19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸੀ. ਆਈ. ਏ. ਸਟਾਫ਼ ਜਗਰਾਉਂ ਦੀ ਪੁਲਿਸ ਵਲੋਂ 8 ਕੁਇੰਟਲ ਭੁੱਕੀ ਚੂਰੇ ਤੇ ਟਰੱਕ ਸਮੇਤ ਦੋ ਕਾਬੂ

ਜਗਰਾਉਂ, 19 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ. ਐੱਸ.

Ad Position 21
No active advertisement
ਸੀ. ਆਈ. ਏ. ਸਟਾਫ਼ ਜਗਰਾਉਂ ਦੀ ਪੁਲਿਸ ਵਲੋਂ 8 ਕੁਇੰਟਲ ਭੁੱਕੀ ਤੇ ਟਰੱਕ ਸਮੇਤ ਕਾਬੂ ਕੀਤੇ ਦੋ ਵਿਅਕਤੀ। ਤਸਵੀਰ : ਭੁਪਿੰਦਰ ਸਿੰਘ ਮੁਰਲੀ 20-10-2026
ਜਗਰਾਉਂ, 19 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ. ਐੱਸ. ਪੀ. ਡਾ. ਅੰਕੁਰ ਗੁਪਤਾ ਦੀ ਅਗਵਾਈ ਹੇਠ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਡੀ. ਐੱਸ. ਪੀ. ਸਾਗਰ ਬਨਾਲ ਤੇ ਸੀ. ਆਈ. ਏ. ਸਟਾਫ਼ ਦੇ ਮੁੱਖ ਅਫ਼ਸਰ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇਕ ਟਰੱਕ ’ਚੋਂ 8 ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿਚ ਦੋ ਮੁਲਜ਼ਮਾਂ ਪਰਮਜੀਤ ਸਿੰਘ ਪੰਮਾ ਪਿੰਡ ਰੇਰੂ ਜ਼ਿਲ੍ਹਾ ਜਲੰਧਰ ਤੇ ਲਖਵਿੰਦਰ ਸਿੰਘ ਉਰਫ਼ ਲੱਖੂ ਵਾਸੀ ਦੌਲੇਵਾਲ ਜ਼ਿਲ੍ਹਾ ਮੋਗਾ ਨੂੰ ਗਿ੍ਫ਼ਤਾਰ ਕਰਕੇ ਟਰੱਕ ਅਤੇ ਬਰਾਮਦ ਕੀਤੀ ਭੁੱਕੀ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਵਲੋਂ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸੇ ਦੌਰਾਨ ਸੀ. ਆਈ. ਏ. ਸਟਾਫ਼ ਦੀ ਪੁਲਿਸ ਪਾਰਟੀ ਵਿਚ ਸ਼ਾਮਿਲ ਐੱਸ. ਆਈ. ਗੁਰਸੇਵਕ ਸਿੰਘ ਆਪਣੀ ਟੀਮ ਸਮੇਤ ਜੀ. ਟੀ. ਰੋਡ, ਸਿੱਧਵਾਂ ਕਲਾਂ ਵਿਖੇ ਮੌਜੂਦ ਸਨ। ਇਸ ਦੌਰਾਨ ਪੁਲਿਸ ਨੂੰ ਇਕ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਪਰਮਜੀਤ ਸਿੰਘ ਅਤੇ ਲਖਵਿੰਦਰ ਸਿੰਘ ਕਥਿਤ ਤੌਰ ’ਤੇ ਵੱਡੇ ਪੱਧਰ ’ਤੇ ਭੁੱਕੀ ਚੂਰਾ ਪੋਸਤ ਦੀ ਤਸਕਰੀ ਕਰਦੇ ਹਨ। ਸੂਚਨਾ ਅਨੁਸਾਰ ਦੋਵੇਂ ਮੁਲਜ਼ਮ ਆਪਣੇ ਟਰੱਕ ਰਾਹੀਂ ਬਾਹਰਲੇ ਸੂਬੇ ਤੋਂ ਭੁੱਕੀ ਦੀ ਵੱਡੀ ਖੇਪ ਲਿਆ ਕੇ ਪੰਜਾਬ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਪਲਾਈ ਕਰਨ ਦੀ ਕੋਸ਼ਿਸ਼ ਵਿੱਚ ਸਨ। ਸੂਚਨਾ ਦੇ ਆਧਾਰ ’ਤੇ ਪੁਲਿਸ ਪਾਰਟੀ ਨੇ ਸਿੱਧਵਾਂ ਖੁਰਦ ਦੇ ਸਾਹਮਣੇ ਸਰਵਿਸ ਸਟੇਸ਼ਨ ਨੇੜੇ ਨਾਕਾਬੰਦੀ ਕੀਤੀ। ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਇੱਕ ਟਰੱਕ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਟਰੱਕ ਵਿੱਚ ਛੋਲਿਆਂ ਦੇ ਛਿਲਕੇ ਵਿਚ ਲੁਕੋਈ 8 ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਹੋਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥ ਅਤੇ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਦੋਵਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਥਾਣਾ ਸਦਰ ਜਗਰਾਉਂ ’ਚ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਹੁਣ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਝੋਟਾ ਹੱਤਿਆ ਕਾਂਡ-ਐਕਸ਼ਨ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ’ਚ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਅਗਲੀ ਖ਼ਬਰ ਸੰਗਰੂਰ ’ਚ ਮਨਰੇਗਾ ਮਜ਼ਦੂਰਾਂ ਦੀ ਬੇਵਕਤੀ ਮੌਤ ’ਤੇ ਕਾਮਰੇਡ ਮੁੱਲਾਂਪੁਰ ਨੇ ਦੁੱਖ ਪ੍ਰਗਟਾਇਆ
Ad Position 24