20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਮਨਸੂਰਾਂ ਦਾ ਦੋ ਰੋਜ਼ਾ ਦੁਸਹਿਰਾ ਮੇਲਾ ਸਮਾਪਤ, 13 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ

ਜੋਧਾਂ, 20 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਦੁਸਹਿਰਾ ਕਮੇਟੀ ਵੱਲੋਂ ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ, ਐੱਨ. ਆਰ.

Ad Position 21
No active advertisement
ਅਜੀਤ ਡੈਸਕ 21-10-2026
ਜੋਧਾਂ, 20 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਦੁਸਹਿਰਾ ਕਮੇਟੀ ਵੱਲੋਂ ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ, ਐੱਨ.ਆਰ.ਆਈ. ਵੀਰਾਂ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਦੋ ਰੋਜ਼ਾ ਦੁਸਹਿਰਾ ਮੇਲਾ ਸਾਬਕਾ ਸਰਪੰਚ ਓਮ ਪ੍ਰਕਾਸ਼ ਮਨਸੂਰਾਂ, ਪੰਡਿਤ ਮੰਗਤ ਰਾਏ, ਚੇਅਰਮੈਨ ਸੁਖਦੇਵ ਸਿੰਘ, ਜਗਦੇਵ ਸਿੰਘ ਸੰਧੂ, ਬਲਾਕ ਸੰਮਤੀ ਮੈਂਬਰ ਗੁਰਮੁਖ ਸਿੰਘ, ਬੂਟਾ ਸਿੰਘ ਗਰੇਵਾਲ, ਸਰਬਜੀਤ ਸਿੰਘ ਬੰਟੀ ਪੰਚ, ਇੰਦਰਜੀਤ ਸਿੰਘ ਰੇਸ਼ਮ, ਪਲਵਿੰਦਰ ਸਿੰਘ ਪੱਪੂ, ਮਨਦੀਪ ਸਿੰਘ ਸੋਨੂੰ, ਸੁਖਜੀਤ ਸਿੰਘ ਗੋਲਾ, ਬਲਜਿੰਦਰ ਸਿੰਘ ਦੋਲੋਂ, ਕੁਲਵਿੰਦਰ ਸਿੰਘ ਕਿੰਦਾ ਆਦਿ ਦੀ ਅਗਵਾਈ ਹੇਠ ਕਰਵਾਇਆ ਗਿਆ। ਮੇਲੇ ਦੌਰਾਨ ਸਮਾਜ ਭਲਾਈ ਦੇ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਕਮੇਟੀ ਵੱਲੋਂ 13 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਪੂਰੇ ਧਾਰਮਿਕ ਰੀਤੀ-ਰਿਵਾਜ਼ਾਂ ਨਾਲ ਕੀਤੇ ਗਏ। ਇਸ ਸ਼ੁਭ ਅਵਸਰ ’ਤੇ ਨਵ ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦੇਣ ਲਈ ਬਾਬਾ ਸਰਬਜੋਤ ਸਿੰਘ ਬੇਦੀ ਵਿਸ਼ੇਸ਼ ਤੌਰ ’ਤੇ ਪਹੁੰਚੇ । ਨਵ-ਵਿਆਹੀਆਂ ਜੋੜੀਆਂ ਨੂੰ ਆਪਣੀਆਂ ਅਸੀਸਾਂ ਦਿੰਦਿਆਂ ਬਾਬਾ ਸਰਬਜੋਤ ਸਿੰਘ ਬੇਦੀ ਨੇ ਆਖਿਆ ਕਿ ਲੋੜਵੰਦ ਧੀਆਂ ਦੇ ਘਰ ਵਸਾਉਣਾ ਅਤੇ ਉਨ੍ਹਾਂ ਦੇ ਵਿਆਹ ਕਰਵਾਉਣਾ ਸਭ ਤੋਂ ਵੱਡਾ ਪੁੰਨ ਦਾ ਕਾਰਜ ਹੈ। ਉਨ੍ਹਾਂ ਦੁਸਹਿਰਾ ਕਮੇਟੀ ਅਤੇ ਗ੍ਰਾਮ ਪੰਚਾਇਤ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਦੁਸਹਿਰਾ ਕਮੇਟੀ, ਗ੍ਰਾਮ ਪੰਚਾਇਤ ਅਤੇ ਐੱਨ.ਆਰ.