19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵਾਈਸ ਚੇਅਰਮੈਨ ਦਿਲਾਵਰ ਸਿੰਘ ਲਹਿਰਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ

ਹੰਬੜਾਂ, 19 ਅਕਤੂਬਰ (ਮੇਜਰ ਹੰਬੜਾਂ) ਵਿਧਾਨ ਸਭਾ ਹਲਕਾ ਗਿੱਲ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਕਾਂਗਰਸ ਦੇ ਐੱਸ. ਸੀ.

Ad Position 21
No active advertisement
ਅਜੀਤ ਡੈਸਕ 20-10-2026
ਹੰਬੜਾਂ, 19 ਅਕਤੂਬਰ (ਮੇਜਰ ਹੰਬੜਾਂ) ਵਿਧਾਨ ਸਭਾ ਹਲਕਾ ਗਿੱਲ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਕਾਂਗਰਸ ਦੇ ਐੱਸ.ਸੀ. ਡਿਪਾਰਟਮੈਂਟ ਪੰਜਾਬ ਦੇ ਵਾਈਸ ਚੇਅਰਮੈਨ ਦਿਲਾਵਰ ਸਿੰਘ ਲਹਿਰਾ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਚੇਅਰਮੈਨ ਲਹਿਰਾ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਅਤੇ ਵਿਧਾਨ ਸਭਾ ਹਲਕਾ ਗਿੱਲ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਐੱਸ.ਸੀ. ਭਾਈਚਾਰੇ ਦਾ ਅਹਿਮ ਯੋਗਦਾਨ ਰਿਹਾ ਹੈ।ਪਰਗਟ ਸਿੰਘ ਨੇ ਦਿਲਾਵਰ ਸਿੰਘ ਲਹਿਰਾ ਨੂੰ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਯਤਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਕਾਂਗਰਸ ਦੀ ਮਜ਼ਬੂਤੀ ਲਈ ਹੋਰ ਸਰਗਰਮੀ ਨਾਲ ਕੰਮ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਲੈ ਕੇ ਜਾਣ ਦੇ ਨਾਲ ਘਰ ਘਰ ਪਹੁੰਚਾਉਣ। ਸ. ਲਹਿਰਾ ਦੀ ਪੰਜਾਬ ਪ੍ਰਧਾਨ ਨਾਲ ਇਸ ਮੁਲਾਕਾਤ ਨੂੰ ਹਲਕੇ ’ਚ ਕਾਂਗਰਸ ਦੀ ਜਥੇਬੰਦਕ ਮਜ਼ਬੂਤੀ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ 13.60 ਲੱਖ ਵੋਟਰਾਂ ਦੀ ਗਿਣਤੀ ਘਟਣੀ ਚਿੰਤਾਜਨਕ-ਜਤਿੰਦਰ ਸਿੰਘ ਪਮਾਲ ਅਗਲੀ ਖ਼ਬਰ ਸੁਨੀਤਾ ਜੀ ਮਹਾਰਾਜ ਦੇ ਪੰਜ ਭੂਤਿਕ ਸਰੀਰ ਦਾ ਸਸਕਾਰ
Ad Position 24