ਹੈਰੋਇਨ, 315 ਬੋਰ ਦੇਸੀ ਕੱਟਾ ਅਤੇ ਦੋ ਜਿੰਦਾ ਕਾਰਤੂਸ ਸਮੇਤ ਮੋਟਰਸਾਈਕਲ ਸਵਾਰ ਤਿੰਨ ਕਾਬੂ
ਸਿੱਧਵਾਂ ਬੇਟ, 19 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਡਾ: ਅੰਕੁਰ ਗੁਪਤਾ ਵੱਲੋ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਐੱਸ. ਆਈ.
ਸਿੱਧਵਾਂ ਬੇਟ, 19 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਡਾ: ਅੰਕੁਰ ਗੁਪਤਾ ਵੱਲੋ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਐੱਸ.ਆਈ. ਅਮਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਏ.ਐੱਸ.ਆਈ. ਗੁਰਸੇਵਕ ਸਿੰਘ ਵੱਲੋਂ ਕਸਬਾ ਸਿੱਧਵਾਂ ਬੇਟ ਦੇ ਕਿਸ਼ਨਪੁਰਾ ਚੌਂਕ ਵਿੱਚ ਸ਼ੱਕੀ ਲੋਕਾਂ ਦੀ ਤਲਾਸ਼ੀ ਲਈ ਕੀਤੀ ਗਈ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਗਗਨਦੀਪ ਸਿੰਘ ਉਰਫ਼ ਗੱਗੂ ਪੁੱਤਰ ਬੂਟਾ ਸਿੰਘ ਵਾਸੀ ਗੋਰਸੀਆਂ ਖਾਨ ਮਹੁੰਮਦ, ਸੰਦੀਪ ਸਿੰਘ ਉਰਫ਼ ਸੀਪੂ ਪੁੱਤਰ ਕੁਲਵੰਤ ਸਿੰਘ ਅਤੇ ਅਕਾਸ਼ਦੀਪ ਸਿੰਘ ਉਰਫ਼ ਅਕਾਸ ਪੁੱਤਰ ਸਤਪਾਲ ਸਿੰਘ ਵਾਸੀਅਨ ਭੈਣੀ ਗੁੱਜਰਾਂ ਜੋ ਹੈਰੋਇਨ ਵੇਚਣ ਦੇ ਆਦੀ ਹਨ ਅਤੇ ਜਿੰਨ੍ਹਾਂ ਪਾਸ ਨਾਜਾਇਜ਼ ਅਸਲਾ ਵੀ ਹੈ। ਉਕਤ ਅੱਜ ਵੀ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਨਾਜਾਇਜ਼ ਅਸਲੇ ਸਮੇਤ ਮੋਟਰਸਾਈਕਲ ਪੀ.ਬੀ.76ਸੀ-5321 ’ਤੇ ਸਵਾਰ ਹੋ ਕੇ ਭੈਣੀ ਗੁੱਜਰਾਂ ਤੋਂ ਪਿੰਡਾਂ ਵਿੱਚ ਦੀ ਹੁੰਦੇ ਹੋਏ ਨਹਿਰ ਦੀ ਪਟੜੀ ਸਲੇਮਪੁਰਾ ਵੱਲ ਨੂੰ ਆ ਰਹੇ ਹਨ। ਜੇਕਰ ਹੁਣੇ ਹੀ ਸਲੇਮਪੁਰਾ ਤੋਂ ਨਹਿਰ ਵੱਲ ਜਾਂਦੇ ਕੱਚੇ ਰਸਤੇ ‘ਤੇ ਨਾਕਾਬੰਦੀ ਕਰ ਲਈ ਜਾਵੇ ਤਾਂ ਸਾਰੇ ਦੋਸ਼ੀ ਕਾਬੂ ਆ ਸਕਦੇ ਹਨ। ਥਾਣਾ ਮੁਖੀ ਨੇ ਦੱਸਿਆ ਕਿ ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ 40 ਗ੍ਰਾਮ ਹੈਰੋਇਨ, 315 ਬੋਰ ਦੇਸੀ ਕੱਟਾ ਅਤੇ ਦੋ ਜਿੰਦਾ ਕਾਰਤੂਸ ਸਮੇਤ ਮੋਟਰਸਾਈਕਲ ਕਾਬੂ ਕਰ ਲਿਆ। ਜਿੰਨ੍ਹਾਂ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਅਤੇ ਅਸਲਾ ਐਕਟ ਤਹਿਤ ਮੁਕੱਦਮਾਂ ਨੰ.295 ਦਰਜ ਕਰਕੇ ਉਕਤ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।