ਆਈ. ਭਰਾਵਾਂ ਵੱਲੋਂ ਨਵ-ਵਿਆਹੇ ਜੋੜਿਆਂ ਨੂੰ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਘਰੇਲੂ ਵਰਤੋਂ ਦਾ ਸਮਾਨ ਤੋਹਫ਼ੇ ਵਜੋਂ ਭੇਟ ਕੀਤਾ ਗਿਆ। ਇਸ ਸਮਾਗਮ ਵਿਚ ਵਿਧਾਇਕ ਕੁਲਵੰਤ ਸਿੰਘ ਸਿੱਧੂ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ, ਪ੍ਰਧਾਨ ਸੰਦੀਪ ਸਿੰਘ ਸ਼ਨੀ, ਪ੍ਰਧਾਨ ਤਨਵੀਰ ਸਿੰਘ ਜੋਧਾਂ, ਸਰਪੰਚ ਪ੍ਰਕਾਸ਼ ਸਿੰਘ ਜੋਧਾਂ, ਜਸਬੀਰ ਸਿੰਘ ਖੰਡੂਰ, ਸੁਖਵਿੰਦਰ ਸਿੰਘ ਪਮਾਲੀ, ਸਰਪੰਚ ਕੁਲਦੀਪ ਸਿੰਘ ਖੰਡੂਰ, ਗੁਰ ਦੀਪ ਸਿੰਘ ਮੇਸੀ ਖੰਡੂਰ, ਜਗਦੇਵ ਸਿੰਘ ਗਰੇਵਾਲ ਸਾਬਕਾ ਸਰਪੰਚ ਜੋਧਾਂ, ਅਜਮੇਰ ਸਿੰਘ ਰਤਨ, ਦਵਿੰਦਰ ਸਿੰਘ ਦਿਉਲ ਰਤਨ, ਪਰਮਜੀਤ ਪੰਮਾ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਖ਼ਤਿਆਰੀ ਕੋਟੇ ’ਚੋਂ ਡਾ: ਬੀ.ਆਰ. ਅੰਬੇਡਕਰ ਭਵਨ ਮਨਸੂਰਾਂ ਲਈ ਪੰਜ ਲੱਖ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਸਮਾਗਮ ਦੌਰਾਨ ਪੰਜਾਬੀ ਦੇ ਪ੍ਰਸਿੱਧ ਗਾਇਕ ਪੰਮਾ ਡੂਮੇਵਾਲੀਆ, ਗਾਇਕ ਆਤਮਾ ਬੁੱਢੇਵਾਲੀਆਂ-ਐੱਸ ਕੌਰ, ਰਾਣਾ ਚੰਡੀਗੜ੍ਹੀਆਂ-ਜੱਸ ਬੜੈਚ ਤੇ ਗੁਰਬੀਰ ਸਿੱਧੂ-ਅਮਨ ਵਿਰਕ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿੰਨ੍ਹਾਂ ਨੇ ਆਪਣੇ ਸੁਰੀਲੇ ਗੀਤਾਂ ਨਾਲ ਸਮਾਂ ਬੰਨ੍ਹਦਿਆਂ ਹਾਜ਼ਰ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਪ੍ਰੋਗਰਾਮ ਦੌਰਾਨ ਦੁਸਹਿਰਾ ਕਮੇਟੀ ਵੱਲੋਂ ਸਮਾਗਮ ਵਿੱਚ ਪਹੁੰਚੀਆਂ ਅਹਿਮ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਰਪੰਚ ਬਹਾਦਰ ਸਿੰਘ, ਮਹਿੰਦਰਪਾਲ ਸਿੰਘ ਛੋਕਰਾਂ, ਕੁਲਵਿੰਦਰ ਸਿੰਘ ਛੋਕਰ, ਹਰਦੀਪ ਸਿੰਘ ਗਰੇਵਾਲ, ਪ੍ਰਧਾਨ ਰਾਜ ਸਿੰਘ, ਅਮਰਜੀਤ ਸਿੰਘ ਆੜ੍ਹਤੀਆ, ਜਸਵੀਰ ਸਿੰਘ ਦਿਉਲ, ਸੁਰਜੀਤ ਸਿੰਘ ਬੱਗਾ ਲਲਤੋਂ, ਮਨਜੀਤ ਸਿੰਘ ਲਲਤੋਂ ਕਲਾਂ, ਐਕਸੀਅਨ ਜਗਰੂਪ ਸਿੰਘ, ਕੁਲਦੀਪ ਸਿੰਘ ਸਾਬਕਾ ਸਰਪੰਚ ਗੁੱਜਰਵਾਲ, ਕੇਵਲ ਸਿੰਘ ਐੱਸ.ਡੀ.ਓ., ਬਲਵੀਰ ਸਿੰਘ ਕੈਨੇਡਾ, ਜਸਵੀਰ ਸਿੰਘ ਪ੍ਰਧਾਨ ਕੈਨੇਡਾ, ਪ੍ਰਧਾਨ ਬਲਭੱਧਰ, ਗੁਰਪਾਲ ਸਿੰਘ ਬਾਗ਼ਬਾਨੀ ਅਫ਼ਸਰ, ਕਮਲਜੀਤ ਸਿੰਘ ਲਿੱਤਰ, ਹਰਨੇਕ ਸਿੰਘ ਜੇ.ਈ., ਆਜੇਸ਼ ਕੌੜਾ, ਜਗਪਾਲ ਸਿੰਘ ਜ਼ੈਲਦਾਰ ਅਮਰੀਕਾ, ਬਲਵੀਰ ਸਿੰਘ ਜੋਧਾਂ, ਗੁਰਦੀਪ ਸਿੰਘ ਮੇਸੀ ਖੰਡੂਰ, ਸਤਿਨਾਮ ਸਿੰਘ, ਸੁਖਵਿੰਦਰ ਸਿੰਘ, ਮਨਪਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਗਰਾਉਂ ਸ਼ਹਿਰ ਦੇ ਹਲਵਾਈਆਂ ਵਲੋਂ ਨਿਯਮਾਂ ਨੂੰ ਛਿੱਕੇ ਟੰਗ ਕੇ ਵੇਚੀਆਂ ਮਠਿਆਈਆਂ ਅਗਲੀ ਖ਼ਬਰ ਮਹਾਂਨਗਰ ’ਚ ਵੱਖ-ਵੱਖ ਦੁਸਹਿਰਾ ਮੇਲਿਆਂ ’ਚ ਸਾੜੇ ਰਾਵਣ ਦੇ ਪੁਤਲੇ ਬਦੀ ’ਤੇ ਨੇਕੀ ਦੀ ਜਿੱਤ ਦਾ ਦਿੱਤਾ ਸੰਦੇਸ਼
Ad Position 24