬੇਵਕਤੀ ਮੌਤ ’ਤੇ ਕਾਮਰੇਡ ਮੁੱਲਾਂਪੁਰ ਨੇ ਦੁੱਖ ਪ੍ਰਗਟਾਇਆ ਅਗਲੀ ਖ਼ਬਰ ਬੱਸ ਅੱਡਾ ਰਾਏਕੋਟ ਦੇ ਬਾਹਰ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲੀ *ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮੋਰਚਰੀ ਵਿਚ ਰਖਵਾਇਆ
Ad Position 24